ਵੱਡੀ ਖ਼ਬਰ : ਲੁਧਿਆਣਾ ’ਚ ਕਰਫਿਊ ਦੀ ਮਿਆਦ ’ਚ ਵਾਧਾ, 23 ਮਈ ਤਕ ਜਾਰੀ ਰੱਖਣ ਦੇ ਹੁਕਮ

Sunday, May 16, 2021 - 06:25 PM (IST)

ਵੱਡੀ ਖ਼ਬਰ : ਲੁਧਿਆਣਾ ’ਚ ਕਰਫਿਊ ਦੀ ਮਿਆਦ ’ਚ ਵਾਧਾ, 23 ਮਈ ਤਕ ਜਾਰੀ ਰੱਖਣ ਦੇ ਹੁਕਮ

ਲੁਧਿਆਣਾ (ਵਿੱਕੀ) : ਕੋਰੋਨਾ ਦੇ ਲਗਾਤਾਰ ਵਿਗੜ ਰਹੇ ਹਾਲਾਤ ਤੋਂ ਬਾਅਦ ਲੁਧਿਆਣਾ ਪ੍ਰਸ਼ਾਸਨ ਵਲੋਂ ਲਗਾਏ ਗਏ ਕਰਫਿਊ ਦੀ ਮਿਆਦ 23 ਮਈ ਤੱਕ ਵਧਾ ਦਿੱਤੀ ਹੈ। ਅੱਜ ਬਾਅਦ ਦੁਪਹਿਰ ਇਹ ਹੁਕਮ ਜਾਰੀ ਕਰਕੇ ਜ਼ਿਲ੍ਹੇ ਵਿਚ ਲਗਾਏ ਗਏ ਕਰਫ਼ਿਊ ਦੀ ਮਿਆਦ ਵਿਚ ਵਾਧਾ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਵਲੋਂ ਪਿਛਲੇ ਹਫ਼ਤੇ ਜ਼ਿਲ੍ਹੇ ਵਿਚ 12 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫ਼ਿਊ ਲਗਾਉਣ ਦੇ ਹੁਕਮ ਦਿੱਤੇ ਸਨ। ਜਿਸ ਵਿਚ ਅੱਜ ਇਕ ਹਫ਼ਤੇ ਦਾ ਵਾਧਾ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਮੁੱਖ ਮੰਤਰੀ ਦੇ ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ, ਪਿੰਡ ਅਜਨੌਦਾ ਵਿਚ ਕੁਝ ਦਿਨਾਂ ’ਚ 12 ਮੌਤਾਂ

ਕੋਰੋਨਾ ਮਹਾਮਾਰੀ ਨੂੰ ਲੈ ਕੇ ਖ਼ਤਰਨਾਕ ਹੁੰਦੇ ਹਾਲਾਤ ਕਾਬੂ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਸਖ਼ਤੀ ਵਧਾਉਣ ਦਾ ਫ਼ੈਸਲਾ ਲਿਆ ਹੈ। ਡੀ. ਸੀ. ਦਾ ਕਹਿਣਾ ਹੈ ਕਿ ਲੋਕਾਂ ਦੀ ਜਾਗਰੂਕਤਾ ਤੇ ਸਰੀਰਕ ਦੂਰੀ ਨਾਲ ਹੀ ਕੋਰੋਨਾ ’ਤੇ ਕਾਬੂ ਪਾਇਆ ਜਾ ਸਕਦਾ ਹੈ। ਲੋਕਾਂ ਨੂੰ ਭੀੜ-ਭਾੜ ਵਾਲੇ ਇਲਾਕਿਆਂ ’ਚ ਜਾਣ ਤੋਂ ਗੁਰੇਜ ਕਰਨਾ ਚਾਹੀਦਾ ਹੈ ਅਤੇ ਬਿਨਾਂ ਕਿਸੇ ਜ਼ਰੂਰੀ ਕੰਮ ਤੋਂ ਘਰੋਂ ਬਾਹਰ ਨਹੀਂ ਨਿਕਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਰਕਾਰ ਵਲੋਂ ਦਿੱਤੀਆਂ ਹਿਦਾਇਤਾਂ ਦਾ ਸਖ਼ਤੀ ਨਾਲ ਪਾਲਣ ਕਰਕੇ ਹੀ ਕੋਰੋਨਾ ਮਹਾਮਾਰੀ ਨੂੰ ਹਰਾਇਆ ਜਾ ਸਕਦਾ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਲੁਧਿਆਣਾ ’ਚ ਸਿਮਰਜੀਤ ਬੈਂਸ ਤੇ ਅਕਾਲੀਆਂ ਵਿਚਾਲੇ ਹਿੰਸਕ ਝੜਪ


author

Gurminder Singh

Content Editor

Related News