ਸ੍ਰੀ ਮੁਕਤਸਰ ਸਾਹਿਬ ''ਚ ਕੋਰੋਨਾ ਦੇ ਦੋ ਹੋਰ ਮਾਮਲੇ ਆਏ ਸਾਹਮਣੇ
Sunday, Jun 21, 2020 - 06:42 PM (IST)
ਸ੍ਰੀ ਮੁਕਤਸਰ ਸਾਹਿਬ (ਰਿਣੀ,ਪਵਨ) : ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਐਤਵਾਰ ਨੂੰ ਦੋ ਹੋਰ ਕੋਰੋਨਾ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ। ਮਿਲੀ ਜਾਣਕਾਰੀ ਮੁਤਾਬਕ ਇਕ ਵਿਅਕਤੀ ਮਲੋਟ ਨਾਲ ਸਬੰਧਤ ਹੈ ਜੋ ਯੂ. ਪੀ. ਤੋਂ ਪਰਤਿਆ ਹੈ ਅਤੇ ਇਕ ਵਿਅਕਤੀ ਗਿੱਦੜਬਾਹਾ ਦੇ ਸੁਭਾਸ਼ ਨਗਰ ਨਾਲ ਸਬੰਧਤ ਹੈ। ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਦੇ ਹੁਣ ਕੁੱਲ ਮਾਮਲੇ 82 ਹੋ ਗਏ ਹਨ। ਜਿਨ੍ਹਾਂ 'ਚੋ 72 ਮਰੀਜ਼ ਠੀਕ ਹੋ ਕਿ ਘਰ ਜਾ ਚੁੱਕੇ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਵਿਚ 9 ਸਰਗਰਮ ਕੇਸ ਹਨ ਜਦਕਿ 1 ਸਰਗਰਮ ਕੇਸ ਦਾ ਇਲਾਜ ਜ਼ਿਲ੍ਹੇ ਤੋਂ ਬਾਹਰ ਚੱਲ ਰਿਹਾ ਹੈ।
ਇਹ ਵੀ ਪੜ੍ਹੋ : ਸਮਰਾਲਾ ''ਚ ਕੋਰੋਨਾ ਦੀ ਮਾਰ, ਬੀਬੀ ਪੁਲਸ ਅਫ਼ਸਰ ਸਣੇ ਇਕ ਹੋਰ ਦੀ ਰਿਪੋਰਟ ਆਈ ਪਾਜ਼ੇਟਿਵ
ਪੰਜਾਬ ਵਿਚ ਕੋਰੋਨਾ ਮਰੀਜ਼ਾਂ ਦਾ ਅੰਕੜਾ 3950 ਤੋਂ ਪਾਰ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 3950 ਤੋਂ ਪਾਰ ਹੋ ਗਈ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 752, ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 512, ਲੁਧਿਆਣਾ 'ਚ 501, ਤਰਨਾਰਨ 191, ਮੋਹਾਲੀ 'ਚ 208, ਹੁਸ਼ਿਆਰਪੁਰ 'ਚ 162, ਪਟਿਆਲਾ 'ਚ 208, ਸੰਗਰੂਰ 'ਚ 207 ਕੇਸ, ਨਵਾਂਸ਼ਹਿਰ 'ਚ 123, ਗਰਦਾਸਪੁਰ 'ਚ 175 ਕੇਸ, ਮੁਕਤਸਰ 82, ਮੋਗਾ 'ਚ 74, ਫਰੀਦਕੋਟ 95, ਫਿਰੋਜ਼ਪੁਰ 'ਚ 62, ਫਾਜ਼ਿਲਕਾ 55, ਬਠਿੰਡਾ 'ਚ 64, ਪਠਾਨਕੋਟ 'ਚ 184, ਬਰਨਾਲਾ 'ਚ 42, ਮਾਨਸਾ 'ਚ 38, ਫਤਿਹਗੜ੍ਹ ਸਾਹਿਬ 'ਚ 85, ਕਪੂਰਥਲਾ 58, ਰੋਪੜ 'ਚ 84 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ ਵਿਚੋਂ 2658 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 980 ਤੋਂ ਵੱਧ ਕੇਸ ਅਜੇ ਵੀ ਐਕਟਿਵ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 90 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ : ਗਰਮੀ ਨਾਲ ਬੇਹਾਲ ਹੋਏ ਪੰਜਾਬੀਆਂ ਨੂੰ ਠਾਰੇਗਾ ਮੀਂਹ, ਇਸ ਦਿਨ ਸੂਬੇ 'ਚ ਦਸਤਕ ਦੋਵੇਗਾ ਮਾਨਸੂਨ