ਤਲਵੰਡੀ ਭਾਈ ''ਚ ਇੱਕ ਹੋਰ ਕੋਰੋਨਾ ਪਾਜ਼ੇਟਿਵ ਵਿਅਕਤੀ ਦੀ ਪੁਸ਼ਟੀ

Sunday, Jun 28, 2020 - 09:03 AM (IST)

ਤਲਵੰਡੀ ਭਾਈ ''ਚ ਇੱਕ ਹੋਰ ਕੋਰੋਨਾ ਪਾਜ਼ੇਟਿਵ ਵਿਅਕਤੀ ਦੀ ਪੁਸ਼ਟੀ

ਤਲਵੰਡੀ ਭਾਈ (ਗੁਲਾਟੀ) : ਤਲਵੰਡੀ ਭਾਈ 'ਚ ਕੋਰੋਨਾ ਵਾਇਰਸ ਦੇ ਮਾਮਲੇ ਦਿਨੋਂ-ਦਿਨ ਵੱਧਦੇ ਜਾ ਰਹੇ ਹਨ। ਇੱਥੇ ਇੱਕ ਹੋਰ ਵਿਅਕਤੀ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਪਾਈ ਗਈ ਹੈ। ਸਿਹਤ ਮਹਿਕਮੇ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਉਕਤ ਵਿਅਕਤੀ ਕੋਰੋਨਾ ਪਾਜ਼ੇਟਿਵ ਆਏ ਵਿਜੇ ਕੁਮਾਰ ਦੇ ਪਰਿਵਾਰ ਨਾਲ ਸਬੰਧਤ ਹੈ, ਜਿਸਦੀ 25 ਜੂਨ ਨੂੰ ਸੈਪਲਿੰਗ ਹੋਈ ਸੀ ਅਤੇ ਉਸ ਦੀ ਰਿਪੋਰਟ 'ਚ ਕੋਰੋਨਾ ਦੀ ਪੁਸ਼ਟੀ ਕੀਤੀ ਗਈ ਸੀ।

ਇਹ ਵੀ ਪੜ੍ਹੋ : ...ਤੇ ਪੰਜਾਬ 'ਚ ਇਸ ਤਾਰੀਖ ਤੋਂ ਬਾਅਦ ਲੱਗ ਸਕਦੈ 'ਲਾਕਡਾਊਨ', ਕੈਪਟਨ ਦਾ ਐਲਾਨ

PunjabKesari

ਇਸ ਦੇ ਨਾਲ ਹੀ ਤਲਵੰਡੀ ਭਾਈ 'ਚ ਸਰਗਰਮ ਮਰੀਜ਼ਾਂ ਦੀ ਗਿਣਤੀ 5 ਹੋ ਗਈ ਹੈ। ਇਸ ਮਹਾਮਾਰੀ ਕਾਰਨ ਸ਼ਹਿਰ ਦੇ ਇੱਕ ਵਿਅਕਤੀ ਦੀ ਮੌਤ ਹੋਈ ਹੈ, ਜਦੋਂ ਕਿ ਇੱਕ ਜਨਾਨੀ ਇਸ ਨੂੰ ਮਾਤ ਦੇ ਕੇ ਘਰ ਪਰਤੀ ਹੈ। ਜ਼ਿਲ੍ਹਾ ਫਿਰੋਜ਼ਪੁਰ 'ਚ ਕੁੱਲ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 32 ਹੋ ਗਈ ਹੈ।
ਇਹ ਵੀ ਪੜ੍ਹੋ : ਕੈਪਟਨ ਨੇ ਮਿੰਨੀ ਬੱਸ ਪਰਮਿਟ ਲਈ ਅਪਲਾਈ ਕਰਨ ਦੀ ਤਾਰੀਖ ਜੁਲਾਈ ਤੱਕ ਵਧਾਈ
ਇਹ ਵੀ ਪੜ੍ਹੋ : ਮੁੜ ਮੰਤਰੀ ਬਣ ਕੇ ਵਾਪਸੀ ਕਰ ਸਕਦੇ ਹਨ ਨਵਜੋਤ ਸਿੱਧੂ!


author

Babita

Content Editor

Related News