ਪੰਜਾਬ ’ਚ ਕੋਰੋਨਾ ਦਾ ਕਹਿਰ ਜਾਰੀ, 9 ਲੋਕਾਂ ਦੀ ਗਈ ਜਾਨ ਤੇ 3922 ਦੀ ਰਿਪੋਰਟ ਆਈ ਪਾਜ਼ੇਟਿਵ

Sunday, Jan 09, 2022 - 11:16 PM (IST)

ਪੰਜਾਬ ’ਚ ਕੋਰੋਨਾ ਦਾ ਕਹਿਰ ਜਾਰੀ, 9 ਲੋਕਾਂ ਦੀ ਗਈ ਜਾਨ ਤੇ 3922 ਦੀ ਰਿਪੋਰਟ ਆਈ ਪਾਜ਼ੇਟਿਵ

ਚੰਡੀਗੜ੍ਹ (ਬਿਊਰੋ)-ਕੋਰੋਨਾ ਨੇ ਅੱਜ ਪੰਜਾਬ ’ਚ ਕਹਿਰ ਮਚਾਇਆ, ਜਿਸ ਕਾਰਨ 9 ਲੋਕਾਂ ਦੀ ਜਾਨ ਚਲੀ ਗਈ। ਪਿਛਲੇ 24 ਘੰਟਿਆਂ ਦੌਰਾਨ ਸੂਬੇ ’ਚ 3922 ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਏ ਹਨ। ਮਿਲੀ ਜਾਣਕਾਰੀ ਅਨੁਸਾਰ ਪਿਛਲੇ 24 ਘੰਟਿਆਂ ’ਚ ਪਟਿਆਲਾ ’ਚ 768, ਲੁਧਿਆਣਾ ’ਚ 509, ਜਲੰਧਰ ’ਚ 292, ਐੱਸ. ਏ. ਐੱਸ. ਨਗਰ ’ਚ 750, ਪਠਾਨਕੋਟ ’ਚ 256, ਅੰਮ੍ਰਿਤਸਰ ’ਚ 305, ਫਤਿਹਗੜ੍ਹ ਸਾਹਿਬ ’ਚ 108, ਗੁਰਦਾਸਪੁਰ ’ਚ 118, ਹੁਸ਼ਿਆਰਪੁਰ ’ਚ 132, ਬਠਿੰਡਾ ’ਚ 204, ਰੋਪੜ ’ਚ 106, ਤਰਨਤਾਰਨ ’ਚ 22, ਫਿਰੋਜ਼ਪੁਰ ’ਚ 76, ਸੰਗਰੂਰ ’ਚ 33, ਮੋਗਾ ’ਚ 37, ਕਪੂਰਥਲਾ ’ਚ 43, ਬਰਨਾਲਾ ’ਚ 14, ਫਾਜ਼ਿਲਕਾ ’ਚ 35, ਸ਼ਹੀਦ ਭਗਤ ਸਿੰਘ ਨਗਰ 21, ਫਰੀਦਕੋਟ 45, ਮਾਨਸਾ 28,  ਮੁਕਤਸਰ ’ਚ 20 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਦੱਸ ਦੇਈਏ ਕਿ ਹੁਣ ਤੱਕ ਪੰਜਾਬ ’ਚ ਕੋਰੋਨਾ ਦੇ 621419 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ’ਚੋਂ 16675 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ : PM ਮੋਦੀ ਦੇ ‘ਵੀਰ ਬਾਲ ਦਿਵਸ’ ਦੇ ਐਲਾਨ ’ਤੇ SGPC ਪ੍ਰਧਾਨ ਧਾਮੀ ਨੇ ਜਤਾਇਆ ਇਤਰਾਜ਼ (ਵੀਡੀਓ)

