ਫਾਜ਼ਿਲਕਾ ਜ਼ਿਲ੍ਹੇ ''ਚ ਕੋਰੋਨਾ ਦੇ 6 ਨਵੇਂ ਮਾਮਲਿਆਂ ਦੀ ਪੁਸ਼ਟੀ

06/21/2020 6:42:36 PM

ਜਲਾਲਾਬਾਦ (ਸੇਤੀਆ, ਸੁਮਿਤ) : ਜ਼ਿਲ੍ਹਾ ਫਾਜ਼ਿਲਕਾ 'ਚ ਲਗਾਤਾਰ ਕੋਰੋਨਾ ਦੇ ਮਾਮਲੇ ਵੱਧਦੇ ਜਾ ਰਹੇ ਹਨ ਅਤੇ ਇਨ੍ਹਾਂ ਮਾਮਲਿਆਂ 'ਚ ਜ਼ਿਆਦਾਤਰ ਉਹ ਲੋਕ ਹਨ ਜੋ ਬਾਹਰੀ ਸ਼ਹਿਰਾਂ ਤੋਂ ਇਥੇ ਆਏ ਅਤੇ ਉਨ੍ਹਾਂ ਦੇ ਸੰਪਰਕ 'ਚ ਆਉਣ ਨਾਲ ਹੋਰ ਲੋਕ ਕੋਰੋਨਾ ਪਾਜ਼ੇਟਿਵ ਆ ਰਹੇ ਹਨ। ਜਿਸ ਕਾਰਣ ਜ਼ਿਲਾ ਫਾਜ਼ਿਲਕਾ 'ਚ ਕੋਰੋਨਾ ਮਹਾਮਾਰੀ ਨੂੰ ਲੈ ਕੇ ਚਿੰਤਾ ਵੱਧਦੀ ਜਾ ਰਹੀ ਹੈ। 21 ਜੂਨ ਨੂੰ ਮਿਲੀ ਰਿਪੋਰਟ ਮੁਤਾਬਿਕ ਜ਼ਿਲ੍ਹਾ ਫਾਜ਼ਿਲਕਾ 'ਚ 6 ਕੇਸ ਨਵੇਂ ਸਾਹਮਣੇ ਆਏ ਹਨ ਜਿਸਦੀ ਪੁਸ਼ਟੀ ਸਿਵਲ ਸਰਜਨ ਡਾ. ਚੰਦਰ ਮੋਹਨ ਕਟਾਰੀਆ ਵਲੋਂ ਕੀਤੀ ਗਈ ਹੈ ਅਤੇ ਹੁਣ ਤੱਕ ਜ਼ਿਲ੍ਹੇ 'ਚ ਕੁੱਲ 11 ਕੋਰੋਨਾ ਐਕਟਿਵ ਕੇਸ ਹੋ ਚੁੱਕੇ ਹਨ। 

ਇਹ ਵੀ ਪੜ੍ਹੋ : ਗਰਮੀ ਨਾਲ ਬੇਹਾਲ ਹੋਏ ਪੰਜਾਬੀਆਂ ਨੂੰ ਠਾਰੇਗਾ ਮੀਂਹ, ਇਸ ਦਿਨ ਸੂਬੇ 'ਚ ਦਸਤਕ ਦੋਵੇਗਾ ਮਾਨਸੂਨ      

ਸਿਵਲ ਸਰਜਨ ਡਾ. ਚੰਦਰ ਮੋਹਨ ਕਟਾਰੀਆ ਨੇ ਦੱਸਿਆ ਕਿ ਕੁੱਲ 6 ਮਾਮਲਿਆਂ 'ਚ ਤਿੰਨ ਫਾਜ਼ਿਲਕਾ ਨਾਲ ਸਬੰਧਤ ਹਨ ਜਿਨ੍ਹਾਂ 'ਚ ਇਕ 28 ਸਾਲਾ ਬੀਬੀ ਸ਼੍ਰੀ ਗੰਗਾ ਨਗਰ, ਦੂਜੀ 27 ਸਾਲ ਤੇ ਨਾਲ 13 ਸਾਲ ਦੀ ਲੜਕੀ ਸ਼ਾਮਲ ਹੈ। ਇਸੇ ਤਰ੍ਹਾਂ ਅਬੋਹਰ ਤੋਂ 42 ਸਾਲਾ ਵਿਅਕਤੀ ਜੋ ਗੁਜਰਾਤ ਤੋਂ ਆਇਆ ਹੈ ਅਤੇ 17 ਸਾਲਾ ਮੁੰਡਾ ਦਿੱਲੀ  ਤੇ 15 ਸਾਲਾ ਲੜਕਾ ਜੈਸਲਮੇਰ ਰਾਜਸਥਾਨ ਨਾਲ ਸਬੰਧਤ ਹਨ। ਸਿਵਲ ਸਰਜਨ ਨੇ ਦੱਸਿਆ ਕਿ ਬੀਕਾਨੇਰ ਰੋਡ 'ਤੇ 16 ਜੂਨ ਨੂੰ ਇਕੋ ਪਰਿਵਾਰ ਦੇ ਤਿੰਨ ਮੈਂਬਰ ਪਾਜ਼ੇਟਿਵ ਆਏ ਸਨ ਅਤੇ ਉਸ ਤੋਂ ਬਾਅਦ ਉਨ੍ਹਾਂ ਦੇ ਸੰਪਰਕ 'ਚ ਆਏ ਲੋਕਾਂ ਦੇ ਸੈਂਪਲ ਲਏ ਗਏ ਸਨ ਜਿਨ੍ਹਾਂ 'ਚ ਅੱਜ ਉਨ੍ਹਾਂ ਦੇ ਘਰ ਕੰਮ ਕਰਨ ਵਾਲੀ 27 ਸਾਲਾ ਬੀਬੀ ਤੇ 13 ਸਾਲਾ ਲੜਕੀ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਇਨ੍ਹਾਂ ਦੋਵਾਂ ਦੇ ਸੰਪਰਕ 'ਚ ਆਉਣ ਵਾਲੇ ਲੋਕਾਂ ਦੀ ਪਛਾਣ ਕੀਤੀ ਜਾ ਰਹੀ ਹੈ ਤੇ ਉਨ੍ਹਾਂ ਨੂੰ ਜਲਦੀ ਹੀ ਕੁਆਰੰਟੀਨ ਕਰਕੇ ਸੈਂਪਲ ਲਏ ਜਾਣਗੇ। ਇਸ ਤੋਂ ਇਲਾਵਾ ਹੋਰ ਲੋਕ ਜੋ ਪਾਜ਼ੇਟਿਵ ਪਾਏ ਹਨ ਉਨ੍ਹਾਂ ਦੇ ਸੰਪਰਕ 'ਚ ਆਏ ਲੋਕਾਂ ਦੀ ਪਛਾਣ ਕਰਕੇ ਉਨ੍ਹਾਂ ਦੇ ਸੈਂਪਲ ਲਏ ਜਾਣਗੇ।

ਇਹ ਵੀ ਪੜ੍ਹੋ : ਸਮਰਾਲਾ ''ਚ ਕੋਰੋਨਾ ਦੀ ਮਾਰ, ਬੀਬੀ ਪੁਲਸ ਅਫ਼ਸਰ ਸਣੇ ਇਕ ਹੋਰ ਦੀ ਰਿਪੋਰਟ ਆਈ ਪਾਜ਼ੇਟਿਵ

Gurminder Singh

This news is Content Editor Gurminder Singh