ਕੋਰੋਨਾ ਪੀੜਤ ਕੁੜੀ ਦੇ ਪਰਿਵਾਰਕ ਮੈਂਬਰਾਂ ਨੂੰ ਘਰ ''ਚ ਕੀਤਾ ਇਕਾਂਤਵਾਸ

07/19/2020 11:24:16 AM

ਬਨੂੜ (ਗੁਰਪਾਲ) : ਸੂਬੇ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਦਿਨੋਂ-ਦਿਨ ਵੱਧਦੀ ਹੀ ਜਾ ਰਹੀ ਹੈ ਬੀਤੇ ਦਿਨ ਬਨੂੜ ਨੇੜਲੇ ਪਿੰਡ ਰਾਮਪੁਰ ਕਲਾਂ ਦੀ 28 ਸਾਲਾ ਕੁੜੀ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਸੀ, ਜਿਸ ਤੋਂ ਬਾਅਦ ਸਿਹਤ ਮਹਿਕਮੇ ਦੀ ਟੀਮ ਨੇ ਕੁੜੀ ਦੇ ਪਰਿਵਾਰ ਦੇ 4 ਹੋਰ ਮੈਂਬਰਾਂ ਦੇ ਨਮੂਨੇ ਕੋਰੋਨਾ ਦੀ ਜਾਂਚ ਲਈ ਭੇਜੇ ਹਨ। ਇਸ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਹਰਪ੍ਰੀਤ ਕੌਰ ਓਬਰਾਏ ਨੇ ਦੱਸਿਆ ਕਿ ਬੀਤੇ ਦਿਨ ਰਾਮਪੁਰ ਦੀ ਨੌਜਵਾਨ ਕੁੜੀ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਸੀ।

ਉਨ੍ਹਾਂ ਦੱਸਿਆ ਕਿ ਉਕਤ ਕੁੜੀ ਦੇ ਪਰਿਵਾਰਕ ਮੈਂਬਰਾਂ 'ਚ ਕੋਰੋਨਾ ਦੇ ਲੱਛਣ ਨਾ ਪਾਏ ਜਾਣ ਕਾਰਨ ਉਨ੍ਹਾਂ ਨੂੰ ਘਰ 'ਚ ਹੀ ਇਕਾਂਤਵਾਸ ਕਰ ਦਿੱਤਾ ਗਿਆ ਹੈ। ਉਨ੍ਹਾਂ ਇਲਾਕੇ ਦੇ ਵਸਨੀਕਾਂ ਨੂੰ ਘਬਰਾਉਣ ਦੀ ਥਾਂ ਸਿਹਤ ਮਹਿਕਮੇ ਵੱਲੋਂ ਜਾਰੀ ਕੀਤੀ ਗਈਆਂ ਹਦਾਇਤਾਂ 'ਤੇ ਅਮਲ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਇਸ ਭਿਆਨਕ ਮਹਾਮਾਰੀ 'ਤੇ ਕਾਬੂ ਪਾਇਆ ਜਾ ਸਕੇ।


Babita

Content Editor

Related News