ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਪੀ. ਜੀ. ਆਈ. ਅਲਰਟ ’ਤੇ

Wednesday, Apr 05, 2023 - 06:29 PM (IST)

ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਪੀ. ਜੀ. ਆਈ. ਅਲਰਟ ’ਤੇ

ਚੰਡੀਗੜ੍ਹ (ਪਾਲ) : ਸ਼ਹਿਰ ਵਿਚ ਵਧਦੇ ਕੋਰੋਨਾ ਮਾਮਲਿਆਂ ਨੂੰ ਵੇਖਦਿਆਂ ਸਿਹਤ ਵਿਭਾਗ ਨੇ ਅਲਰਟ ਰਹਿਣ ਦੀ ਗੱਲ ਕਹੀ ਹੈ। ਉਥੇ ਹੀ ਪੀ. ਜੀ. ਆਈ. ਵੀ ਅਲਰਟ ਮੋਡ ’ਤੇ ਆ ਗਿਆ ਹੈ। ਪਲਮਨਰੀ ਮੈਡੀਸਿਨ ਡਿਪਾਰਟਮੈਂਟ ਦੇ ਹੈੱਡ ਪ੍ਰੋ. ਆਸ਼ੂਤੋਸ਼ ਅਗਰਵਾਲ ਮੁਤਾਬਿਕ ਪੀ. ਜੀ. ਆਈ. ਨੇ ਪਹਿਲਾਂ ਹੀ ਕੁਝ ਵਾਰਡਾਂ ਨੂੰ ਮਾਰਕ ਕਰ ਲਿਆ ਹੈ। ਆਉਣ ਵਾਲੇ ਦਿਨਾਂ ਵਿਚ ਮਰੀਜ਼ਾਂ ਦੀ ਗਿਣਤੀ ਵਧਦੀ ਹੈ ਤਾਂ ਇਸ ਇਲਾਕੇ ਵਿਚ ਉਨ੍ਹਾਂ ਨੂੰ ਆਈਸੋਲੇਸ਼ਨ ਵਿਚ ਰੱਖਿਆ ਜਾ ਸਕਦਾ ਹੈ। ਹਾਲਾਂਕਿ ਅਜੇ ਵੀ ਸੰਸਥਾ ਵਿਚ ਕੁਝ ਮਰੀਜ਼ਾਂ ਨੂੰ ਮੈਡੀਕਲ ਕੇਅਰ ਦੀ ਜ਼ਰੂਰਤ ਹੈ, ਜਿਨ੍ਹਾਂ ਨੂੰ ਐਡਮਿਟ ਕੀਤਾ ਗਿਆ ਹੈ।ਰਾਹਤ ਦੀ ਗੱਲ ਇਹ ਹੈ ਕਿ ਮਰੀਜ਼ਾਂ ਦੀ ਗਿਣਤੀ ਬਹੁਤ ਘੱਟ ਹੈ। ਡਾ. ਆਸ਼ੂਤੋਸ਼ ਮੁਤਾਬਿਕ ਫਿਲਹਾਲ ਲੋਕਲ ਹੈਲਥ ਅਥਾਰਿਟੀ ਅਤੇ ਹਸਪਤਾਲ ਐਡਮਨਿਸਟ੍ਰੇਸ਼ਨ ਕੋਵਿਡ ਦੇ ਗ੍ਰਾਫ਼ ਨੂੰ ਕਾਫ਼ੀ ਨੇੜਿਓਂ ਮਾਨੀਟਰ ਕਰ ਰਿਹਾ ਹੈ। ਆਉਣ ਵਾਲੇ ਸਮੇਂ ਵਿਚ ਹਾਲਾਤ ਕਿੰਝ ਰਹਿਣਗੇ ਅਜੇ ਇਸ ਸਬੰਧੀ ਕੁਝ ਨਹੀਂ ਕਿਹਾ ਜਾ ਸਕਦਾ ਪਰ ਇਸ ਦੇ ਬਾਵਜੂਦ ਲੋਕਾਂ ਨੂੰ ਜ਼ਿਆਦਾ ਅਲਰਟ ਰਹਿਣ ਦੀ ਜ਼ਰੂਰਤ ਹੈ।

ਇਹ ਵੀ ਪੜ੍ਹੋ : ਇੰਸਟਾਗ੍ਰਾਮ ’ਤੇ ਹੁਸਨ ਦਾ ਜਲਵਾ ਦਿਖਾ ਕੇ ਬਲੈਕਮੇਲ ਕਰਨ ਵਾਲੀ ਜਸਨੀਤ ਕੌਰ ’ਤੇ ਹੋਇਆ ਵੱਡਾ ਖ਼ੁਲਾਸਾ

