ਹੁਣ ਕੋਰੋਨਾ ਮਰੀਜ਼ ਇਨ੍ਹਾਂ ਹਸਪਤਾਲਾਂ ਵਿਚ ਵੀ ਕਰਵਾ ਸਕਣਗੇ ਇਲਾਜ

04/07/2021 9:47:03 PM

ਚੰਡੀਗੜ (ਬਿਊਰੋ)- ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਕੋਵਿਡ-19 ਮਹਾਂਮਾਰੀ ਵਿਰੁੱਧ ਆਪਣੀ ਲੜਾਈ ਨੂੰ ਜਾਰੀ ਰੱਖਦਿਆਂ, ਪੰਜਾਬ ਸਰਕਾਰ ਨੇ ਸੂਬੇ ਦੇ 5 ਸਭ ਤੋਂ ਵੱਧ ਪ੍ਰਭਾਵਿਤ ਜ਼ਿਲਿਆਂ ਵਿੱਚ 79 ਨਵੇਂ ਪ੍ਰਾਈਵੇਟ ਹਸਪਤਾਲਾਂ ਨੂੰ ਕੋਵਿਡ-19 ਦੇ ਇਲਾਜ ਲਈ ਟਰਸ਼ਰੀ ਸਿਹਤ ਸੰਭਾਲ ਕੇਂਦਰਾਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਹੈ। ਉਨ੍ਹਾਂ ਕਿਹਾ ਕਿ ਜ਼ਿਲਾ ਅੰਮ੍ਰਿਤਸਰ, ਲੁਧਿਆਣਾ, ਐਸ.ਏ.ਐਸ.ਨਗਰ (ਮੁਹਾਲੀ), ਜਲੰਧਰ ਅਤੇ ਬਠਿੰਡਾ ਵਿੱਚ ਗੰਭੀਰ ਹਾਲਤ ਵਾਲੇ ਮਰੀਜ਼ਾਂ ਦੀ ਆਮਦ ਵਧੇਰੇ ਹੈ।

ਪੜ੍ਹੋ ਇਹ ਵੀ ਖਬਰ - ਹੋਟਲ ’ਚ ਪ੍ਰੇਮੀ ਨਾਲ ਰੰਗਰਲੀਆਂ ਮਨਾ ਰਹੀ ਸੀ ਪਤਨੀ, ਅਚਾਨਕ ਪੁੱਜੇ ਪਤੀ ਨੇ ਚਾੜ੍ਹਿਆ ਕੁਟਾਪਾ, ਵੇਖੋ ਵੀਡੀਓ
ਮੰਤਰੀ ਨੇ ਦੱਸਿਆ ਕਿ ਇਨ੍ਹਾਂ ਜ਼ਿਲਿਆਂ ਵਿੱਚ ਮਾਹਰ ਕਮੇਟੀ ਵਲੋਂ ਸਿਫਾਰਸ਼ ਕੀਤੇ ਮਾਪਦੰਡਾਂ ਨੂੰ ਪੂਰਾ ਕਰਨ ਵਾਲੇ ਅਜਿਹੇ ਹੋਰ ਹਸਪਤਾਲਾਂ ਦੀ ਲੋੜ ਹੈ ਤਾਂ ਜੋ ਕੋਵਿਡ-19 ਦੇ ਮਰੀਜ਼ਾਂ ਨੂੰ ਮਿਆਰੀ ਪੱਧਰ ਦੀ ਟਰਸ਼ਰੀ ਦੇਖਭਾਲ ਮੁਹੱਈਆ ਕਰਵਾਈ ਜਾ ਸਕੇ। ਉਨ੍ਹਾਂ ਕਿਹਾ ਕਿ ਮਾਹਰ ਕਮੇਟੀ ਦੁਆਰਾ ਸਿਫਾਰਸ਼ ਕੀਤੇ ਗਏ ਹਸਪਤਾਲ ਅਤੇ ਜਿਨ੍ਹਾਂ ਹਸਪਤਾਲਾਂ ਨੇ ਇਨਾਂ 5 ਜ਼ਿਲਿਆਂ ਵਿੱਚ ਸਵੈ-ਘੋਸ਼ਨਾ ਪੱਤਰ ਦਾਖਲ ਕੀਤੇ ਹਨ, ਨੂੰ ਹੁਣ ਕੋਵਿਡ-19 ਦੇ ਗੰਭੀਰ ਮਰੀਜ਼ਾਂ ਦੇ ਇਲਾਜ ਲਈ ਟਰਸ਼ਰੀ ਪੱਧਰ ਦੇ ਹਸਪਤਾਲ ਵਜੋਂ ਅਧਿਕਾਰਤ ਕੀਤਾ ਗਿਆ ਹੈ।

