ਲੁਧਿਆਣਾ : ਖੇਤੀਬਾੜੀ ਮਹਿਕਮੇ ਦੇ ਦਫ਼ਤਰ ''ਚ ''ਕੋਰੋਨਾ'' ਦਾ ਭੜਥੂ, 17 ਲੋਕਾਂ ਦੀ ਰਿਪੋਰਟ ਆਈ ਪਾਜ਼ੇਟਿਵ

09/08/2020 12:33:26 PM

ਲੁਧਿਆਣਾ (ਸਲੂਜਾ) :  ਜ਼ਿਲ੍ਹਾ ਮੁੱਖ ਖੇਤੀਬਾੜੀ ਦਫ਼ਤਰ ਦੇ 75 ਮੁਲਾਜ਼ਮਾਂ 'ਚੋਂ 17 ਮੁਲਾਜ਼ਮਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਇਨ੍ਹਾਂ 'ਚੋਂ 2 ਪਹਿਲੇ ਦਰਜੇ ਦੇ ਅਧਿਕਾਰੀ ਅਤੇ 15 ਕਲੈਰੀਕਲ ਸ਼੍ਰੇਣੀ ਨਾਲ ਸਬੰਧਿਤ ਮੁਲਾਜ਼ਮ ਹਨ, ਜਿਨ੍ਹਾਂ ਨੂੰ ਘਰਾਂ 'ਚ ਇਕਾਂਤਵਾਸ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਸਿਲੰਡਰ ਫੱਟਣ ਮਗਰੋਂ ਦਰਦਨਾਕ ਦ੍ਰਿਸ਼ ਦੇਖ ਕੰਬੇ ਲੋਕ, ਉੱਬਲੇ ਆਲੂਆਂ ਵਾਂਗ ਝੁਲਸੇ ਲੋਕ, ਹਵਾ 'ਚ ਝੂਲਣ ਲੱਗੇ 'ਅੰਗ'

ਜ਼ਿਲ੍ਹਾ ਮੁੱਖ ਖੇਤੀਬਾੜੀ ਅਫਸਰ ਡਾ. ਨਰਿੰਦਰ ਸਿੰਘ ਬੈਨੀਪਾਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਖੁਦ ਦੋ ਵਾਰ ਆਪਣਾ ਕੋਰੋਨਾ ਟੈਸਟ ਕਰਵਾ ਚੁੱਕੇ ਹਨ ਅਤੇ ਦੋਵੇ ਵਾਰੀ ਉਨ੍ਹਾਂ ਦੀ ਰਿਪੋਰਟ ਨੈਗਟਿਵ ਆਈ ਹੈ।

ਇਹ ਵੀ ਪੜ੍ਹੋ : ਹੁਣ ਬਾਦਲਾਂ ਦੇ ਗੜ੍ਹ 'ਚ ਲਹਿਰਾਇਆ 'ਖਾਲਿਸਤਾਨੀ ਝੰਡਾ', ਖੁਫ਼ੀਆ ਮਹਿਕਮਾ ਤੇ ਪੁਲਸ ਚੌਕਸ

ਉਨ੍ਹਾਂ ਸਪੱਸ਼ਟ ਕੀਤਾ ਕਿ ਭਾਵੇਂ 2 ਅਧਿਕਾਰੀਆਂ ਸਮੇਤ 17 ਮੁਲਾਜ਼ਮਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ, ਇਸਦੇ ਬਾਵਜੂਦ ਦਫ਼ਤਰ ਕੈਂਪਸ ਖੁੱਲ੍ਹਾ ਹੈ ਅਤੇ ਇਸ ਨੂੰ ਸਵੇਰੇ ਅਤੇ ਸ਼ਾਮ ਦੋ ਵਾਰ ਸੈਨੇਟਾਈਜ਼ ਕਰਵਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਰਿਸ਼ਤੇ ਸ਼ਰਮਸਾਰ : ਕਲਯੁਗੀ ਪਿਓ ਨੇ ਟੱਪੀਆਂ ਸ਼ਰਮ ਦੀਆਂ ਸਾਰੀਆਂ ਹੱਦਾਂ, ਨਾਬਾਲਗ ਧੀ ਨਾਲ ਕੀਤਾ ਮੂੰਹ ਕਾਲਾ
ਜ਼ਿਕਰਯੋਗ ਹੈ ਕਿ ਮਹਾਨਗਰ 'ਚ ਹੁਣ ਤੱਕ 12 ਹਜ਼ਾਰ ਤੋਂ ਜ਼ਿਆਦਾ ਕੋਰੋਨਾ ਪਾਜ਼ੇਟਿਵ ਕੇਸ ਸਾਹਮਣੇ ਆ ਚੁੱਕੇ ਹਨ, ਜਦੋਂ ਕਿ ਜ਼ਿਲ੍ਹੇ ਅੰਦਰ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ 509 ਤੱਕ ਪਹੁੰਚ ਗਈ ਹੈ। ਜ਼ਿਲ੍ਹੇ ਅੰਦਰ 9754 ਕੋਰੋਨਾ ਦੇ ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਗਏ ਹਨ, ਜਦੋਂ ਕਿ ਜ਼ਿਲ੍ਹੇ ਅੰਦਰ ਇਸ ਸਮੇਂ ਕੋਰੋਨਾ ਦੇ 1988 ਸਰਗਰਮ ਮਾਮਲੇ ਚੱਲ ਰਹੇ ਹਨ।



 


Babita

Content Editor

Related News