‘ਕੋਰੋਨਾ ਨਾਲ ਮਰਨ ਵਾਲੇ ਕਿਸੇ ਵੀ ਸ਼ਖਸ ਦਾ ਸਸਕਾਰ ਕਰਨ ’ਚ ਕੋਈ ਖ਼ਤਰਾ ਨਹੀਂ’

Wednesday, Apr 08, 2020 - 10:27 AM (IST)

‘ਕੋਰੋਨਾ ਨਾਲ ਮਰਨ ਵਾਲੇ ਕਿਸੇ ਵੀ ਸ਼ਖਸ ਦਾ ਸਸਕਾਰ ਕਰਨ ’ਚ ਕੋਈ ਖ਼ਤਰਾ ਨਹੀਂ’

ਅੰਮ੍ਰਿਤਸਰ (ਨੀਰਜ) - ਸਾਬਕਾ ਹਜ਼ੂਰੀ ਰਾਗੀ ਨਿਰਮਲ ਸਿੰਘ ਖਾਲਸਾ ਅਤੇ ਨਗਰ ਨਿਗਮ ਦੇ ਐੱਸ. ਈ. ਜਸਵਿੰਦਰ ਸਿੰਘ ਦੀ ਬੀਤੇ ਕੁਝ ਦਿਨ ਪਹਿਲਾਂ ਕੋਰੋਨਾ ਵਾਇਰਸ ਦੇ ਕਾਰਨ ਮੌਤ ਹੋ ਗਈ ਸੀ। ਮੌਤ ਹੋਣ ਤੋਂ ਬਾਅਦ ਰਾਗੀ ਨਿਰਮਲ ਸਿੰਘ ਖਾਲਸਾ ਦਾ ਵੇਰਕਾ ਦੇ ਸ਼ਮਸ਼ਾਨਘਾਟ ’ਚ ਵਿਰੋਧ ਅਤੇ ਫਿਰ ਨਗਰ ਨਿਗਮ ਦੇ ਐੱਸ. ਈ. ਜਸਵਿੰਦਰ ਸਿੰਘ ਦੀ ਮ੍ਰਿਤਕ ਦੇਹ ਨੂੰ ਉਸ ਦੇ ਪਰਿਵਾਰ ਵਲੋਂ ਲੈਣ ਤੋਂ ਮਨ੍ਹਾ ਕਰਨ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਇਨਸਾਨੀਅਤ ਸ਼ਰਮਿੰਦਾ ਹੋ ਰਹੀ ਹੈ। ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਡੀ. ਸੀ. ਸ਼ਿਵਦੁਲਾਰ ਸਿੰਘ ਢਿੱਲੋਂ ਨੇ ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਜਿਨ੍ਹਾਂ ਲੋਕਾਂ ਦੇ ਆਪਣੇ ਕੋਰੋਨਾ ਕਾਰਣ ਉਨ੍ਹਾਂ ਤੋਂ ਵਿਛੜ ਗਏ ਹਨ, ਉਨ੍ਹਾਂ ਨੂੰ ਹੁਣ ਬਿਨਾਂ ਕਾਰਣ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਕੋਰੋਨਾ ਵਾਇਰਸ ਨਾਲ ਮਰਨ ਵਾਲੇ ਵਿਅਕਤੀ ਦਾ ਸਸਕਾਰ ਕਰਨ ’ਚ ਕਿਸੇ ਵਿਅਕਤੀ ਨੂੰ ਕੋਈ ਖ਼ਤਰਾ ਨਹੀਂ ਹੋਵੇਗਾ। ਡੀ. ਸੀ. ਨੇ ਕਿਹਾ ਕਿ ਜੋ ਮਾਤਾ-ਪਿਤਾ ਸਾਰੀ ਉਮਰ ਆਪਣੇ ਬੱਚਿਆਂ ਨੂੰ ਪੜ੍ਹਾਉਂਦੇ-ਲਿਖਾਉਂਦੇ ਹਨ ਅਤੇ ਕਾਬਿਲ ਬਣਾਉਂਦੇ ਹਨ, ਜੇਕਰ ਅੰਤਿਮ ਸਮੇਂ ’ਚ ਬੱਚੇ ਹੀ ਉਨ੍ਹਾਂ ਦਾ ਸਸਕਾਰ ਨਾ ਕਰਨ ਤਾਂ ਇਹ ਪੂਰੇ ਸਮਾਜ ਲਈ ਸ਼ਰਮਨਾਕ ਗੱਲ ਹੈ।

