ਜ਼ਿਲ੍ਹੇ ''ਚ ਇਕ ਵਾਰ ਫਿਰ ਕੋਰੋਨਾ ਨੇ ਦਿੱਤੀ ਦਸਤਕ, ਸਾਹਮਣੇ ਆਏ ਪਾਜ਼ੇਟਿਵ ਮਰੀਜ਼

Tuesday, Dec 27, 2022 - 11:15 PM (IST)

ਜ਼ਿਲ੍ਹੇ ''ਚ ਇਕ ਵਾਰ ਫਿਰ ਕੋਰੋਨਾ ਨੇ ਦਿੱਤੀ ਦਸਤਕ, ਸਾਹਮਣੇ ਆਏ ਪਾਜ਼ੇਟਿਵ ਮਰੀਜ਼

ਲੁਧਿਆਣਾ (ਸਹਿਗਲ) : ਜ਼ਿਲ੍ਹੇ 'ਚ ਇਕ ਵਾਰ ਫਿਰ ਕੋਰੋਨਾ ਦੇ ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ। ਸਿਹਤ ਵਿਭਾਗ ਦੀ ਰਿਪੋਰਟ ਦੇ ਮੁਤਾਬਕ 4 ਮਰੀਜ਼ਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਨ੍ਹਾਂ ਵਿਚੋਂ 3 ਜ਼ਿਲ੍ਹੇ ਦੇ, ਜਦੋਂਕਿ ਇਕ ਬਾਹਰੀ ਜ਼ਿਲ੍ਹੇ ਨਾਲ ਸਬੰਧਤ ਹੈ। ਜ਼ਿਲ੍ਹੇ ਵਿਚ 12 ਦਸੰਬਰ ਨੂੰ ਕੋਵਿਡ-19 ਦਾ ਪਾਜ਼ੇਟਿਵ ਮਰੀਜ਼ ਸਾਹਮਣੇ ਆਇਆ ਸੀ, ਜਦੋਂਕਿ ਦੂਜੇ ਪਾਸੇ ਦੇਖਿਆ ਜਾਵੇ ਤਾਂ ਸਿਹਤ ਵਿਭਾਗ ਨੇ ਸੈਂਪਲ ਲੈਣ ਦਾ ਕੰਮ ਬੰਦ ਕਰਕੇ ਜ਼ਿਲ੍ਹੇ ਨੂੰ ਕੋਰੋਨਾ ਤੋਂ ਮੁਕਤ ਐਲਾਨ ਦਿੱਤਾ ਸੀ।

ਇਹ ਵੀ ਪੜ੍ਹੋ : ਸੂਦਖੋਰਾਂ ਦੇ ਡਰੋਂ ਨੌਜਵਾਨ ਨੇ ਚੁੱਕਿਆ ਖੌਫ਼ਨਾਕ ਕਦਮ, ਘਰ 'ਚ ਵਿਛ ਗਏ ਸੱਥਰ

24 ਨਵੰਬਰ ਤੋਂ ਹੀ ਆਰ.ਟੀ.ਪੀ.ਸੀ.ਆਰ. ਸੈਂਪਲ ਲੈਣੇ ਬੰਦ ਕਰ ਦਿੱਤੇ ਸਨ, ਜਦੋਂਕਿ ਨਿਜੀ ਹਸਪਤਾਲਾਂ ਅਤੇ ਲੈਬਸ ਵੱਲੋਂ ਲਏ ਗਏ ਸੈਂਪਲਾਂ ਨੂੰ ਆਪਣੀ ਕਾਰਗੁਜ਼ਾਰੀ ਦਰਸਾ ਕੇ ਚੰਡੀਗੜ੍ਹ ਭੇਜਿਆ ਜਾ ਰਿਹਾ ਸੀ। ਹੁਣ ਜਿਵੇਂ ਹੀ ਕੋਰੋਨਾ ਦੇ ਨਵੇਂ ਵੇਰੀਏਂਟ ਬੀ.ਐੱਫ.-7 ਦੀ ਸੰਭਾਵਨਾ ਨਾਲ ਸੈਂਪਲਿੰਗ ਸ਼ੁਰੂ ਕੀਤੀ ਗਈ। ਫਿਰ ਤੋਂ ਕੋਰੋਨਾ ਦੇ ਮਰੀਜ਼ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ।


author

Mandeep Singh

Content Editor

Related News