ਲੁਧਿਆਣਾ ''ਚ 2 ਦਿਨਾਂ ’ਚ 4 ਨਵੇਂ ਕੋਰੋਨਾ ਮਰੀਜ਼ ਮਿਲੇ, ਗਿਣਤੀ ਹੋਈ 96
Tuesday, Jul 08, 2025 - 03:43 PM (IST)

ਲੁਧਿਆਣਾ (ਸਹਿਗਲ)- ਸ਼ਹਿਰ ’ਚ ਅਜੇ ਵੀ ਕੋਰੋਨਾ ਦੇ ਮਰੀਜ਼ ਸਾਹਮਣੇ ਆ ਰਹੇ ਹਨ। ਹੁਣ ਤੱਕ ਸ਼ਹਿਰ ’ਚ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 96 ਤੱਕ ਪਹੁੰਚ ਗਈ ਹੈ। ਪਿਛਲੇ 2 ਦਿਨਾਂ ’ਚ 4 ਨਵੇਂ ਕੋਰੋਨਾ ਮਰੀਜ਼ ਪਾਏ ਗਏ ਹਨ। ਇਹ ਚਾਰੇ ਮਰੀਜ਼ ਸ਼ਹਿਰੀ ਖੇਤਰਾਂ ਦੇ ਵਸਨੀਕ ਹਨ।
ਇਹ ਖ਼ਬਰ ਵੀ ਪੜ੍ਹੋ - ਵੱਡੀ ਖ਼ਬਰ: ਕਬੱਡੀ ਖਿਡਾਰੀ ਨੂੰ ਸਾਰੇ ਸ਼ਹਿਰ 'ਚ ਲੱਭਦੀ ਰਹੀ ਪੁਲਸ, 3 ਦਿਨ ਬਾਅਦ ਥਾਣੇ ਦੀ ਛੱਤ ਤੋਂ ਹੀ ਮਿਲੀ ਲਾਸ਼
ਸਿਹਤ ਅਧਿਕਾਰੀਆਂ ਅਨੁਸਾਰ, ਪਾਜ਼ੇਟਿਵ ਮਰੀਜ਼ਾਂ ਜਿਨ੍ਹਾਂ ਦੀ ਹਾਲਤ ਆਮ ਹੈ, ਨੂੰ ਘਰੇਲੂ ਇਕਾਂਤਵਾਸ ’ਚ ਰੱਖਿਆ ਜਾ ਰਿਹਾ ਹੈ। ਹੁਣ ਤੱਕ 85 ਮਰੀਜ਼ ਠੀਕ ਹੋ ਚੁੱਕੇ ਹਨ। ਇਸ ਵੇਲੇ ਜ਼ਿਲੇ ’ਚ 10 ਸਰਗਰਮ ਮਰੀਜ਼ ਹਨ। ਜ਼ਿਕਰਯੋਗ ਹੈ ਕਿ ਜ਼ਿਲੇ ’ਚ ਹੁਣ ਤੱਕ ਕੋਰੋਨਾ ਨਾਲ 3 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਮਾਹਿਰਾਂ ਨੇ ਬਜ਼ੁਰਗਾਂ, ਬੱਚਿਆਂ ਅਤੇ ਗੰਭੀਰ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਨੂੰ ਭੀੜ ਵਾਲੀਆਂ ਥਾਵਾਂ ’ਤੇ ਜਾਣ ਤੋਂ ਬਚਣ ਦੀ ਸਲਾਹ ਦਿੱਤੀ ਹੈ।
ਇਹ ਖ਼ਬਰ ਵੀ ਪੜ੍ਹੋ - ਪੂਰੇ ਮਹੀਨੇ ਲਈ FREE ਹੋਵੇਗਾ ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ!
ਉਨ੍ਹਾਂ ਕਿਹਾ ਹੈ ਕਿ ਜਦੋਂ ਵੀ ਘਰ ਤੋਂ ਬਾਹਰ ਜਾਓ ਤਾਂ ਮਾਸਕ ਪਾਓ। ਉਨ੍ਹਾਂ ਕਿਹਾ ਕਿ ਕੋਰੋਨਾ ਦੇ ਸ਼ੁਰੂਆਤੀ ਲੱਛਣ ਖੰਘ ਅਤੇ ਜ਼ੁਕਾਮ ਹਨ। ਜੇਕਰ ਕਿਸੇ ਨੂੰ ਸਾਹ ਲੈਣ ’ਚ ਮੁਸ਼ਕਿਲ ਆਉਂਦੀ ਹੈ ਤਾਂ ਤੁਰੰਤ ਮਾਹਿਰਾਂ ਨਾਲ ਸੰਪਰਕ ਕਰਨਾ ਚਾਹੀਦਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8