ਸਕੂਲ ਅੰਦਰ ਰਹਿ ਰਹੇ ਕੋਰੋਨਾ ਪੀੜਤ ਮਰੀਜ਼ਾਂ ਵਲੋਂ ਭੱਜਣ ਦੀ ਕੋਸ਼ਿਸ਼

08/01/2020 5:00:50 PM

ਤਪਾ ਮੰਡੀ (ਸ਼ਾਮ,ਗਰਗ) : ਪੰਜਾਬ ਅੰਦਰ ਦਿਨੋਂ ਦਿਨ ਵਧ ਰਹੇ ਕਰੋਨਾ ਵਾਇਰਸ ਦੇ ਪ੍ਰਕੋਪ ਨੂੰ ਦੇਖਦਿਆਂ ਹੋਇਆਂ ਹੁਣ ਆਮ ਲੋਕਾਂ ਲਈ ਖ਼ਤਰੇ ਦੀ ਘੰਟੀ ਵੱਜ ਚੁੱਕੀ ਹੈ ਪਰ ਜੇਕਰ ਲੋਕ ਹੁਣ ਵੀ ਨਾ ਸੰਭਲੇ ਤਾਂ ਸਥਿਤੀ ਆਪੇ ਤੋਂ ਬਾਹਰ ਹੋ ਜਾਵੇਗੀ। ਦੱਸਦ ਦਈਏ ਕਿ ਸਰਕਾਰ ਕੋਲ ਇਸ ਮਹਾਮਾਰੀ ਨਾਲ ਨਿਪਟਣ ਲਈ ਲੋੜੀਂਦੀ ਸਮੱਗਰੀ ਨਹੀਂ ਹੈ, ਜਿਸ ਨਾਲ ਸਥਿਤੀ ਆਪੇ ਤੋਂ ਬਾਹਰ ਹੋ ਸਕਦੀ ਹੈ। ਜ਼ਿਲ੍ਹਾ ਬਰਨਾਲਾ ਅੰਦਰ ਕੋਰੋਨਾ ਲਾਗ ਦੀ ਬੀਮਾਰੀ (ਮਹਾਮਾਰੀ) ਦਾ ਪ੍ਰਕੋਪ ਦਿਨੋਂ-ਦਿਨ ਵਧ ਰਿਹਾ ਹੈ ਇਸ ਮਹਾਮਾਰੀ ਨਾਲ ਨਿਪਟਣ ਲਈ ਸਿਹਤ ਮਹਿਕਮਾ ਕਿੰਨਾ ਕੁ ਸੁਹਿਰਦ ਨਜ਼ਰ ਆ ਰਿਹਾ ਹੈ, ਇਸ ਦਾ ਪਤਾ ਉਸ ਵੇਲੇ ਲੱਗਿਆ ਜਦੋਂ ਜ਼ਿਲ੍ਹੇ ਦੇ ਪਿੰਡ ਢਿੱਲਵਾਂ ਵਿਖੇ ਸਥਿਤ ਨਵੋਦਿਆ ਸਕੂਲ ਅੰਦਰ ਇਸ ਵਾਇਰਸ ਤੋਂ ਪੀੜਤ ਮਰੀਜ਼ਾਂ ਨੂੰ ਰੱਖਿਆ ਗਿਆ। ਉਨ੍ਹਾਂ ਨੂੰ ਇਲਾਜ ਸਿਹਤ ਮਹਿਕਮਾ ਅਤੇ ਸਰਕਾਰ ਕਿੱਥੋਂ ਮੁਹੱਈਆ ਕਰਾਵੇਗੀ, ਜਦੋਂ ਉਨ੍ਹਾਂ ਤੱਕ ਮੁੱਢਲੀਆਂ ਲੋੜਾਂ ਪੂਰੀਆਂ ਕਰਨ ਦੀਆਂ ਜ਼ਰੂਰੀ ਚੀਜ਼ਾਂ ਨਹੀਂ ਪੁੱਜ ਰਹੀਆਂ। ਇਸ ਇਕਾਂਤਵਾਸ 'ਚ ਰੱਖੇ ਗਏ ਸ਼ੱਕੀ ਮਰੀਜ਼ਾਂ ਨੇ ਸਰਕਾਰ ਅਤੇ ਸਿਹਤ ਮਹਿਕਮੇ ਦਾ ਪਿੱਟ ਸਿਆਪਾ ਕਰਦਿਆਂ ਮੀਡੀਆ ਨੂੰ ਇੱਕ ਵੀਡੀਓ ਵਾਇਰਲ ਰਾਹੀਂ ਸੰਦੇਸ਼ ਜਾਰੀ ਕਰਕੇ ਮੰਗ ਕੀਤੀ ਹੈ ਕਿ ਉਨ੍ਹਾਂ ਤੱਕ ਨਾ ਤਾਂ ਕੋਈ ਖਾਣ-ਪੀਣ ਦੀਆਂ ਚੀਜ਼ਾਂ ਸਹੀ ਢੰਗ ਨਾਲ ਪਹੁੰਚ ਰਹੀਆਂ ਹਨ ਅਤੇ ਨਾ ਹੀ ਉਨ੍ਹਾਂ ਦੇ ਰਹਿਣ ਲਈ ਸਹੀ ਤਰੀਕੇ ਦੇ ਪ੍ਰਬੰਧ ਕੀਤੇ ਗਏ ਹਨ। ਇੱਥੋਂ ਤੱਕ ਕਿ ਕੋਰੋਨਾ ਪੀੜਤ ਮਰੀਜ਼ਾਂ ਵਲੋਂ ਭੱਜਣ ਦੀ ਕੋਸ਼ਿਸ਼ ਕੀਤੀ ਗਈ ਪਰ ਉਹ ਨਾਕਾਮਯੋਬ ਰਹੇ। 

