ਮੋਹਾਲੀ ਜ਼ਿਲ੍ਹੇ ''ਚ ''ਕੋਰੋਨਾ'' ਦੇ 6 ਨਵੇਂ ਮਰੀਜ਼ ਆਏ ਸਾਹਮਣੇ, 23 ਲੋਕ ਹੋਏ ਸਿਹਤਯਾਬ

Monday, Jul 05, 2021 - 05:03 PM (IST)

ਮੋਹਾਲੀ ਜ਼ਿਲ੍ਹੇ ''ਚ ''ਕੋਰੋਨਾ'' ਦੇ 6 ਨਵੇਂ ਮਰੀਜ਼ ਆਏ ਸਾਹਮਣੇ, 23 ਲੋਕ ਹੋਏ ਸਿਹਤਯਾਬ

ਮੋਹਾਲੀ (ਪਰਦੀਪ) : ਮੋਹਾਲੀ ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ ਪਾਜ਼ੇਟਿਵ ਕੁੱਲ ਕੇਸ 68317 ਮਿਲੇ ਹਨ। ਇਨ੍ਹਾਂ ਵਿੱਚੋਂ 67078 ਮਰੀਜ਼ ਠੀਕ ਹੋ ਗਏ ਹਨ ਅਤੇ 188 ਕੇਸ ਸਰਗਰਮ ਹਨ, ਜਦੋਂ ਕਿ 1051 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜ਼ਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਅੱਜ ਕੋਵਿਡ-19 ਦੇ 23 ਮਰੀਜ਼ ਠੀਕ ਹੋਏ ਹਨ ਅਤੇ 6 ਨਵੇਂ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ ਕਿਸੇ ਮਰੀਜ਼ ਦੀ ਮੌਤ ਨਹੀਂ ਹੋਈ।

ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜ਼ੇਟਿਵ ਕੇਸਾਂ ਵਿਚ ਢਕੌਲੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 1 ਕੇਸ, ਲਾਲੜੂ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 1 ਕੇਸ, ਬੂਥਗੜ੍ਹ ਅਤੇ ਇਸ ਦੇ ਆਸ-ਪਾਸ ਦੇ ਇਲਾਕੇ 1 ਕੇਸ, ਬਨੂੜ ਤੋਂ 1 ਕੇਸ ਅਤੇ ਮੋਹਾਲੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 2 ਕੇਸ ਸ਼ਾਮਲ ਹਨ।
 


author

Babita

Content Editor

Related News