ਪੰਜਾਬ ’ਚ ਕੋਰੋਨਾ ਦਾ ਕਹਿਰ ਜਾਰੀ, 10 ਲੋਕਾਂ ਦੀ ਗਈ ਜਾਨ ਤੇ 6481 ਦੀ ਰਿਪੋਰਟ ਆਈ ਪਾਜ਼ੇਟਿਵ

01/12/2022 10:48:24 PM

ਚੰਡੀਗੜ੍ਹ (ਬਿਊਰੋ)-ਕੋਰੋਨਾ ਵਾਇਰਸ ਨੇ ਪੰਜਾਬ ’ਚ ਖ਼ਤਰਨਾਕ ਰੂਪ ਧਾਰ ਲਿਆ ਹੈ, ਜਿਸ ਨਾਲ ਅੱਜ 10 ਲੋਕਾਂ ਦੀ ਜਾਨ ਚਲੀ ਗਈ। ਜੇਕਰ ਪਿਛਲੇ 24 ਘੰਟਿਆਂ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ’ਚ 6481 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਪਿਛਲੇ 24 ਘੰਟਿਆਂ ’ਚ ਪਟਿਆਲਾ ’ਚ 906, ਲੁਧਿਆਣਾ ’ਚ 724, ਜਲੰਧਰ ’ਚ 654, ਐੱਸ. ਏ. ਐੱਸ. ਨਗਰ ’ਚ 974, ਪਠਾਨਕੋਟ ’ਚ 522, ਅੰਮ੍ਰਿਤਸਰ ’ਚ 480, ਫਤਿਹਗੜ੍ਹ ਸਾਹਿਬ ’ਚ 145, ਗੁਰਦਾਸਪੁਰ ’ਚ 264, ਹੁਸ਼ਿਆਰਪੁਰ ’ਚ 571, ਬਠਿੰਡਾ ’ਚ 172, ਰੋਪੜ ’ਚ 285, ਤਰਨਤਾਰਨ ’ਚ 61, ਫਿਰੋਜ਼ਪੁਰ ’ਚ 111, ਸੰਗਰੂਰ ’ਚ 101, ਮੋਗਾ ’ਚ 24, ਕਪੂਰਥਲਾ ’ਚ 183, ਬਰਨਾਲਾ ’ਚ 40, ਫਾਜ਼ਿਲਕਾ ’ਚ 52, ਸ਼ਹੀਦ ਭਗਤ ਸਿੰਘ ਨਗਰ 71, ਫਰੀਦਕੋਟ 45, ਮਾਨਸਾ 61,  ਮੁਕਤਸਰ ’ਚ 35 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ।

ਇਹ ਵੀ ਪੜ੍ਹੋ :  2 ਧਿਰਾਂ ਦੇ ਜ਼ਮੀਨੀ ਝਗੜੇ ਕਾਰਨ ਚੱਲੀ ਗੋਲੀ, 2 ਜ਼ਖ਼ਮੀ

ਦੱਸ ਦੇਈਏ ਕਿ ਹੁਣ ਤੱਕ ਪੰਜਾਬ ’ਚ ਕੋਰੋਨਾ ਦੇ 6,36,243 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ’ਚੋਂ 16702 ਲੋਕਾਂ ਦੀ ਮੌਤ ਹੋ ਚੁੱਕੀ ਹੈ। 592760 ਲੋਕ ਕੋਰੋਨਾ ਦੀ ਜੰਗ ਜਿੱਤ ਕੇ ਆਪਣੇ ਘਰਾਂ ਨੂੰ ਵਾਪਸ ਜਾ ਚੁੱਕੇ ਹਨ। ਕੋਰੋਨਾ ਤੋਂ ਬਚਣ ਲਈ ਲੋਕਾਂ ਨੂੰ ਕੋਰੋਨਾ ਦਾ ਟੀਕਾ ਲਗਾਉਣ ਲਈ ਕਿਹਾ ਗਿਆ ਹੈ। ਜ਼ਿਕਰਯੋਗ ਹੈ ਕਿ ਸੂਬੇ ਵਿਚ ਲਗਾਤਾਰ ਵਧ ਰਹੇ ਕੋਰੋਨਾ ਮਾਮਲਿਆਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਪੰਜਾਬ ਵਿਚ ਨਾਈਟ ਕਰਫਿਊ ਲਗਾ ਦਿੱਤਾ ਹੈ। ਇਸ ਦੇ ਨਾਲ ਹੀ ਸਕੂਲ, ਕਾਲਜ ਯੂਨੀਵਰਸਿਟੀਆਂ ਵੀ ਬੰਦ ਕਰ ਦਿੱਤੀਆਂ ਗਈਆਂ ਹਨ। ਨਾਈਟ ਕਰਫਿਊ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਲਾਗੂ ਰਹੇਗਾ।

ਇਹ ਵੀ ਪੜ੍ਹੋ : ਓਮੀਕ੍ਰੋਨ ਤੇ ਡੈਲਟਾ ਵੇਰੀਐਂਟ ਵਿਰੁੱਧ ਅਸਰਦਾਰ ਹੈ ਕੋਵੈਕਸੀਨ ਦੀ ਬੂਸਟਰ ਖੁਰਾਕ : ਰਿਸਰਚ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

Karan Kumar

This news is Content Editor Karan Kumar