ਪਠਾਨਕੋਟ ''ਚ ਵਧੀ ਕੋਰੋਨਾ ਮਰੀਜ਼ਾਂ ਦੀ ਗਿਣਤੀ, 5 ਹੋਰ ਰਿਪੋਰਟਾਂ ਆਈਆਂ ਪਾਜ਼ੇਟਿਵ

06/28/2020 6:20:36 PM

ਪਠਾਨਕੋਟ (ਧਰਮਿੰਦਰ ਠਾਕੁਰ) : ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਲਾਗ ਦੀ ਬਿਮਾਰੀ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਜ਼ਿਲ੍ਹੇ ਵਿਚ ਕੋਰੋਨਾ ਦੇ 5 ਨਵੇਂ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਇਸ ਦੇ ਨਾਲ ਪਠਾਨਕੋਟ ਵਿਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਕੇ 207 'ਤੇ ਪਹੁੰਚ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਸਿਹਤ ਮਹਿਕਮੇ ਵਲੋਂ 200 ਲੋਕਾਂ ਦੇ ਨਮੂਨੇ ਲੈ ਕੇ ਜਾਂਚ ਲਈ ਭੇਜੇ ਗਏ ਸਨ, ਜਿਨ੍ਹਾਂ ਵਿਚੋਂ 5 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। 

ਇਹ ਵੀ ਪੜ੍ਹੋ : ਕੋਰੋਨਾ ਆਫ਼ਤ ਦੌਰਾਨ ਵਿਦਿਆਰਥੀਆਂ ਲਈ ਰਾਹਤ ਭਰੀ ਖਬਰ, ਕੈਪਟਨ ਨੇ ਕੀਤਾ ਵੱਡਾ ਐਲਾਨ  

ਇਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਜ਼ਿਲ੍ਹੇ ਵਿਚ ਹੁਣ ਜਿੱਥੇ ਕੋਰੋਨਾ ਮਰੀਜ਼ਾਂ ਦਾ ਅੰਕੜਾ 207 'ਤੇ ਪਹੁੰਚ ਗਿਆ ਹੈ, ਉਥੇ ਹੀ 149 ਮਰੀਜ਼ ਕੋਵਿਡ-19 ਨੂੰ ਹਰਾ ਕੇ ਤੰਦਰੁਸਤ ਹੋ ਘਰਾਂ ਨੂੰ ਚਾਲੇ ਪਾ ਚੁੱਕੇ ਹਨ। ਜਦਕਿ ਜ਼ਿਲ੍ਹੇ ਵਿਚ ਅਜੇ ਵੀ 52 ਸਰਗਰਮ ਮਰੀਜ਼ ਹਨ, ਜਿਨ੍ਹਾਂ ਦਾ ਵੱਖ-ਵੱਖ ਹਸਪਤਾਲਾਂ ਵਿਚ ਇਲਾਜ ਚੱਲ ਰਿਹਾ ਹੈ। ਇਸ ਤੋਂ ਇਲਾਵਾ ਜ਼ਿਲ੍ਹੇ ਵਿਚ 6 ਲੋਕਾਂ ਦੀ ਮੌਤ ਕੋਰੋਨਾ ਕਾਰਣ ਹੋ ਚੁੱਕੀ ਹੈ।

ਇਹ ਵੀ ਪੜ੍ਹੋ : ਲਾਪਤਾ ਧੀ ਦੀ ਭਾਲ 'ਚ ਲੱਗੇ ਪਰਿਵਾਰ ਦੀਆਂ ਟੁੱਟੀਆਂ ਆਸਾਂ, ਲਾਸ਼ ਦੇਖ ਨਿਕਲਿਆ ਤ੍ਰਾਹ

Gurminder Singh

This news is Content Editor Gurminder Singh