ਕੋਰੋਨਾ ਪਾਜ਼ੇਟਿਵ ਵਿਅਕਤੀ ਬਿਨਾਂ ਦੱਸੇ ਗਿਆ ਕੈਨੇਡਾ, ਮਚਿਆ ਬਵਾਲ

Friday, Apr 23, 2021 - 06:17 PM (IST)

ਕੋਰੋਨਾ ਪਾਜ਼ੇਟਿਵ ਵਿਅਕਤੀ ਬਿਨਾਂ ਦੱਸੇ ਗਿਆ ਕੈਨੇਡਾ, ਮਚਿਆ ਬਵਾਲ

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ): ਕੋਰੋਨਾ ਪਾਜ਼ੇਟਿਵ ਵਿਅਕਤੀ ਬਿਨਾਂ ਦੱਸਿਆਂ ਹੀ ਕੈਨੇਡਾ ਚਲਾ ਗਿਆ। ਪੁਲਸ ਨੇ ਉਸ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਜਾਣਕਾਰੀ ਦਿੰਦਿਆਂ ਥਾਣਾ ਤਪਾ ਦੇ ਪੁਲਸ ਅਧਿਕਾਰੀ ਬਲੀਰਾਮ ਨੇ ਦੱਸਿਆ ਕਿ ਪੁਲਸ ਕੋਲ ਸੀਨੀਅਰ ਮੈਡੀਕਲ ਅਫਸਰ ਤਪਾ ਨੇ ਲਿਖਤੀ ਸ਼ਿਕਾਇਤ ਦਰਜ ਕਰਵਾਈ ਕਿ ਸਤਨਾਮ ਸਿੰਘ ਵਾਸੀ ਢਿੱਲਵਾਂ ਕੋਵਿਡ ਪਾਜ਼ੇਟਿਵ ਪਾਇਆ ਗਿਆ ਸੀ। ਜਦੋਂ ਅੱਜ ਉਸਦੇ ਮੋਬਾਇਲ ’ਤੇ ਸੰਪਰਕ ਕੀਤਾ ਤਾਂ ਉਸਦੇ ਭਰਾ ਨੇ ਦੱਸਿਆ ਕਿ ਉਹ ਬਿਨਾਂ ਦੱਸਿਆ ਕੈਨੇਡਾ ਚਲਾ ਗਿਆ ਹੈ। ਉਸ ਖਿਲਾਫ ਕੇਸ ਦਰਜ ਕਰ ਕੇ ਇਸ ਸਬੰਧੀ ਅੰਬੈਸੀ ਨੂੰ ਵੀ ਸੂਚਿਤ ਕੀਤਾ ਜਾਵੇਗਾ।

ਇਹ ਵੀ ਪੜ੍ਹੋ:  ਬਠਿੰਡਾ ’ਚ ਮਾਰੂ ਹੋਇਆ ਕੋਰੋਨਾ, 6 ਲੋਕਾਂ ਦੀ ਮੌਤ ਸਣੇ ਵੱਡੀ ਗਿਣਤੀ ’ਚ ਮਾਮਲੇ ਆਏ ਸਾਹਮਣੇ

ਦੱਸਣਯੋਗ ਹੈ ਕਿ ਪੰਜਾਬ ਵਿਚ ਵੀਰਵਾਰ ਨੂੰ ਕੋਰੋਨਾ ਵਾਇਰਸ ਦੇ ਨਵੇਂ ਕੇਸ ਸਾਹਮਣੇ ਆਉਣ ਦੇ ਸਾਰੇ ਰਿਕਾਰਡ ਟੁੱਟ ਗਏ। ਬੀਤੇ 24 ਘੰਟਿਆਂ ਵਿਚ ਸੂਬੇ ਵਿਚ 5437 ਨਵੇਂ ਕੋਰੋਨਾ ਮਰੀਜ਼ ਪਾਏ ਜਾਣ ਤੋਂ ਬਾਅਦ ਹੁਣ ਤੱਕ ਇਸ ਵਾਇਰਸ ਤੋਂ ਇਨਫੈਕਟਿਡ ਮਰੀਜ਼ਾਂ ਦੀ ਗਿਣਤੀ 319749 ’ਤੇ ਪਹੁੰਚ ਗਈ ਹੈ ਅਤੇ 76 ਲੋਕਾਂ ਦੀ ਇਕ ਹੀ ਦਿਨ ’ਚ ਹੋਈ ਮੌਤ ਨੇ ਸਰਕਾਰ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਸੂਬੇ ਵਿਚ ਹੁਣ ਤੱਕ 8195 ਲੋਕ ਕੋਰੋਨਾ ਕਾਰਨ ਮੌਤ ਦਾ ਸ਼ਿਕਾਰ ਬਣ ਚੁੱਕੇ ਹਨ।

ਇਹ ਵੀ ਪੜ੍ਹੋ: ਕੈਪਟਨ ਸਾਹਿਬ ਹੈਲੀਕਾਪਟਰ 'ਤੇ ਗੇੜਾ ਮਾਰ ਕੇ ਵੇਖੋ ਮੰਡੀਆਂ ਦੀ ਹਾਲਤ : ਰੋਜ਼ੀ ਬਰਕੰਦੀ


author

Shyna

Content Editor

Related News