ਪਿੰਡ ਮਚਾਕੀ ਕਲਾਂ ''ਚ ਝੋਨਾ ਲਾਉਣ ਆਇਆ ਪ੍ਰਵਾਸੀ ਮਜ਼ਦੂਰ ਕੋਰੋਨਾ ਪਾਜ਼ੇਟਿਵ

Thursday, Jun 25, 2020 - 05:43 PM (IST)

ਪਿੰਡ ਮਚਾਕੀ ਕਲਾਂ ''ਚ ਝੋਨਾ ਲਾਉਣ ਆਇਆ ਪ੍ਰਵਾਸੀ ਮਜ਼ਦੂਰ ਕੋਰੋਨਾ ਪਾਜ਼ੇਟਿਵ

ਸਾਦਿਕ (ਪਰਮਜੀਤ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੇ ਮਿਸ਼ਨ ਫਤਿਹ ਤਹਿਤ ਡਿਪਟੀ ਕਮਿਸ਼ਨਰ ਫਰੀਦਕੋਟ ਵਿਮਲ ਕੁਮਾਰ ਸੇਤੀਆ, ਆਈ.ਏ.ਐੱਸ ਦੀ ਯੋਗ ਅਗਵਾਈ ਹੇਠ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਦੀਆਂ ਟੀਮਾਂ ਕੋਰੋਨਾ ਦੀ ਚੇਨ ਨੂੰ ਤੋੜਨ ਲਈ ਤਨਦੇਹੀ ਨਾਲ ਸੇਵਾਵਾਂ ਨਿਭਾਅ ਰਹੀਆਂ ਹਨ। ਸਿਵਲ ਸਰਜਨ ਡਾ.ਰਜਿੰਦਰ ਕੁਮਾਰ ਨੇ ਦੱਸਿਆ ਕਿ ਅੱਜ ਤੱਕ 9037 ਸੈਂਪਲ ਲੈਬ ਵਿੱਚ ਭੇਜੇ ਜਾ ਚੁੱਕੇ ਹਨ। ਜਿਨ੍ਹਾਂ 'ਚੋਂ 290 ਸੈਂਪਲਾਂ ਦੇ ਨਤੀਜੇ ਆਉਣੇ ਬਾਕੀ ਹਨ।ਪ੍ਰਾਪਤ ਨਤੀਜਿਆਂ 'ਚ ਇਕ 19 ਸਾਲਾ ਪ੍ਰਵਾਸੀ ਮਜ਼ਦੂਰ ਜੋ ਝੋਨਾ ਲਾਉਣ ਲਈ ਪਿੰਡ ਮਚਾਕੀ ਕਲਾਂ ਆਇਆ ਹੋਇਆ ਸੀ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਮਜ਼ਦੂਰ ਨੇ ਕੋਰੋਨਾ ਸੈਂਪਲ ਸਾਦਿਕ ਵਿਖੇ ਸਥਾਪਿਤ ਫਲੂ ਕਾਰਨਰ ਤੇ ਦਿੱਤਾ ਸੀ। ਜ਼ਿਲ੍ਹੇ 'ਚ ਕੁੱਲ ਕੋਰੋਨਾ ਕੇਸ 100 ਹੋ ਗਏ ਹਨ, ਜਿਨ੍ਹਾਂ 'ਚੋਂ 87 ਵਿਅਕਤੀ ਤੰਦਰੁਸਤ ਹੋ ਗਏ ਹਨ ਅਤੇ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਮਿਲ ਚੁੱਕੀ ਹੈ।

ਇਹ ਵੀ ਪੜ੍ਹੋ: ਅਸਲਾ ਧਾਰਕਾਂ ਲਈ ਨਵੀਂ ਡੈੱਡਲਾਈਨ ਜਾਰੀ,ਹੁਣ 2 ਤੋਂ ਵੱਧ ਹਥਿਆਰ ਰੱਖਣ ਵਾਲੇ ਹੋ ਜਾਣ ਸਾਵਧਾਨ!