ਪੜ੍ਹੋ ਇਹ ਵੀ ਖਬਰ -  ਗੁਰਦੁਆਰਾ ਸਾਹਿਬ ਦੇ ਮੁਲਾਜ਼ਮ ਦੇ ਕਤਲ ਦਾ ਮਾਮਲਾ: ਇਕਤਰਫਾ ਪਿਆਰ 'ਚ ਪਾਗਲ ਧੀ ਦੇ ਆਸ਼ਕ ਨੇ ਕੀਤਾ ਸੀ ਕਤਲ
ਸਿਹਤ ਮੰਤਰੀ ਨੇ ਕਿਹਾ ਕਿ ਰੋਜ਼ਾਨਾ ਕੇਸ ਵੱਧਦੇ ਜਾ ਰਹੇ ਹਨ ਅਤੇ ਸਰਕਾਰ ਨੇ ਸੂਬੇ ਵਿੱਚ ਉੱਚ ਪੱਧਰ ਦੀਆਂ ਲੈਵਲ -2 ਅਤੇ ਲੈਵਲ -3 ਹਸਪਤਾਲ ਸਹੂਲਤਾਂ ਦਿੱਤੀਆਂ ਹਨ। ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮਰੀਜ਼ ਮੁਫਤ ਇਲਾਜ ਕਰਵਾ ਰਹੇ ਹਨ ਅਤੇ ਗੰਭੀਰ ਮਰੀਜ਼ ਜਿਨ੍ਹਾਂ ਨੂੰ ਸਰਕਾਰੀ ਹਸਪਤਾਲਾਂ ਤੋਂ ਪ੍ਰਾਈਵੇਟ ਹਸਪਤਾਲਾਂ ਵਿੱਚ ਰੈਫਰ ਕੀਤਾ ਜਾਂਦਾ ਹੈ, ਨੂੰ ਵੀ ਸੂਬਾ ਸਰਕਾਰ ਵੱਲੋਂ ਮੁਫਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ। ਸਿੱਧੂ ਨੇ ਕਿਹਾ ਕਿ ਕੇਸਾਂ ਨੂੰ ਠੱਲ ਪਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਰ ਵਿੱਚ ਰਾਤ ਦਾ ਕਰਫਿਊ ਲਾਉਣ ਦੇ ਹੁਕਮ ਦਿੱਤੇ ਹਨ। ਸੂਬੇ ਵਿੱਚ ਕੋਵਿਡ-19 ਪਾਬੰਦੀਆਂ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ। ਵੱਧ ਤੋਂ ਵੱਧ ਲੋਕਾਂ ਦੇ ਟੀਕੇ ਲਾਉਣ ਲਈ ਸੂਬਾ ਸਰਕਾਰ ਨੇ 2261 ਸਰਕਾਰੀ ਅਤੇ 275 ਪ੍ਰਾਈਵੇਟ ਟੀਕਾਕਰਨ ਕੇਂਦਰ ਸਥਾਪਤ ਕੀਤੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕੋਵਿਡ-19 ਨਾਲ ਨਜਿੱਠਣ ਲਈ ਢੁਕਵੇਂ ਵਿਵਹਾਰ ਅਤੇ ਸਾਵਧਾਨੀਆਂ ਦੀ ਪਾਲਣਾ ਕਰਨੀ ਚਾਹੀਦੀ ਹੈ। ਉਨਾਂ ਯੋਗ ਲਾਭਪਾਤਰੀਆਂ ਨੂੰ ਜਲਦੀ ਤੋਂ ਜਲਦੀ ਟੀਕਾਕਰਨ ਦੀ ਅਪੀਲ ਵੀ ਕੀਤੀ।

ਨੋਟ-ਤੁਹਾਨੂੰ ਇਹ ਖਬਰ ਕਿਹੋ ਜਿਹੀ ਲੱਗੀ ਸਾਨੂੰ ਇਸ ਬਾਰੇ ਆਪਣੀ ਕੀਮਤੀ ਰਾਏ ਕੁਮੈਂਟ ਬਾਕਸ ਵਿਚ ਜ਼ਰੂਰ ਦੱਸੋ।


Sunny Mehra

Content Editor

Related News