ਲੁਧਿਆਣਾ ''ਚ ਡਰਾਵਣਾ ਹੋਇਆ ਕੋਰੋਨਾ ਦਾ ਰੂਪ, ਇਕ ਹਫ਼ਤੇ ''ਚ 66 ਦੀ ਮੌਤ, 1515 ਪਾਜ਼ੇਟਿਵ ਕੇਸ
Monday, Aug 10, 2020 - 01:49 PM (IST)
ਲੁਧਿਆਣਾ (ਸਹਿਗਲ) : ਕੋਰੋਨਾ ਵਾਇਰਸ ਕਾਰਨ 7 ਦਿਨਾਂ 'ਚ 66 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 1515 ਲੋਕ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਸਾਹਮਣੇ ਆਏ ਹਨ। ਮਹਾਨਗਰ 'ਚ ਬੀਤੇ ਦਿਨੀਂ ਕੋਰੋਨਾ ਵਾਇਰਸ ਨਾਲ 246 ਨਵੇਂ ਮਰੀਜ਼ ਸਾਹਮਣੇ ਆਏ ਜਦਕਿ 8 ਲੋਕਾਂ ਦੀ ਮੌਤ ਹੋ ਗਈ ਹੈ। ਹੁਣ ਤੱਕ ਮਹਾਨਗਰ ਵਿਚ ਕੁਲ 5032 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ ਅਤੇ ਇਨ੍ਹਾਂ ਵਿਚੋਂ 168 ਮਰੀਜ਼ਾਂ ਦੀ ਮੌਤ ਹੋ ਗਈ ਹੈ। ਦੂਜੇ ਸ਼ਹਿਰਾਂ ਤੋਂ ਸਥਾਨਕ ਹਸਪਤਾਲਾਂ ਵਿਚ ਭਰਤੀ ਹੋਣ ਵਾਲੇ ਮਰੀਜ਼ਾਂ 'ਚ 587 ਦੀ ਰਿਪੋਰਟ ਪਾਜ਼ੇਟਿਵ ਆ ਚੁੱਕੀ ਹੈ ਅਤੇ 44 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮੌਜੂਦਾ ਸਮੇਂ ਵਿਚ ਜ਼ਿਲ੍ਹੇ 'ਚੋਂ 1696 ਐਕਟਿਵ ਮਰੀਜ਼ ਹਨ।
ਇਹ ਵੀ ਪੜ੍ਹੋ : ਕੋਰੋਨਾ ਦਾ ਜਲੰਧਰ ਜ਼ਿਲ੍ਹੇ 'ਚ ਵੱਡਾ ਧਮਾਕਾ, 80 ਦੀ ਰਿਪੋਰਟ ਆਈ ਪਾਜ਼ੇਟਿਵ ਤੇ 4 ਮਰੀਜ਼ਾਂ ਦੀ ਹੋਈ ਮੌਤ
1419 ਸੈਂਪਲ ਦੀ ਰਿਪੋਰਟ ਪੈਂਡਿੰਗ
ਸਿਵਲ ਸਰਜਨ ਨੇ ਦੱਸਿਆ ਕਿ ਵਰਤਮਾਨ 'ਚ 1419 ਮਰੀਜ਼ਾਂ ਦੀ ਰਿਪੋਰਟ ਪੈਂਡਿੰਗ ਹੈ। ਅੱਜ 998 ਸ਼ੱਕੀ ਮਰੀਜ਼ਾਂ ਦੇ ਸੈਂਪਲ ਜਾਂਚ ਲਈ ਭੇਜੇ ਗਏ ਹਨ। ਹੁਣ ਤੱਕ ਕੁਲ 71998 ਸੈਂਪਲ ਜਾਂਚ ਲਈ ਭੇਜੇ ਜਾ ਚੁੱਕੇ ਹਨ ਅਤੇ ਇਨ੍ਹਾਂ ਵਿਚੋਂ 70579 ਦੀ ਰਿਪੋਰਟ ਉਨ੍ਹਾਂ ਨੂੰ ਪ੍ਰਾਪਤ ਹੋਈ ਹੈ, ਜਿਸ 'ਚੋਂ 64960 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 387 ਲੋਕਾਂ ਨੂੰ ਹੋਮ ਆਈਸੋਲੇਸ਼ਨ 'ਚ ਭੇਜਿਆ ਸਿਹਤ ਮਹਿਕਮੇ ਦੀਆਂ ਟੀਮਾਂ ਨੇ ਸਰਵੇ ਅਤੇ ਜਾਂਚ ਦੇ ਬਾਅਦ 387 ਲੋਕਾਂ ਨੂੰ ਹੋਮ ਆਈਸੋਲੇਸ਼ਨ ਵਿਚ ਭੇਜਿਆ ਹੈ। 