ਪੜ੍ਹੋ ਇਹ ਖਬਰ ਵੀ - ਕੋਰੋਨਾ ਦਾ ਕਹਿਰ ਜਾਰੀ : ਫਰੀਦਕੋਟ ’ਚ ਸਾਹਮਣੇ ਆਇਆ ਇਕ ਹੋਰ ਪਾਜ਼ੇਟਿਵ ਕੇਸ

ਪੜ੍ਹੋ ਇਹ ਖਬਰ ਵੀ - ਖੁਸ਼ਖਬਰੀ : ‘ਉਜਵਲਾ’ ਲਾਭਪਾਤਰੀਆਂ ਨੂੰ 3 ਮਹੀਨੇ ਮੁਫਤ ਮਿਲੇਗਾ ਗੈਸ ਸਿਲੰਡਰ

ਹੁਣ ਤੱਕ 673 ਕੈਦੀਆਂ ਨੂੰ ਕੀਤਾ ਰਿਹਾਅ
ਕੋਰੋਨਾ ਵਾਇਰਸ ਦੇ ਕਾਰਨ ਜ਼ਿਲਾ ਪ੍ਰਸ਼ਾਸਨ ਵਲੋਂ ਹੁਣ ਤੱਕ 673 ਕੈਦੀਆਂ ਨੂੰ ਰਿਹਾਅ ਕੀਤਾ ਜਾ ਚੁੱਕਾ ਹੈ, ਜਿਨ੍ਹਾਂ ਨੂੰ ਵੱਖ-ਵੱਖ ਕੇਸਾਂ ਅਨੁਸਾਰ ਪੈਰੋਲ ’ਤੇ ਛੱਡਿਆ ਜਾ ਰਿਹਾ ਹੈ। ਰਿਹਾਅ ਕੀਤੇ ਗਏ ਕੈਦੀਆਂ ’ਚ ਦਵਿੰਦਰਪਾਲ ਸਿੰਘ ਭੁੱਲਰ ਵਰਗੇ ਕੈਦੀ ਵੀ ਸ਼ਾਮਲ ਹਨ।

ਪੜ੍ਹੋ ਇਹ ਖਬਰ ਵੀ - ਖੁਸ਼ਖਬਰੀ : ਕੈਪਟਨ ਦੇ ਨਿਰਦੇਸ਼ਾਂ ’ਤੇ ਪੈਨਸ਼ਨਧਾਰਕਾਂ ਤੇ ਮਨਰੇਗਾ ਮਜ਼ਦੂਰਾਂ ਲਈ ਜਾਰੀ ਹੋਏ ਕਰੋੜਾਂ ਰੁਪਏ      

ਪੜ੍ਹੋ ਇਹ ਖਬਰ ਵੀ - ਕਣਕ ਦੀ ਫਸਲ ਲਈ ਸਰਾਪ ਬਣੇ ਕੋਰੋਨਾ ਅਤੇ ਮੌਸਮ

ਮੱਖੀ ਪਾਲਕ ਬਕਸਿਆਂ ਅਤੇ ਸ਼ਹਿਦ ਦੀ ਢੁਆਈ ਕਰ ਸਕਦੇ ਹਨ
ਡੀ. ਸੀ. ਨੇ ਦੱਸਿਆ ਕਿ ਸ਼ਹਿਦ ਪੈਦਾ ਕਰਨ ਵਾਲੇ ਕਿਸਾਨ ਮੱਖੀਆਂ ਦੇ ਬਕਸਿਆਂ ਅਤੇ ਸ਼ਹਿਦ ਦੀ ਢੁਆਈ ਕਰ ਸਕਦੇ ਹਨ। ਬਾਗ਼ਬਾਨੀ ਵਿਭਾਗ ਵਲੋਂ ਇਨ੍ਹਾਂ ਨੂੰ ਪਾਸ ਜਾਰੀ ਕੀਤੇ ਜਾ ਰਹੇ ਹਨ।


author

rajwinder kaur

Content Editor

Related News