ਹਾਲ ਹੀ 'ਚ ਪਾਜ਼ੇਟਿਵ ਆਏ ਮਰੀਜ਼ ਨੂੰ ਆਈਸੋਲੇਸ਼ੇਨ ਵਾਰਡ ਦਾਖਲ ਕਰਵਾਇਆ ਗਿਆ ਹੈ। ਹੁਣ ਜ਼ਿਲੇ 'ਚ ਕੋਰੋਨਾ ਦੇ ਐਕਟਿਵ ਕੇਸ 13 ਹੀ ਹਨ। ਮੀਡੀਆ ਇੰਚਾਰਜ ਬੀ.ਈ.ਈ ਡਾ.ਪ੍ਰਭਦੀਪ ਸਿੰਘ ਚਾਵਲਾ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਝੋਨਾ ਲਾਉਣ ਆਏ ਮਜ਼ਦੂਰਾਂ, ਸਬਜ਼ੀ-ਫਲ ਫਰੂਟ ਵਿਕ੍ਰੇਤਾਵਾਂ, ਜੂਸ ਅਤੇ ਹੋਰ ਰੇਹੜੀਆਂ ਲਗਾਉਣ ਵਾਲਿਆਂ ਨੂੰ ਸ਼ੱਕ ਦੂਰ ਕਰਨ ਲਈ ਕੋਰੋਨਾ ਸੈਂਪਲ ਦੇਣ ਦੀ ਸਲਾਹ ਦਿੱਤੀ ਜਾ ਰਹੀ ਹੈ। ਸ਼ੱਕੀ ਮਰੀਜ਼ਾਂ ਦੀ ਭਾਲ ਲਈ ਵਿਭਾਗ ਵਲੋਂ ਵਿਸ਼ੇਸ਼ ਸਰਵੇ ਘਰ-ਘਰ ਨਿਗਰਾਨੀ ਤਹਿਤ ਘਰ-ਘਰ ਆਸ਼ਾ ਵਰਕਰਾਂ ਆਨਲਈਨ ਸਿਹਤ ਸਬੰਧੀ ਜਾਣਕਾਰੀ ਇਕੱਤਰ ਕਰ ਭੇਜ ਰਹੀਆਂ ਹਨ। ਜ਼ਿਲ੍ਹਾ ਐਪੀਡਮੋਲੋਜਿਸਟ ਡਾ.ਵਿਕਰਮਜੀਤ ਸਿੰਘ ਅਤੇ ਡਾ.ਅਨੀਤਾ ਚੌਹਾਨ ਨੇ ਦੱਸਿਆ ਕਿ ਵਿਭਾਗ ਵਲੋਂ 125 ਸ਼ੱਕੀ ਮਰੀਜ਼ਾਂ ਦੇ ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ। ਪਾਜ਼ੇਟਿਵ ਆਏ ਕੇਸ ਦੇ ਸੰਪਰਕ ਵਿੱਚ ਆਏ ਹੋਰ ਪ੍ਰਵਾਸੀ ਮਜ਼ਦੂਰ ਅਤੇ ਵਿਅਕਤੀਆਂ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ ਤਾਂ ਜੋ ਉਨ੍ਹਾਂ ਦੇ ਸੈਂਪਲ ਇਕੱਤਰ ਕਰਕੇ ਉਨ੍ਹਾਂ ਨੂੰ ਇਕਾਂਤਵਾਸ ਕੀਤਾ ਜਾ ਸਕੇ।

ਇਹ ਵੀ ਪੜ੍ਹੋ:  ਪੰਜਾਬ 'ਚ ਲਗਾਤਾਰ ਜਾਰੀ ਕੋਰੋਨਾ ਦਾ ਕਹਿਰ, ਬਠਿੰਡਾ 'ਚ ਪਹਿਲੀ ਮੌਤ


author

Shyna

Content Editor

Related News