ਤਲਵੰਡੀ ਭਾਈ ''ਚ ਇਕ ਹੋਰ ਕੋਰੋਨਾ ਮਰੀਜ਼ ਦੀ ਪੁਸ਼ਟੀ

Tuesday, Jun 23, 2020 - 06:12 PM (IST)

ਤਲਵੰਡੀ ਭਾਈ ''ਚ ਇਕ ਹੋਰ ਕੋਰੋਨਾ ਮਰੀਜ਼ ਦੀ ਪੁਸ਼ਟੀ

ਤਲਵੰਡੀ ਭਾਈ (ਗੁਲਾਟੀ) : ਫਿਰੋਜ਼ਪੁਰ 'ਚ ਕੋਰੋਨਾ ਲਾਗ ਦੀ ਬਿਮਾਰੀ ਦਾ ਕਹਿਰ ਲਗਾਤਾਰ ਜਾਰੀ ਹੈ। ਤਲਵੰਡੀ ਭਾਈ 'ਚ ਅੱਜ ਇਕ ਹੋਰ ਕੋਰੋਨਾ ਮਰੀਜ਼ ਦੀ ਪੁਸ਼ਟੀ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਵਿਭਾਗ ਫਿਰੋਜ਼ਸ਼ਾਹ ਦੀ ਐੱਸ. ਐੱਮ. ਓ ਡਾ . ਵਨੀਤਾ ਭੁੱਲਰ ਨੇ ਦੱਸਿਆ ਕਿ ਉਕਤ ਮਰੀਜ਼ ਵਿਜੇ ਕੁਮਾਰ ਦੇ 20 ਜੂਨ ਨੂੰ ਨਮੂਨੇ ਲਏ ਗਏ ਸਨ, ਜਿਸਦੀ ਅੱਜ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਉਨ੍ਹਾਂ ਦੱਸਿਆ ਕਿ ਉਕਤ ਮਰੀਜ਼ ਨਾਲ ਸਬੰਧਤ ਪਰਿਵਾਰਕ ਮੈਂਬਰਾਂ ਅਤੇ ਕਿਨ੍ਹਾਂ ਲੋਕਾਂ ਦੇ ਸੰਪਰਕ ਵਿਚ ਉਹ ਆਇਆ ਹੈ, ਦੀ ਵੀ ਜਾਂਚ ਕੀਤੀ ਜਾਵੇਗੀ। 

ਇਹ ਵੀ ਪੜ੍ਹੋ : ਪੰਜਾਬ ਦੀ ਅਕਾਲੀ ਸਿਆਸਤ 'ਚ ਵੱਡਾ ਧਮਾਕਾ, ਰੱਖੜਾ ਨੇ ਢੀਂਡਸਾ ਦਾ ਸਾਥ ਦੇਣ ਦਾ ਕੀਤਾ ਐਲਾਨ 

ਤਲਵੰਡੀ ਭਾਈ 'ਚ ਹੁਣ ਸਰਗਰਮ ਮਰੀਜ਼ਾਂ ਦੀ ਗਿਣਤੀ 2 ਹੋ ਗਈ ਹੈ। ਜਦਕਿ ਇਕ ਮਰੀਜ਼ ਦੀ ਮੌਤ ਹੋ ਗਈ ਹੈ। ਜ਼ਿਲ੍ਹਾ ਫਿਰੋਜ਼ਪੁਰ 'ਚ ਸਰਗਰਮ ਮਰੀਜ਼ਾਂ ਦੀ ਗਿਣਤੀ 19 ਹੋ ਗਈ ਹੈ। ਜਦੋਂ ਕਿ 3 ਲੋਕਾਂ ਦੀ ਇਸ ਮਹਾਮਾਰੀ ਕਾਰਨ ਮੌਤ ਹੋ ਗਈ। 


author

Gurminder Singh

Content Editor

Related News