ਇਹ ਵੀ ਪੜ੍ਹੋ : ਜਲੰਧਰ ਜ਼ਿਲ੍ਹੇ 'ਚ ਅੱਜ 'ਕੋਰੋਨਾ' ਦਾ ਵੱਡਾ ਧਮਾਕਾ, 70 ਲੋਕਾਂ ਦੀ ਰਿਪੋਰਟ ਆਈ ਪਾਜ਼ੇਟਿਵ

ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਹੈ,''ਆਪੋ ਆਪਣੇ ਘਰਾਂ 'ਚ ਰਹੋ ਅਤੇ ਸੁਰੱਖਿਅਤ ਰਹੋ ਕਿਉਂਕਿ ਸਰਕਾਰਾਂ ਦੇ ਹਾਲ ਤਾਂ ਆਪਾਂ ਵੇਖ ਚੁੱਕੇ ਹਾਂ ਜੇਕਰ ਇਹ ਬੀਮਾਰੀ ਜ਼ਰਾ ਵੀ ਹੋਰ ਪੈਰ ਪਸਾਰ ਗਈ ਤਾਂ ਸਥਿਤੀ ਕੰਟਰੋਲ ਤੋਂ ਬਾਹਰ ਹੋ ਜਾਵੇਗੀ। ਸਰਕਾਰ ਜਾਂ ਸਿਹਤ ਮਹਿਕਮੇ ਕੋਲ ਕੋਈ ਅਜਿਹਾ ਵਿਸ਼ੇਸ਼ ਪਲਾਇਨ ਨਹੀਂ ਹੈ ਜਿਸ ਨਾਲ ਆਉਣ ਵਾਲੇ ਦਿਨਾਂ 'ਚ ਵਿਗੜਨ ਵਾਲੀ ਸਥਿਤੀ ਨੂੰ ਕਾਬੂ ਕੀਤਾ ਜਾ ਸਕੇ।'' ਇਸ ਸਬੰਧੀ ਜਦੋ ਡਿਪਟੀ ਕਮਿਸ਼ਨਰ ਬਰਨਾਲਾ ਤੇਜ ਪ੍ਰਤਾਪ ਸਿੰਘ ਫੁਲਕਾ ਨਾਲ ਗੱਲ ਕਰਨੀ ਚਾਹੀ ਤਾਂ ਉਨ੍ਹਾਂ ਨੇ ਫੋਨ ਨਹੀਂ ਚੁੱਕਿਆ। ਮਰੀਜ਼ਾਂ ਨੇ ਮੰਗ ਕੀਤੀ ਕਿ ਆਈਸੋਲੇਸ਼ਨ ਵਾਰਡਾਂ 'ਚ ਸੁਚੱਜੇ ਪ੍ਰਬੰਧ ਕੀਤੇ ਜਾਣ ਤਾਂ ਜੋ ਸਾਰੇ ਮਰੀਜ਼ ਜਲਦੀ ਠੀਕ ਹੋਕੇ ਆਪਣੇ ਘਰਾਂ ਨੂੰ ਪਰਤ ਜਾਣ।

ਇਹ ਵੀ ਪੜ੍ਹੋ : ਗੋਲੀਆਂ ਮਾਰ ਕੇ ਨੌਜਵਾਨ ਦੀ ਕੀਤੀ ਹੱਤਿਆ


Anuradha

Content Editor

Related News