ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਪੰਡੋਰੀ ਦੀ ਰਿਪੋਰਟ ਆਈ ਕੋਰੋਨਾ ਪਾਜ਼ੇਟਿਵ

Wednesday, Aug 26, 2020 - 06:12 PM (IST)

ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਪੰਡੋਰੀ ਦੀ ਰਿਪੋਰਟ ਆਈ ਕੋਰੋਨਾ ਪਾਜ਼ੇਟਿਵ

ਸ਼ੇਰਪੁਰ (ਅਨੀਸ਼ ): ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਮੁੱਢਲੀ ਰਿਪੋਰਟ ਕੋਰੋਨਾ ਪਾਜ਼ੇਟਿਵ ਪਾਈ ਗਈ ਹੈ। ਜ਼ਿਕਰਯੋਗ ਹੈ ਕਿ ਵਿਧਾਇਕ ਪੰਡੋਰੀ  ਵਲੋਂ ਸੈਸ਼ਨ 'ਚ ਜਾਣ ਤੋਂ ਪਹਿਲਾਂ ਕੋਰੋਨਾ ਦਾ ਟੈਸਟ ਕਰਵਾਉਣ ਲਈ ਆਏ ਹੁਕਮਾਂ ਮੁਤਾਬਕ ਟੈਸਟ ਕਰਵਾਇਆ ਗਿਆ ਸੀ।

ਇਹ ਵੀ ਪੜ੍ਹੋ: ਵਿਵਾਦਾਂ 'ਚ ਘਿਰਿਆ ਫਾਜ਼ਿਲਕਾ ਦਾ ਐੱਸ. ਐੱਚ.ਓ.,SSP ਦੀ ਗੁਰੂ ਨਾਨਕ ਦੇਵ ਜੀ ਨਾਲ ਕੀਤੀ ਤੁਲਨਾ

ਸਿਹਤ ਵਿਭਾਗ ਦੀ ਟੀਮ ਵਲੋਂ ਮੰਗਲਵਾਰ ਨੂੰ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦਾ ਸੈਂਪਲ ਲੈ ਕੇ ਕੋਵਿਡ-19 ਜਾਂਚ ਲਈ ਭੇਜਿਆ ਗਿਆ ਸੀ, ਜਿਸ ਦੀ ਮੁੱਢਲੀ ਰਿਪੋਰਟ ਪਾਜ਼ੇਟਿਵ  ਆਈ ਹੈ ਤੇ 48 ਘੰਟੇ ਵਾਲੀ ਰਿਪੋਰਟ ਆਉਣੀ ਹਾਲੇ ਬਾਕੀ ਹੈ। ਅੱਜ ਸਿਹਤ ਵਿਭਾਗ ਵਲੋਂ ਉਨ੍ਹਾਂ ਦੀ ਪਤਨੀ, ਬੱਚਿਆਂ ਅਤੇ ਸੁਰੱਖਿਆ ਕਰਮਚਾਰੀਆਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਜਾਣਗੇ। ਵਿਧਾਇਕ ਪੰਡੋਰੀ ਨੇ ਉਨ੍ਹਾਂ ਦੇ ਸੰਪਰਕ 'ਚ ਆਉਣ ਵਾਲੇ ਲੋਕਾਂ ਨੂੰ ਕੋਰੋਨਾ ਟੈਸਟ ਕਰਵਾਉਣ ਦੀ ਅਪੀਲ ਕੀਤੀ ਗਈ ਹੈ।


author

Shyna

Content Editor

Related News