ਕੋਰੋਨਾ ਮਰੀਜ਼ਾਂ ਦੇ ਘਰ ਬਾਹਰ ਲੱਗਣ ਵਾਲੇ ਪੋਸਟਰਾਂ ਨੂੰ ਲੈ ਕੇ ਕੈਪਟਨ ਸਰਕਾਰ ਦਾ ਵੱਡਾ ਐਲਾਨ

09/04/2020 10:17:22 PM

ਚੰਡੀਗੜ੍ਹ: ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਵੱਧਦੇ ਕੋਰੋਨਾ ਵਾਇਰਸ ਦੇ ਗ੍ਰਾਫ ਦੇ ਨਾਲ-ਨਾਲ ਇਸ ਮਹਾਮਾਰੀ ਨਾਲ ਜੁੜੀਆਂ ਅਫਵਾਹਾਂ ਵੀ ਫੈਲ ਰਹੀਆਂ ਹਨ। ਅਜਿਹੇ 'ਚ ਆਈਸੋਲੇਸ਼ਨ 'ਚ ਰਹਿ ਰਹੇ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਨੂੰ ਵੀ ਕਈ ਤਰ੍ਹਾਂ ਦੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆਮ ਲੋਕਾਂ ਵਲੋਂ ਪਾਜ਼ੇਟਿਵ ਮਰੀਜ਼ਾਂ ਦੇ ਪ੍ਰਤੀ ਇਨ੍ਹਾਂ ਅਫਵਾਹਾਂ ਦੇ ਚੱਲਦੇ ਕਈ ਵਾਰ ਦੁਰਵਿਵਹਾਰ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹੇ 'ਚ ਹੁਣ ਪੰਜਾਬ 'ਚ ਘਰ 'ਚ ਇਕਾਂਤਵਾਸ ਮਰੀਜ਼ਾਂ ਨੂੰ ਹੁਣ ਆਪਣੇ ਘਰਾਂ ਦੇ ਮੁੱਖ ਦੁਆਰ 'ਤੇ ਚਿਪਕਾਏ ਗਏ ਪੋਸਟਰਾਂ ਤੋਂ ਪੈਦਾ ਹੋਏ ਸਮਾਜਿਕ ਇਕੱਲਤਾ ਦਾ ਡਰ ਨਹੀਂ ਸਹਿਣਾ ਪਵੇਗਾ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਆਪਣੀ ਸਰਕਾਰ ਦੇ ਸੰਕਰਮਿਤ ਮਰੀਜ਼ਾਂ ਦੇ ਘਰਾਂ ਦੇ ਬਾਹਰ ਪੋਸਟਰ ਲਗਾਉਣ ਦੇ ਪਹਿਲਾਂ ਦੇ ਫੈਸਲੇ ਨੂੰ ਅਲੱਗ ਕਰ ਦਿੱਤਾ। ਜਿਥੇ ਪੋਸਟਰ ਪਹਿਲਾਂ ਹੀ ਚਿਪਕਾ ਦਿੱਤੇ ਗਏ ਸਨ, ਉਨ੍ਹਾਂ ਨੂੰ ਹਟਾਇਆ ਜਾ ਸਕਦਾ ਹੈ। ਇਸ ਕਦਮ ਦਾ ਉਦੇਸ਼ ਅਜਿਹੇ ਮਰੀਜ਼ਾਂ ਦੇ ਸਾਹਮਣੇ ਮੁੱਖ ਦੁਆਰ 'ਤੇ ਇਸ ਤਰ੍ਹਾਂ ਦੇ ਪੋਸਟਰ ਲੱਗਣ ਕਾਰਣ ਪੈਦਾ ਹੋਏ ਦੁਰਵਿਵਹਾਰ ਨੂੰ ਘੱਟ ਕਰਨਾ ਹੈ। ਇਸ ਪ੍ਰਕਾਰ ਪ੍ਰੀਖਣ ਦੇ ਡਰ ਨੂੰ ਵੀ ਨਕਾਰਨਾ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨ ਪੰਜਾਬ 'ਚ ਕੋਰੋਨਾ ਵਾਇਰਸ ਸੰਕਰਮਣ ਨਾਲ 73 ਲੋਕਾਂ ਦੀ ਮੌਤ ਹੋਣ ਨਾਲ ਮ੍ਰਿਤਕਾ ਦੀ ਗਿਣਤੀ ਵੱਧ ਕੇ 1,690 ਹੋ ਗਈ। ਉਥੇ ਹੀ ਸੰਕਰਮਣ ਦੇ 1,527 ਨਵੇਂ ਮਾਮਲੇ ਸਾਹਮਣੇ ਆਏ ਹਨ।
 


Deepak Kumar

Content Editor

Related News