ਕੋਰੋਨਾ ਦੇ ਵਧਦੇ ਕੇਸਾਂ ਨੂੰ ਲੈ ਕੇ ਜਲੰਧਰ ਦੇ ਡੀ. ਸੀ. ਨੇ ਜਾਰੀ ਕੀਤੀ ਐਡਵਾਈਜ਼ਰੀ

Friday, Apr 22, 2022 - 12:13 PM (IST)

ਕੋਰੋਨਾ ਦੇ ਵਧਦੇ ਕੇਸਾਂ ਨੂੰ ਲੈ ਕੇ ਜਲੰਧਰ ਦੇ ਡੀ. ਸੀ. ਨੇ ਜਾਰੀ ਕੀਤੀ ਐਡਵਾਈਜ਼ਰੀ

ਜਲੰਧਰ (ਚੋਪੜਾ)– ਦੇਸ਼ ਵਿਚ ਇਕ ਵਾਰ ਫਿਰ ਵਧਦੇ ਕੋਰੋਨਾ ਦੇ ਮਾਮਲਿਆਂ ਨੂੰ ਵੇਖਦਿਆਂ ਪੰਜਾਬ ਸਰਕਾਰ ਵੀ ਚੌਕਸ ਹੋ ਗਈ ਹੈ। ਇਸੇ ਕੜੀ ਵਿਚ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਲੋਕਾਂ ਨੂੰ ਭੀੜ-ਭੜੱਕੇ ਵਾਲੀਆਂ ਥਾਵਾਂ ’ਤੇ ਮਾਸਕ ਪਹਿਨਣ ਅਤੇ ਵਿਸ਼ੇਸ਼ ਰੂਪ ਨਾਲ ਬੰਦ ਥਾਵਾਂ ’ਤੇ ਮਾਸਕ ਦੀ ਵਰਤੋਂ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ: ਜਲੰਧਰ ਦੇ ਪੁਲਸ ਕਮਿਸ਼ਨਰ ਦੀ ਸਖ਼ਤੀ, ਥਾਣਾ ਮੁਖੀਆਂ ਨੂੰ ਦਿੱਤੀ ਦੋ-ਟੁੱਕ ਚਿਤਾਵਨੀ

ਡਿਪਟੀ ਕਮਿਸ਼ਨਰ ਨੇ ਐਡਵਾਈਜ਼ਰੀ ਜਾਰੀ ਕਰਦਿਆਂ ਕਿਹਾ ਕਿ ਲੋਕਾਂ ਨੂੰ ਚਾਹੀਦਾ ਹੈ ਕਿ ਕੋਰੋਨਾ ਮਹਾਮਾਰੀ ਤੋਂ ਬਚਾਅ ਅਤੇ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਭੀੜ-ਭੜੱਕੇ ਵਾਲੀਆਂ ਥਾਵਾਂ ’ਤੇ ਮਾਸਕ ਪਹਿਨ ਕੇ ਜਾਣ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਤੌਰ ’ਤੇ ਜਨਤਕ ਟਰਾਂਸਪੋਰਟ, ਬੱਸ, ਟਰੇਨ ਅਤੇ ਟੈਕਸੀ ਤੋਂ ਇਲਾਵਾ ਸਿਨੇਮਾਹਾਲ, ਸ਼ਾਪਿੰਗ ਮਾਲ, ਡਿਪਾਰਟਮੈਂਟਲ ਸਟੋਰ, ਕਲਾਸ ਰੂਮ, ਦਫਤਰਾਂ ਦੇ ਕਮਰੇ, ਇਨਡੋਰ ਸਭਾ ਆਦਿ ਵਿਚ ਵਿਸ਼ੇਸ਼ ਤੌਰ ’ਤੇ ਮਾਸਕ ਪਹਿਨਣਾ ਯਕੀਨੀ ਬਣਾਇਆ ਗਿਆ ਹੈ।

ਇਹ ਵੀ ਪੜ੍ਹੋ: ਉੱਜੜਿਆ ਇਕ ਹੋਰ ਪਰਿਵਾਰ, ਗੋਰਾਇਆ ਵਿਖੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News