ਪੰਜਾਬ ''ਚ ਵਧਣ ਲੱਗਾ ਕੋਰੋਨਾ ਦਾ ਕਹਿਰ, 24 ਘੰਟਿਆਂ ''ਚ 4 ਮਰੀਜ਼ਾਂ ਦੀ ਮੌਤ, 365 ਪਾਜ਼ੇਟਿਵ

08/18/2022 10:17:59 PM

ਲੁਧਿਆਣਾ (ਸਹਿਗਲ) : ਪੰਜਾਬ 'ਚ ਪਿਛਲੇ 24 ਘੰਟਿਆਂ ਦੌਰਾਨ 4 ਮਰੀਜ਼ਾਂ ਦੀ ਕੋਰੋਨਾ ਵਾਇਰਸ ਨਾਲ ਮੌਤ ਹੋ ਗਈ, ਜਦੋਂਕਿ 365 ਨਵੇਂ ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ। ਪਿਛਲੇ 10 ਦਿਨਾਂ ਤੋਂ ਕੋਰੋਨਾ ਦੇ ਮਰੀਜ਼ਾਂ ’ਚ ਵਾਧੇ ਦੇ ਨਾਲ ਮੌਤ ਦਰ ਵੀ ਵਧੀ ਹੈ। ਪਿਛਲੇ 10 ਦਿਨਾਂ 'ਚ ਸੂਬੇ ਵਿੱਚ 46 ਮਰੀਜ਼ਾਂ ਦੀ ਕੋਰੋਨਾ ਨਾਲ ਮੌਤ ਹੋ ਚੁੱਕੀ ਹੈ। ਅੱਜ ਸਾਹਮਣੇ ਆਏ ਮ੍ਰਿਤਕ ਮਰੀਜ਼ ਅੰਮ੍ਰਿਤਸਰ, ਹੁਸ਼ਿਆਰਪੁਰ, ਜਲੰਧਰ ਅਤੇ ਕਪੂਰਥਲਾ ਦੇ ਰਹਿਣ ਵਾਲੇ ਸਨ। ਜਿਨ੍ਹਾਂ ਜ਼ਿਲਿਆਂ ’ਚ ਅੱਜ ਜ਼ਿਆਦਾ ਮਰੀਜ਼ ਸਾਹਮਣੇ ਆਏ, ਉਨ੍ਹਾਂ 'ਚ ਮੋਹਾਲੀ ’ਚ 72, ਜਲੰਧਰ 53, ਹੁਸ਼ਿਆਰਪੁਰ 47, ਅੰਮ੍ਰਿਤਸਰ ਤੇ ਲੁਧਿਆਣਾ 31-31, ਪਠਾਨਕੋਟ 30 ਤੇ ਬਠਿੰਡਾ ਦੇ 19 ਮਰੀਜ਼ ਸ਼ਾਮਲ ਹਨ।

ਖ਼ਬਰ ਇਹ ਵੀ : ...ਤੇ ਹੁਣ ਕੈਪਟਨ ਅਮਰਿੰਦਰ ਰਾਡਾਰ 'ਤੇ, ਉਥੇ ਕਿਸਾਨਾਂ ਨੇ ਮੁੜ ਘੱਤੀਆਂ ਲਖੀਮਪੁਰ ਵੱਲ ਵਹੀਰਾਂ, ਪੜ੍ਹੋ TOP 10

ਸਿਹਤ ਅਧਿਕਾਰੀਆਂ ਮੁਤਾਬਕ ਸੂਬੇ 'ਚ ਐਕਟਿਵ ਮਰੀਜ਼ਾਂ ਦੀ ਗਿਣਤੀ 1836 ਹੋ ਗਈ ਹੈ। ਵੱਖ-ਵੱਖ ਜ਼ਿਲ੍ਹਿਆਂ ਦੇ ਹਸਪਤਾਲਾਂ ’ਚ 94 ਮਰੀਜ਼ ਆਕਸੀਜਨ ਸਪੋਰਟ ’ਤੇ ਹਨ, ਜਦੋਂਕਿ 30 ਆਈ.ਸੀ.ਯੂ. 'ਚ ਜ਼ੇਰੇ ਇਲਾਜ ਹਨ। ਵਰਣਨਯੋਗ ਹੈ ਕਿ 1 ਅਪ੍ਰੈਲ ਤੋਂ ਹੁਣ ਤੱਕ 19,991 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ’ਚੋਂ 17,966 ਮਰੀਜ਼ ਠੀਕ ਹੋ ਚੁੱਕੇ ਹਨ, ਜਦੋਂਕਿ 136 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ : ਹੜ੍ਹਾਂ ਨਾਲ ਨੁਕਸਾਨੀਆਂ ਕਾਰਾਂ ਸਕ੍ਰੈਪ ਲਈ ਵੇਚੀਆਂ, ਕਬਾੜੀਏ ਸਣੇ 3 ਗ੍ਰਿਫ਼ਤਾਰ, 40 ਕਾਰਾਂ ਬਰਾਮਦ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Mukesh

Content Editor

Related News