ਪੰਜਾਬ ''ਚ ਕੋਰੋਨਾ ਨੇ ਮਚਾਈ ਤਬਾਹੀ, ਅੱਜ 6 ਮਰੀਜ਼ਾਂ ਦੀ ਮੌਤ ਸਮੇਤ ਆਏ ਇੰਨੇ Positive

08/15/2022 10:09:49 PM

ਲੁਧਿਆਣਾ (ਸਹਿਗਲ) : ਪੰਜਾਬ 'ਚ ਕੋਰੋਨਾ ਨਾਲ ਅੱਜ 6 ਮਰੀਜ਼ਾਂ ਦੀ ਮੌਤ ਹੋ ਗਈ, ਜਦੋਂ ਕਿ 184 ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ। ਮ੍ਰਿਤਕ ਮਰੀਜ਼ਾਂ 'ਚੋਂ 2 ਮਰੀਜ਼ ਮੋਹਾਲੀ ਦੇ ਵਸਨੀਕ ਸਨ, ਜਦੋਂ ਕਿ ਇਕ-ਇਕ ਮਰੀਜ਼ ਫਿਰੋਜ਼ਪੁਰ, ਜਲੰਧਰ, ਲੁਧਿਆਣਾ ਤੇ ਪਟਿਆਲਾ ਦੇ ਵੱਖ-ਵੱਖ ਇਲਾਕਿਆਂ ਦਾ ਸੀ। ਕਈ ਜ਼ਿਲ੍ਹਿਆਂ ਦੇ ਹਸਪਤਾਲਾਂ 'ਚ 91 ਮਰੀਜ਼ਾਂ ਨੂੰ ਆਕਸੀਜਨ ਸਪੋਰਟ 'ਤੇ ਰੱਖਿਆ ਗਿਆ ਹੈ, ਜਦਕਿ 25 ਮਰੀਜ਼ਾਂ ਨੂੰ ਆਈ.ਸੀ.ਯੂ. 'ਚ ਸ਼ਿਫਟ ਕੀਤਾ ਗਿਆ ਹੈ, 2 ਮਰੀਜ਼ ਵੈਂਟੀਲੇਟਰ ਸਪੋਰਟ 'ਤੇ ਹਨ।

ਇਹ ਵੀ ਪੜ੍ਹੋ : ਦਿੱਲੀ 'ਚ ਫਿਰ ਕੋਰੋਨਾ ਦਾ ਕਹਿਰ, ਇਸ ਹਫ਼ਤੇ ਹੋਈਆਂ 51 ਮੌਤਾਂ, 6 ਮਹੀਨਿਆਂ 'ਚ ਸਭ ਤੋਂ ਜ਼ਿਆਦਾ

ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਇਸ ਸਮੇਂ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 2074 ਹੋ ਗਈ ਹੈ। ਅੱਜ 395 ਮਰੀਜ਼ਾਂ ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ, ਜਿਸ ਕਾਰਨ ਪਾਜ਼ੇਟਿਵਿਟੀ ਦਰ 2.51 ਫ਼ੀਸਦੀ ਰਹਿ ਗਈ ਹੈ। ਸੂਬੇ 'ਚ ਅੱਜ 7266 ਸੈਂਪਲ ਜਾਂਚ ਲਈ ਭੇਜੇ ਗਏ, ਜੋ ਕਿ ਆਮ ਦਿਨਾਂ ਨਾਲੋਂ ਬਹੁਤ ਘੱਟ ਦੱਸਿਆ ਜਾਂਦਾ ਹੈ। ਜਿਨ੍ਹਾਂ ਜ਼ਿਲ੍ਹਿਆਂ 'ਚ ਅੱਜ ਜ਼ਿਆਦਾ ਮਰੀਜ਼ ਸਾਹਮਣੇ ਆਏ, ਉਨ੍ਹਾਂ 'ਚ ਮੋਹਾਲੀ 'ਚ 28, ਲੁਧਿਆਣਾ 29, ਜਲੰਧਰ 28, ਪਟਿਆਲਾ 19, ਹੁਸ਼ਿਆਰਪੁਰ 14, ਅੰਮ੍ਰਿਤਸਰ 11 ਤੇ ਪਠਾਨਕੋਟ ਦੇ 8 ਮਰੀਜ਼ ਸ਼ਾਮਲ ਹਨ। ਸੂਬੇ 'ਚ ਅੱਜ ਆਜ਼ਾਦੀ ਦਿਹਾੜੇ ਮੌਕੇ 986 ਲੋਕਾਂ ਨੇ ਟੀਕਾਕਰਨ ਕਰਵਾਇਆ, ਜਿਨ੍ਹਾਂ 'ਚੋਂ 296 ਨੇ ਪਹਿਲੀ, ਜਦਕਿ 690 ਨੇ ਦੂਜੀ ਡੋਜ਼ ਲਗਵਾਈ।

ਇਹ ਵੀ ਪੜ੍ਹੋ : CM ਮਾਨ ਵੱਲੋਂ ਸੁਤੰਤਰਤਾ ਦਿਵਸ ਮੌਕੇ 7 ਉੱਘੀਆਂ ਸ਼ਖ਼ਸੀਅਤਾਂ ਦਾ ਸਟੇਟ ਐਵਾਰਡ ਨਾਲ ਸਨਮਾਨ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

Mukesh

This news is Content Editor Mukesh