ਪੰਜਾਬ 'ਚ 'ਕੋਰੋਨਾ' ਨੇ ਮਚਾਈ ਤੜਥੱਲੀ, 24 ਘੰਟਿਆਂ 'ਚ ਹੋਈ ਚੌਥੀ ਮੌਤ

Thursday, Jun 11, 2020 - 08:59 AM (IST)

ਪੰਜਾਬ 'ਚ 'ਕੋਰੋਨਾ' ਨੇ ਮਚਾਈ ਤੜਥੱਲੀ, 24 ਘੰਟਿਆਂ 'ਚ ਹੋਈ ਚੌਥੀ ਮੌਤ

ਅੰਮ੍ਰਿਤਸਰ (ਸੁਮਿਤ) : ਪੰਜਾਬ 'ਚ ਕੋਰੋਨਾ ਵਾਇਰਸ ਨੇ ਤੜਥੱਲੀ ਮਚਾ ਛੱਡੀ ਹੈ। ਸੂਬੇ 'ਚ 24 ਘੰਟਿਆਂ ਦੌਰਾਨ ਹੀ ਇਸ ਵਾਇਰਸ ਕਾਰਨ ਚੌਥੀ ਮੌਤ ਹੋ ਗਈ ਹੈ। ਵੀਰਵਾਰ ਦਾ ਦਿਨ ਚੜ੍ਹਦਿਆਂ ਹੀ ਅੰਮ੍ਰਿਤਸਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਮਰੀਜ਼ ਨੇ ਦਮ ਤੋੜ ਦਿੱਤਾ। 62 ਸਾਲਾ ਮ੍ਰਿਤਕ ਬੀਬੀ ਨਵਾਂ ਕੋਟ ਇਲਾਕੇ ਦੇ ਰਹਿਣ ਵਾਲੀ ਸੀ। ਜਾਣਕਾਰੀ ਮੁਤਾਬਕ ਬੀਤੇ ਦਿਨ ਉਸ ਦਾ ਕੋਰੋਨਾ ਟੈਸਟ ਪਾਜ਼ੇਟਿਵ ਪਾਇਆ ਗਿਆ ਸੀ ਅਤੇ ਉਸ ਦੀ ਹਾਲਤ ਕਾਫੀ ਗੰਭੀਰ ਸੀ, ਜਿਸ ਤੋਂ ਬਾਅਦ ਉਸ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ 'ਚ ਭਰਤੀ ਕਰਾਇਆ ਗਿਆ ਸੀ। ਹਸਪਤਾਲ 'ਚ ਖਰਾਬ ਹਾਲਤ ਦੇ ਚੱਲਦਿਆਂ ਉਸ ਨੂੰ ਵੈਂਟੀਲੇਟਰ 'ਤੇ ਰੱਖਿਆ ਗਿਆ ਸੀ। ਉਕਤ ਬੀਬੀ ਦੀ ਮੌਤ ਤੋਂ ਬਾਅਦ ਅੰਮ੍ਰਿਤਸਰ ਜ਼ਿਲ੍ਹੇ 'ਚ ਕੋਰੋਨਾ ਕਾਰਨ ਮਰਨ ਵਾਲਿਆਂ ਦਾ ਅੰਕੜਾ 13 ਤੱਕ ਪੁੱਜ ਗਿਆ ਹੈ, ਜਦੋਂ ਕਿ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ ਕੁੱਲ ਪੀੜਤਾਂ ਦੀ ਗਿਣਤੀ 527 ਹੋ ਚੁੱਕੀ ਹੈ।

ਇਹ ਵੀ ਪੜ੍ਹੋ : 'ਰੈਫਰੈਂਡਮ-2020' ਖਿਲਾਫ ਖਾਲਿਸਤਾਨ ਵਿਰੋਧੀਆਂ ਨਾਲ ਮਿਲ ਕੇ ਮੁਹਿੰਮ ਚਲਾਉਣਗੇ ਬਿੱਟੂ

PunjabKesari

ਜਾਣੋ ਪੰਜਾਬ 'ਚ ਕੋਰੋਨਾ ਦੇ ਹਾਲਾਤ
ਪੰਜਾਬ 'ਚ ਬੀਤੇ ਦਿਨ ਕੋਰੋਨਾ ਦੇ ਕੁੱਲ 73 ਮਾਮਲੇ ਰਿਪੋਰਟ ਕੀਤੇ ਗਏ। ਇਨ੍ਹਾਂ 'ਚ ਸਭ ਤੋਂ ਜ਼ਿਆਦਾ ਮਾਮਲੇ ਪਠਾਨਕੋਟ 'ਚੋਂ ਸਾਹਮਣੇ ਆਏ ਹਨ, ਜਿੱਥੇ 19 ਲੋਕ ਪਾਜ਼ੇਟਿਵ ਪਾਏ ਗਏ, ਜਦੋਂ ਕਿ ਲੁਧਿਆਣਾ 'ਚ 17, ਗੁਰਦਾਸਪੁਰ 'ਚ 13, ਪਟਿਆਲਾ ਤੇ ਸੰਗਰੂਰ 'ਚ 4-4, ਫਤਿਹਗੜ੍ਹ ਸਾਹਿਬ 'ਚ 3 ਅਤੇ ਬਰਨਾਲਾ ਅਤੇ ਕਪੂਰਥਲਾ 'ਚ ਇਕ-ਇਕ ਨਵੇਂ ਮਰੀਜ਼ ਦੀ ਪੁਸ਼ਟੀ ਹੋਈ ਹੈ। ਜਲੰਧਰ 'ਚ ਬੁੱਧਵਾਰ ਨੂੰ ਕੋਈ ਨਵਾਂ ਮਾਮਲਾ ਸਾਹਮਣੇ ਨਹੀਂ ਆਇਆ ਪਰ ਇਕ ਮਰੀਜ਼ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਲੁਧਿਆਣਾ 'ਚ ਇਕੋ ਦਿਨ ਸਾਹਮਣੇ ਆਏ ਕੋਰੋਨਾ ਦੇ 17 ਮਾਮਲੇ

PunjabKesari

ਸੂਬੇ 'ਚ ਹੁਣ ਤੱਕ ਕੋਰੋਨਾ ਦੇ 2880 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ 'ਚੋਂ 2276 ਮਰੀਜ਼ ਠੀਕ ਹੋ ਕੇ ਘਰ ਪਰਤ ਚੁੱਕੇ ਹਨ, ਜਦੋਂ ਕਿ 59 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 7 ਮਰੀਜ਼ ਆਕਸੀਜਨ ਸਪੋਰਟ 'ਤੇ ਰੱਖੇ ਗਏ ਹਨ। 4 ਮਰੀਜ਼ ਵੈਂਟੀਲੇਟਰ 'ਤੇ ਹਨ। ਪੰਜਾਬ 'ਚ ਹੁਣ ਤੱਕ 144467 ਲੋਕਾਂ ਦਾ ਕੋਰੋਨਾ ਟੈਸਟ ਹੋਇਆ ਹੈ।
ਇਹ ਵੀ ਪੜ੍ਹੋ : 'ਕੈਪਟਨ ਦੇ 'ਤੁਗਲਕੀ ਰਾਜ' ਦੀਆਂ ਬੇਵਕੂਫ਼ੀਆਂ ਕਾਰਣ ਕਿਸਾਨਾਂ ਨੂੰ ਪੈ ਰਹੀ ਦੋਹਰੀ ਮਾਰ'


author

Babita

Content Editor

Related News