ਪੰਜਾਬ ’ਚ 16343 ਲੋਕ ਅਜਿਹੇ ਹਨ, ਜੋ ਅਜੇ ਵੀ ਕੋਰੋਨਾ ਪਾਜ਼ੇਟਿਵ ਹਨ। 588401 ਲੋਕ ਕੋਰੋਨਾ ਦੀ ਜੰਗ ਜਿੱਤ ਕੇ ਆਪਣੇ ਘਰਾਂ ਨੂੰ ਵਾਪਸ ਜਾ ਚੁੱਕੇ ਹਨ। ਕੋਰੋਨਾ ਤੋਂ ਬਚਣ ਲਈ ਲੋਕਾਂ ਨੂੰ ਕੋਰੋਨਾ ਦਾ ਟੀਕਾ ਲਗਾਉਣ ਲਈ ਕਿਹਾ ਗਿਆ ਹੈ। ਜ਼ਿਕਰਯੋਗ ਹੈ ਕਿ ਸੂਬੇ ਵਿਚ ਲਗਾਤਾਰ ਵਧ ਰਹੇ ਕੋਰੋਨਾ ਮਾਮਲਿਆਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਪੰਜਾਬ ਵਿਚ ਨਾਈਟ ਕਰਫਿਊ ਲਗਾ ਦਿੱਤਾ ਹੈ। ਇਸ ਦੇ ਨਾਲ ਹੀ ਸਕੂਲ, ਕਾਲਜ ਯੂਨੀਵਰਸਿਟੀਆਂ ਵੀ ਬੰਦ ਕਰ ਦਿੱਤੀਆਂ ਗਈਆਂ ਹਨ। ਨਾਈਟ ਕਰਫਿਊ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਲਾਗੂ ਰਹੇਗਾ।

ਇਹ ਵੀ ਪੜ੍ਹੋ : ਸੁਰਜੇਵਾਲਾ ਦੇ ਤਿੰਨ ਮੁੱਖ ਮੰਤਰੀਆਂ ਵਾਲੇ ਬਿਆਨ ਨੇ ਕਾਂਗਰਸ ਦੀ ਨੀਅਤ ਦੀ ਖੋਲ੍ਹੀ ਪੋਲ : ਰਾਘਵ ਚੱਢਾ

ਜੇਕਰ ਇਸ ਸਮੇਂ ਦਰਮਿਆਨ ਕੋਈ ਬਿਨਾਂ ਕਿਸੇ ਜ਼ਰੂਰੀ ਕੰਮ ਜਾਂ ਮੈਡੀਕਲ ਜ਼ਰੂਰਤ ਦੇ ਬਿਨਾਂ ਘੁੰਮਦਾ ਪਾਇਆ ਗਿਆ ਤਾਂ ਉਸ ’ਤੇ ਸਖ਼ਤੀ ਨਾਲ ਕਾਰਵਾਈ ਕੀਤੀ ਜਾਵੇਗੀ। ਸਰਕਾਰ ਵੱਲੋਂ ਕੋਰੋਨਾ ਹਦਾਇਤਾਂ ਤਹਿਤ ਮਾਸਕ ਪਹਿਨਣਾ ਇਕ ਵਾਰ ਫਿਰ ਲਾਜ਼ਮੀ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਰੈਸਟੋਰੈਂਟ, ਹੋਟਲ, ਬਾਰ ਆਦਿ ਥਾਵਾਂ ਨੂੰ 50 ਫ਼ੀਸਦੀ ਸਮਰੱਥਾ ਨਾਲ ਖੋਲ੍ਹਣ ਦੇ ਹੁਕਮ ਕੀਤੇ ਗਏ ਹਨ। ਇਸ ਦੇ ਨਾਲ ਹੀ ਬੱਸਾਂ ਨੂੰ ਵੀ 50 ਫੀਸਦੀ ਸਮਰੱਥਾ ਨਾਲ ਚਲਾਉਣ ਦੀ ਹਦਾਇਤ ਦਿੱਤੀ ਗਈ ਹੈ। ਸਕੂਲਾਂ-ਕਾਲਜਾਂ ਨੂੰ ਆਨਲਾਈਨ ਚਲਾਉੁਣ ਲਈ ਵੀ ਆਖਿਆ ਗਿਆ ਹੈ।

ਨੋਟ-ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ? ਕੁਮੈਂਟ ਕਰ ਕੇ ਦੱਸੋ


author

Manoj

Content Editor

Related News