ਪੰਜਾਬ ’ਚ ਕੋਰੋਨਾ ਦਾ ਕਹਿਰ, 39 ਲੋਕਾਂ ਦੀ ਮੌਤ ਤੇ 5778 ਨਿਕਲੇ ਪਾਜ਼ੇਟਿਵ

01/24/2022 11:31:14 PM

ਚੰਡੀਗੜ੍ਹ (ਬਿਊਰੋ)-ਕੋਰੋਨਾ ਵਾਇਰਸ ਨੇ ਪੰਜਾਬ ’ਚ ਭਿਆਨਕ ਰੂਪ ਧਾਰ ਲਿਆ ਹੈ, ਜਿਸ ਨਾਲ ਅੱਜ 39 ਲੋਕਾਂ ਦੀ ਮੌਤ ਹੋ ਗਈ। ਜੇਕਰ ਪਿਛਲੇ 24 ਘੰਟਿਆਂ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ’ਚ 5778 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਪਿਛਲੇ 24 ਘੰਟਿਆਂ ’ਚ ਐੱਸ. ਏ. ਐੱਸ. ਨਗਰ ’ਚ 1097 ਲੁਧਿਆਣਾ ’ਚ 666, , ਜਲੰਧਰ ’ਚ 529, ਪਟਿਆਲਾ ’ਚ 163,  ਪਠਾਨਕੋਟ ’ਚ 131, ਅੰਮ੍ਰਿਤਸਰ ’ਚ 455, ਫਤਿਹਗੜ੍ਹ ਸਾਹਿਬ ’ਚ 153, ਗੁਰਦਾਸਪੁਰ ’ਚ 130, ਹੁਸ਼ਿਆਰਪੁਰ ’ਚ 446, ਬਠਿੰਡਾ ’ਚ 376, ਰੋਪੜ ’ਚ 199, ਤਰਨਤਾਰਨ ’ਚ 85, ਫਿਰੋਜ਼ਪੁਰ ’ਚ 167, ਸੰਗਰੂਰ ’ਚ 78, ਮੋਗਾ ’ਚ 221, ਕਪੂਰਥਲਾ ’ਚ 292, ਬਰਨਾਲਾ ’ਚ 83, ਫਾਜ਼ਿਲਕਾ ’ਚ 42, ਸ਼ਹੀਦ ਭਗਤ ਸਿੰਘ ਨਗਰ 56, ਫਰੀਦਕੋਟ 133, ਮਾਨਸਾ 84,  ਮੁਕਤਸਰ ’ਚ 192 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪਟਿਆਲਾ ਦੇ ਸ਼੍ਰੀ ਕਾਲੀ ਮਾਤਾ ਮੰਦਰ ’ਚ ਬੇਅਦਬੀ ਦੀ ਕੋਸ਼ਿਸ਼ (ਵੀਡੀੇਓ)

ਦੱਸ ਦੇਈਏ ਕਿ ਹੁਣ ਤੱਕ ਪੰਜਾਬ ’ਚ ਕੋਰੋਨਾ ਦੇ 719142 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ’ਚੋਂ 17023 ਲੋਕਾਂ ਦੀ ਮੌਤ ਹੋ ਚੁੱਕੀ ਹੈ। 656474 ਲੋਕ ਕੋਰੋਨਾ ਦੀ ਜੰਗ ਜਿੱਤ ਕੇ ਆਪਣੇ ਘਰਾਂ ਨੂੰ ਵਾਪਸ ਜਾ ਚੁੱਕੇ ਹਨ। ਕੋਰੋਨਾ ਤੋਂ ਬਚਣ ਲਈ ਲੋਕਾਂ ਨੂੰ ਕੋਰੋਨਾ ਦਾ ਟੀਕਾ ਲਗਾਉਣ ਲਈ ਕਿਹਾ ਗਿਆ ਹੈ।

ਇਹ ਵੀ ਪੜ੍ਹੋ : ਸੂਬਾ ਪੁਲਸ ਮੁਖੀ ਹੋ ਕੇ ਅਪਰਾਧੀਆਂ ਦੇ ਹੁਕਮ ਮੰਨਣ ਵਾਲੇ ਚਟੋਪਾਧਿਆਏ ਖ਼ਿਲਾਫ਼  FIR ਹੋਵੇ ਦਰਜ : ਸੁਖਬੀਰ ਬਾਦਲ

ਜ਼ਿਕਰਯੋਗ ਹੈ ਕਿ ਸੂਬੇ ਵਿਚ ਲਗਾਤਾਰ ਵਧ ਰਹੇ ਕੋਰੋਨਾ ਮਾਮਲਿਆਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਪੰਜਾਬ ਵਿਚ ਨਾਈਟ ਕਰਫਿਊ ਲਗਾ ਦਿੱਤਾ ਹੈ। ਇਸ ਦੇ ਨਾਲ ਹੀ ਸਕੂਲ, ਕਾਲਜ ਯੂਨੀਵਰਸਿਟੀਆਂ ਵੀ ਬੰਦ ਕਰ ਦਿੱਤੀਆਂ ਗਈਆਂ ਹਨ। ਨਾਈਟ ਕਰਫਿਊ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਲਾਗੂ ਰਹੇਗਾ।

ਇਹ ਵੀ ਪੜ੍ਹੋ : ਪ੍ਰਤਾਪ ਬਾਜਵਾ ਦੇ ਕੈਪਟਨ ’ਤੇ ਤਿੱਖੇ ਨਿਸ਼ਾਨੇ, ਕਿਹਾ-ਭਾਜਪਾ ਨਾਲ ਜਾ ਕੇ ਹੋਇਆ ‘ਸਟੈਂਡਲੈੱਸ’ (ਵੀਡੀਓ)


Manoj

Content Editor

Related News