ਪੰਜਾਬ ''ਚ ਕੋਰੋਨਾ ਬਣਿਆ ਕਾਲ, ਹੁਣ ਲੁਧਿਆਣਾ ਦੇ ਬਜ਼ੁਰਗ ਨੇ ਤੋੜਿਆ ਦਮ
Monday, Jun 22, 2020 - 03:18 PM (IST)
ਲੁਧਿਆਣਾ (ਸਹਿਗਲ) : ਪੂਰੀ ਦੁਨੀਆ 'ਚ ਤਬਾਹੀ ਮਚਾਉਣ ਵਾਲੇ ਕੋਰੋਨਾ ਵਾਇਰਸ ਨੇ ਪੰਜਾਬ 'ਚ ਕਾਲ ਦਾ ਰੂਪ ਧਾਰਿਆ ਹੋਇਆ ਹੈ। ਤਾਜ਼ਾ ਮਾਮਲੇ 'ਚ ਲੁਧਿਆਣਾ ਦੇ 70 ਸਾਲਾ ਬਜ਼ੁਰਗ ਨੇ ਇਸ ਬੀਮਾਰੀ ਕਾਰਨ ਦਮ ਤੋੜ ਦਿੱਤਾ ਹੈ। ਮਰਨ ਵਾਲਾ ਬਜ਼ੁਰਗ ਜੋਗਿੰਦਰ ਸਿੰਘ ਐਸ. ਪੀ. ਐਸ. ਹਸਪਤਾਲ 'ਚ ਭਰਤੀ ਸੀ ਅਤੇ ਸ਼ਿਵਪੁਰੀ ਦਾ ਰਹਿਣ ਵਾਲਾ ਸੀ। ਸਿਹਤ ਕਾਮਿਆਂ ਮੁਤਾਬਕ ਉਸ ਨੂੰ 19 ਜੂਨ ਨੂੰ ਹਸਪਤਾਲ ਭਰਤੀ ਕਰਾਇਆ ਗਿਆ ਸੀ, ਜਿੱਥੇ ਅੱਜ ਸਵੇਰੇ ਉਸ ਦੀ ਮੌਤ ਹੋ ਗਈ। ਦੱਸਣਯੋਗ ਹੈ ਕਿ ਸ਼ਹਿਰ 'ਚ ਕੋਰੋਨਾ ਵਾਇਰਸ ਕਾਰਨ ਹੁਣ ਤੱਕ 15 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦੋਂ ਕਿ 561 ਮਰੀਜ਼ ਪਾਜ਼ੇਟਿਵ ਆ ਚੁੱਕੇ ਹਨ। ਇਸ ਦੇ ਨਾਲ ਹੀ ਪੰਜਾਬ 'ਚ ਉਕਤ ਮ੍ਰਿਤਕ ਬਜ਼ੁਰਗ ਸਮੇਤ ਹੁਣ ਤੱਕ ਕੋਰੋਨਾ ਕਾਰਨ 102 ਮੌਤਾਂ ਹੋ ਚੁੱਕੀਆਂ ਹਨ।
ਇਹ ਵੀ ਪੜ੍ਹੋ : ਸਮਰਾਲਾ : ਕਿਸਾਨਾਂ ਦਾ ਮੋਦੀ ਖਿਲਾਫ਼ ਪ੍ਰਦਰਸ਼ਨ, ਨਵਾਂ ਖੇਤੀ ਆਰਡੀਨੈਂਸ ਰੱਦ ਕਰਨ ਦੀ ਕੀਤੀ ਮੰਗ
ਜਾਣੋ ਕੋਰੋਨਾ ਬਾਰੇ ਪੰਜਾਬ ਦੇ ਤਾਜ਼ਾ ਹਾਲਾਤ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ 'ਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 4091 ਤੋਂ ਪਾਰ ਹੋ ਗਈ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 773, ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 565, ਲੁਧਿਆਣਾ 'ਚ 561, ਤਰਨਾਰਨ 191, ਮੋਹਾਲੀ 'ਚ 217, ਹੁਸ਼ਿਆਰਪੁਰ 'ਚ 164, ਪਟਿਆਲਾ 'ਚ 209, ਸੰਗਰੂਰ 'ਚ 207 ਕੇਸ, ਨਵਾਂਸ਼ਹਿਰ 'ਚ 123, ਗਰਦਾਸਪੁਰ 'ਚ 181 ਕੇਸ, ਮੁਕਤਸਰ 81, ਮੋਗਾ 'ਚ 75, ਫਰੀਦਕੋਟ 95, ਫਿਰੋਜ਼ਪੁਰ 'ਚ 62, ਫਾਜ਼ਿਲਕਾ 61, ਬਠਿੰਡਾ 'ਚ 64, ਪਠਾਨਕੋਟ 'ਚ 182, ਬਰਨਾਲਾ 'ਚ 43, ਮਾਨਸਾ 'ਚ 39, ਫਤਿਹਗੜ੍ਹ ਸਾਹਿਬ 'ਚ 88, ਕਪੂਰਥਲਾ 65, ਰੋਪੜ 'ਚ 89 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ ਵਿਚੋਂ 2879 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 1107 ਤੋਂ ਵੱਧ ਕੇਸ ਅਜੇ ਵੀ ਐਕਟਿਵ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 101 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ : ਲੁਧਿਆਣਾ : ਨਗਰ ਨਿਗਮ ’ਚ ਆਉਣ ਵਾਲੇ ਲੋਕਾਂ ਨੂੰ ਮਿਲੇਗਾ 'ਮਾਸਕ'