25268 ਵਿਅਕਤੀਆਂ ਨੂੰ ਉਨ੍ਹਾਂ ਦੇ ਘਰਾਂ ਵਿਚ ਕੁਆਰੰਟਾਈਨ ਕੀਤਾ ਗਿਆ ਹੈ ਜਦਕਿ ਵਰਤਮਾਨ ਵਿਚ 4776 ਲੋਕ ਹੋਮ ਆਈਸੋਲੇਸ਼ਨ ਵਿਚ ਰਹਿ ਰਹੇ ਹਨ। ਦੂਜੇ ਪਾਸੇ ਜ਼ਿਲ੍ਹਾ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਸਰਕਾਰ ਦੇ ਸਾਰੇ ਨਿਰਦੇਸ਼ਾਂ ਦਾ ਪਾਲਣ ਕਰਨ ਅਤੇ ਬਿਨਾਂ ਵਜ੍ਹਾ ਘਰਾਂ ਵਿਚੋਂ ਬਾਹਰ ਨਾ ਨਿਕਲਣ।
ਇਹ ਵੀ ਪੜ੍ਹੋ : ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਕੋਰੋਨਾ ਪਾਜ਼ੇਟਿਵ, ਟਵੀਟ ਕਰ ਦਿੱਤੀ ਜਾਣਕਾਰੀ
ਜਾਣੋ ਕੀ ਹੈ ਪੰਜਾਬ 'ਚ ਕੋਰੋਨਾ ਦੀ ਸਥਿਤੀ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ 'ਚ ਕੋਰੋਨਾ ਵਾਇਰਸ ਦਾ ਪੀੜਤ ਮਰੀਜ਼ਾਂ ਦੀ ਗਿਣਤੀ 23 ਹਜ਼ਾਰ ਤੋਂ ਪਾਰ ਪਹੁੰਚ ਚੁੱਕੀ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 2376, ਲੁਧਿਆਣਾ 5032, ਜਲੰਧਰ 3136, ਮੋਹਾਲੀ 'ਚ 1309, ਪਟਿਆਲਾ 'ਚ 2729, ਹੁਸ਼ਿਆਰਪੁਰ 'ਚ 634, ਤਰਨਾਰਨ 474, ਪਠਾਨਕੋਟ 'ਚ 554, ਮਾਨਸਾ 'ਚ 195, ਕਪੂਰਥਲਾ 431, ਫਰੀਦਕੋਟ 391, ਸੰਗਰੂਰ 'ਚ 1281, ਨਵਾਂਸ਼ਹਿਰ 'ਚ 367, ਰੂਪਨਗਰ 410, ਫਿਰੋਜ਼ਪੁਰ 'ਚ 656, ਬਠਿੰਡਾ 849, ਗੁਰਦਾਸਪੁਰ 878, ਫਤਿਹਗੜ੍ਹ ਸਾਹਿਬ 'ਚ 503, ਬਰਨਾਲਾ 445, ਫਾਜ਼ਿਲਕਾ 367, ਮੋਗਾ 589, ਮੁਕਤਸਰ ਸਾਹਿਬ 312 ਕੇਸ ਪਾਏ ਹਨ ਜਦਕਿ ਕੋਰੋਨਾ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ 'ਚੋਂ 587 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਇਲਾਵਾ ਪੰਜਾਬ 'ਚ 7 ਹਜ਼ਾਰ ਤੋਂ ਵੱਧ ਸਰਗਰਮ ਕੇਸ ਹਨ ਜਦਕਿ 15617ਮਰੀਜ਼ ਕੋਰੋਨਾ 'ਤੇ ਮਾਤ ਪਾ ਕੇ ਘਰਾਂ ਨੂੰ ਪਰਤ ਚੁੱਕੇ ਹਨ।