ਕੋਰੋਨਾ ਮਰੀਜ਼ਾਂ ਤੋਂ ਨਾਜਾਇਜ਼ ਵਸੂਲੀ ਕਰਨ ਵਾਲੇ ਡਾਕਟਰਾਂ ਨੂੰ ਵਿਧਾਇਕ ਰਾਜਾ ਵੜਿੰਗ ਦੀ ਚਿਤਾਵਨੀ
Thursday, May 06, 2021 - 02:59 PM (IST)
ਗਿੱਦੜਬਾਹਾ (ਚਾਵਲਾ): ਹਲਕਾ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੋਰੋਨਾ ਕਾਲ ਦੌਰਾਨ ਹਸਪਤਾਲਾਂ ’ਚ ਦਾਖਲ ਕੋਰੋਨਾ ਮਰੀਜ਼ਾਂ ਤੋਂ ਡਾਕਟਰਾਂ ਵਲੋਂ ਕੀਤੀ ਜਾ ਰਹੀ ਨਾਜਾਇਜ਼ ਵਸੂਲੀ ਕਰਨ ਤੇ ਸਖ਼ਤ ਸ਼ਬਦਾਂ ਵਿਚ ਸਖ਼ਤ ਐਕਸ਼ਨ ਲੈਣ ਦੀ ਗੱਲ ਕਹੀ ਹੈ।
ਇਹ ਵੀ ਪੜ੍ਹੋ: ਆਕਸੀਜਨ ਪਲਾਂਟ ਲਗਵਾਉਣ ਲਈ ਡਾ. ਓਬਰਾਏ ਨੇ ਵਧਾਇਆ ਮਦਦ ਦਾ ਹੱਥ, ਕੈਪਟਨ ਨੂੰ ਕੀਤੀ ਇਹ ਅਪੀਲ
ਆਪਣੇ ਸੋਸ਼ਲ ਮੀਡੀਆ ਪੇਜ ਫੇਸਬੁੱਕ ’ਤੇ ਲਾਈਵ ਹੋ ਕੇ ਰਾਜਾ ਵੜਿੰਗ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਮੁਕਤਸਰ ਅਤੇ ਗਿੱਦੜਬਾਹਾ ਵਿਖੇ ਡਾਕਟਰਾਂ ਵਲੋ ਕੋਰੋਨਾ ਮਰੀਜਾਂ ਦੇ ਇਲਾਜ ਦੇ ਨਾਂ ਤੇ ਲੱਖਾਂ ਰੁਪਏ ਦੇ ਨਾਜਾਇਜ਼ ਬਿੱਲ ਬਣਾਏ ਜਾ ਰਹੇ ਹਨ ਜੋ ਕਿ ਗਲਤ ਹੈ, ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਜਾਣਕਾਰੀ ਅਨੁਸਾਰ ਕੋਰੋਨਾ ਮਰੀਜ਼ ਦਾ ਰੋਜਾਨਾਂ ਖਰਚਾ ਲਗਭਗ 7 ਹਜ਼ਾਰ ਰੁਪਏ ਦਾ ਹੈ। ਸੋ ਰੋਜਾਨਾਂ 7 ਹਜ਼ਾਰ ਰੁਪਏ ਤੋਂ ਵੱਧ ਦਾ ਖਰਚਾ ਵਸੂਲ ਨਾ ਕਰਨ ਡਾਕਟਰ।
ਇਹ ਵੀ ਪੜ੍ਹੋ: ਫਗਵਾੜਾ 'ਚ ਐੱਸ.ਐੱਚ.ਓ. ਦੀ ਗੁੰਡਾਗਰਦੀ 'ਤੇ ਆਈ.ਜੀ. ਕਸਤੋਬ ਸ਼ਰਮਾ ਦਾ ਵੱਡਾ ਬਿਆਨ
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਜਿਹੀ ਨਾਜਾਇਜ਼ ਲੁੱਟ ਕਰਨ ਵਾਲੇ ਡਾਕਟਰਾਂ ਦੀ ਸ਼ਿਕਾਇਤ ਉਨ੍ਹਾਂ ਨੂੰ ਦਿੱਤੀ ਜਾਵੇ ਤਾਂ ਜੋ ਸਰਕਾਰ ਵਲੋਂ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ, ਰਾਜਾ ਵੜਿੰਗ ਨੇ ਕਿਹਾ ਕਿ ਜ਼ਿਲ੍ਹੇ ਵਿਚ ਆਕਸੀਜਨ ਦੀ ਕੋਈ ਕਮੀ ਨਹੀਂ ਹੈ ਅਤੇ ਡਾਕਟਰ ਆਪਣੇ ਹਸਪਤਾਲਾਂ ’ਚ ਬੈਡਾਂ ਦੀ ਗਿਣਤੀ ਅਨੁਸਾਰ ਵਿਭਾਗ ਤੋਂ ਆਕਸੀਜਨ ਲੈ ਸਕਦੇ ਹਨ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਰਕਾਰ ਵਲੋਂ ਜਾਰੀ ਗਾਈਡਲਾਈਨਜ਼ ਅਨੁਸਾਰ ਕੰਮ ਕਰਨ।
ਇਹ ਵੀ ਪੜ੍ਹੋ: ਬਠਿੰਡਾ 'ਚ ਆਕਸੀਜਨ ਸਹੂਲਤਾਂ ਦੀ ਵੱਡੀ ਘਾਟ, ਹਰਸਿਮਰਤ ਨੇ ਏਮਜ਼ ਡਾਇਰੈਕਟਰ ਨੂੰ ਦਿੱਤਾ ਇਹ ਭਰੋਸਾ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?