ਪਟਿਆਲਾ 'ਚ ਵੱਧਦਾ ਜਾ ਰਿਹੈ ਕੋਰੋਨਾ, 30 ਨਵੇਂ ਕੇਸਾਂ ਦੀ ਪੁਸ਼ਟੀ

07/07/2020 9:14:30 PM

ਪਟਿਆਲਾ, (ਪਰਮੀਤ)- ਪਟਿਆਲਾ ਜ਼ਿਲੇ ਵਿਚ ਪਿਛਲੇ 24 ਘੰਟਿਆਂ ਦੌਰਾਨ 3 ਗਰਭਵਤੀ ਔਰਤਾਂ ਸਮੇਤ 30 ਹੋਰ ਕੋਰੋਨਾ ਕੇਸ ਪਾਜ਼ੇਟਿਵ ਆਉਣ ਤੋਂ ਬਾਅਦ ਜ਼ਿਲੇ ਵਿਚ ਕੁੱਲ ਪਾਜ਼ੇਟਿਵ ਕੇਸਾਂ ਦੀ ਗਿਣਤੀ 436 ਹੋ ਗਈ ਹੈ। ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਅੱਜ ਜਿਹਡ਼ੇ ਕੇਸ ਪਾਜ਼ੇਟਿਵ ਆਏ ਹਨ, ਉਨ੍ਹਾਂ ਵਿਚੋਂ 16 ਪਟਿਆਲਾ ਸ਼ਹਿਰ, ਇਕ ਰਾਜਪੁਰਾ, ਇਕ ਨਾਭਾ, 8 ਸਮਾਣਾ ਅਤੇ ਚਾਰ ਵੱਖ-ਵੱਖ ਪਿੰਡਾਂ ਦੇ ਹਨ। ਇਨ੍ਹਾਂ ਕੇਸਾਂ ਵਿਚ ਤਿੰਨ ਗਰਭਵਤੀ ਔਰਤਾਂ ਵੀ ਹਨ। ਉਨ੍ਹਾਂ ਦੱਸਿਆ ਕਿ ਜ਼ਿਲੇ ਵਿਚ ਹੁਣ ਕੁੱਲ ਪਾਜ਼ੀਟਿਵ ਕੇਸ 436 ਹਨ, 10 ਕੇਸਾਂ ਦੀ ਮੌਤ ਹੋ ਚੁੱਕੀ ਹੈ, 203 ਕੇਸ ਠੀਕ ਹੋ ਚੁੱਕੇ ਹਨ ਅਤੇ 223 ਕੇਸ ਐਕਟਿਵ ਹਨ।

ਉਨ੍ਹਾਂ ਦੱਸਿਆ ਕਿ ਪਟਿਆਲਾ ਦੇ ਤੋਪਖਾਨਾ ਮੋਡ਼ ਏਰੀਏ ਵਿਚ 9 ਪਾਜ਼ੇਟਿਵ ਕੇਸ ਆਉਣ ’ਤੇ ਪਾਜ਼ੇਟਿਵ ਕੇਸਾਂ ਦੇ ਏਰੀਏ ਵਿਚ ਮਾਈਕਰੋ ਕੰਟੈਨਮੈਂਟ ਜ਼ੋਨ ਲਾਗੂ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਅਨੰਦ ਨਗਰ ਐਕਸਟੈਨਸ਼ਨ ਪੁਰਾਣਾ ਵਿਚ ਵੀ ਸੱਤ ਪਾਜ਼ੇਟਿਵ ਕੇਸ ਆਉਣ ’ਤੇ ਏਰੀਏ ਦੀ ਗਲੀ ਨੰਬਰ ਇਕ ਅਤੇ ਦੋ ਵਿਚ ਮਾਈਕਰੋ ਕੰਟੈਨਮੈਂਟ ਜ਼ੋਨ ਲਾਗੂ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਧੀਰੂ ਕੀ ਮਾਜਰੀ ਵਿਚ ਵੀ ਕੁਝ ਹੋਰ ਪਾਜ਼ੇਟਿਵ ਕੇਸ ਆਉਣ ਕਾਰਣ ਉਥੇ ਬਣਾਏ ਮਾਈਕਰੋ ਕੰਟੈਨਮੈਂਟ ਜ਼ੋਨ ਦਾ ਸਮਾਂ ਵਧਾਇਆ ਜਾ ਰਿਹਾ ਹੈ।


Bharat Thapa

Content Editor

Related News