ਅਜੇ ਹਲਕੇ ਲੱਛਣ ਦੇਖੇ ਜਾ ਰਹੇ

ਡਾਇਰੈਕਟਰ ਹੈਲਥ ਸਰਵਿਸਿਜ਼ ਡਾ. ਸੁਮਨ ਸਿੰਘ ਮੁਤਾਬਿਕ ਜਿਨੋਮ ਸੀਕਵੈਂਸਿੰਗ ਅਜੇ ਵੀ ਜਾਰੀ ਹੈ। ਹਾਲ ਹੀ ਦੇ ਨਤੀਜੇ ਵਿਚ ਪਤਾ ਲੱਗਿਆ ਸੀ ਕਿ ਸ਼ਹਿਰ ਵਿਚ ਓਮੀਕਰੋਨ ਵੇਰੀਐਂਟ ਹੀ ਮੌਜੂਦ ਹੈ। ਉਥੇ ਹੀ ਡਾ. ਆਸ਼ੂਤੋਸ਼ ਦਾ ਕਹਿਣਾ ਹੈ ਕਿ ਅਜੇ ਤਕ ਜੋ ਮਾਮਲੇ ਆ ਰਹੇ ਹਨ, ਉਨ੍ਹਾਂ ਮਰੀਜ਼ਾਂ ਵਿਚ ਹਲਕੇ ਲੱਛਣ ਹੀ ਦੇਖੇ ਜਾ ਰਹੇ ਹਨ, ਜਿਨ੍ਹਾਂ ਨੂੰ ਘਰ ’ਚ ਹੀ ਮੈਨੇਜ ਕੀਤਾ ਜਾ ਸਕਦਾ ਹੈ। ਇਸ ਲਈ ਹੁਣ ਤਕ ਸਰਗਰਮ ਕੇਸਾਂ ਵਿਚ ਹੋਮ ਆਈਸੋਲੇਸ਼ਨ ਮਰੀਜ਼ਾਂ ਦੀ ਗਿਣਤੀ ਜ਼ਿਆਦਾ ਹੈ। ਸਾਵਧਾਨੀ ਵਜੋਂ ਸੋਸ਼ਲ ਡਿਸਟੈਂਸ ਦਾ ਪਾਲਣ ਕਰਨਾ ਜਾਰੀ ਰੱਖਣਾ ਚਾਹੀਦਾ ਹੈ ਅਤੇ ਭੀੜ ਵਾਲੇ ਇਲਾਕਿਆਂ ਵਿਚ ਜਾਣ ਤੋਂ ਬਚਣਾ ਚਾਹੀਦਾ ਹੈ। ਨਾਲ ਹੀ ਮਾਸਕ ਦੀ ਵਰਤੋਂ ਕਰੋ ਅਤੇ ਹੱਥ ਜ਼ਰੂਰ ਧੋਵੋ।

ਇਹ ਵੀ ਪੜ੍ਹੋ : ਥਾਣਾ ਡੇਹਲੋਂ ’ਚ ਤਾਇਨਾਤ ਏ. ਐੱਸ. ਆਈ. ਤੇ ਹੌਲਦਾਰ ਗ੍ਰਿਫ਼ਤਾਰ, ਹੈਰਾਨ ਕਰਨ ਵਾਲਾ ਹੈ ਮਾਮਲਾ

ਛੇਤੀ ਬੂਸਟਰ ਜ਼ਰੂਰ ਲਵਾਓ

ਪੀ. ਜੀ. ਆਈ. ਡਾਇਰੈਕਟਰ ਡਾ. ਵਿਵੇਕ ਲਾਲ ਦਾ ਕਹਿਣਾ ਹੈ ਕਿ ਅਜੇ ਨਵੇਂ ਵੇਰੀਐਂਟ ਸਬੰਧੀ ਕੁਝ ਨਹੀਂ ਕਿਹਾ ਜਾ ਸਕਦਾ ਹੈ। ਅਜਿਹੇ ਵਿਚ ਸਾਵਧਾਨੀ ਬਹੁਤ ਜ਼ਰੂਰੀ ਹੈ। ਕੋਵਿਡ ਨਿਯਮਾਂ ਦੀ ਪਾਲਣਾ ਇਸ ਸਮੇਂ ਬਹੁਤ ਜ਼ਰੂਰੀ ਹੈ। ਅਜੇ ਤਕ ਸਿੰਪਟੋਮੈਟਿਕ ਮਰੀਜ਼ਾਂ ਦੀ ਪੁਸ਼ਟੀ ਹੋ ਰਹੀ ਹੈ ਅਤੇ ਇਹ ਥੋੜ੍ਹੀ ਰਾਹਤ ਦੀ ਗੱਲ ਹੈ। ਜਿਹੜੇ ਲੋਕਾਂ ਨੇ ਅਜੇ ਤਕ ਬੂਸਟਰ ਡੋਜ਼ ਨਹੀਂ ਲਵਾਈ ਹੈ, ਉਨ੍ਹਾਂ ਨੂੰ ਛੇਤੀ ਲੈਣੀ ਚਾਹੀਦੀ ਹੈ ਤਾਂ ਕਿ ਇਮਿਊਨਿਟੀ ਨੂੰ ਮਜ਼ਬੂਤ ਕੀਤਾ ਜਾ ਸਕੇ। ਹਾਲਾਂਕਿ ਅਜੇ ਵੀ ਸ਼ਹਿਰ ਵਿਚ ਵੈਕਸੀਨ ਦਾ ਗ੍ਰਾਫ਼ ਉੱਪਰ ਵੱਲ ਨਹੀਂ ਜਾ ਰਿਹਾ ਹੈ।

ਇਹ ਵੀ ਪੜ੍ਹੋ : ਨਾਭਾ ’ਚ ਮਾਪਿਆਂ ਦੇ ਇਕਲੌਤੇ ਪੁੱਤ ਨੂੰ ਕਤਲ ਕਰਨ ਦੇ ਮਾਮਲੇ ’ਚ ਨਵਾਂ ਮੋੜ, ਸਾਹਮਣੇ ਆਇਆ ਪੂਰਾ ਸੱਚ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News