ਗੁਰਦਾਸਪੁਰ ਦੇ ਪਹਿਲੇ ਕੋਰੋਨਾ ਪੀੜਤ ਵਿਅਕਤੀ ਨੇ ਤੋੜਿਆ ਦਮ, ਪੰਜਾਬ 'ਚ ਕੁੱਲ 14 ਮੌਤਾਂ

04/16/2020 1:48:49 PM

ਗੁਰਦਾਸਪੁਰ (ਵਿਨੋਦ, ਗੁਰਪ੍ਰੀਤ) : ਕੋਰੋਨਾ ਵਾਇਰਸ ਵਰਗੀ ਭਿਆਨਕ ਬੀਮਾਰੀ ਨੇ ਪੂਰੇ ਪੰਜਾਬ ਨੂੰ ਬੁਰੀ ਤਰ੍ਹਾਂ ਆਪਣੇ ਲਪੇਟੇ 'ਚ ਲਿਆ ਹੋਇਆ ਹੈ। ਪੰਜਾਬ ਦੇ ਗੁਰਦਾਸਪੁਰ ਜ਼ਿਲੇ 'ਚ ਦੇ ਰਹਿਣ ਵਾਲੇ ਪਹਿਲੇ ਕੋਰੋਨਾ ਪੀੜਤ ਵਿਅਕਤੀ ਨੇ ਵੀਰਵਾਰ ਨੂੰ ਦਮ ਤੋੜ ਦਿੱਤਾ ਹੈ। ਪਿੰਡ ਭੈਣੀ ਪਾਸਵਾਲ ਦੇ ਰਹਿਣ ਵਾਲਾ 60 ਸਾਲਾ ਪੀੜਤ ਵਿਅਕਤੀ ਜ਼ਿਲੇ 'ਚ ਪਹਿਲਾ ਕੋਰੋਨਾ ਪਾਜ਼ੇਟਿਵ ਪਾਇਆ ਗਿਆ ਸੀ, ਜਿਸ ਦੀ ਅੱਜ ਅੰਮ੍ਰਿਤਸਰ ਦੇ ਸਰਕਾਰੀ ਹਸਪਤਾਲ 'ਚ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ ਦੀ ਹਾਲਤ 'ਚ ਸੁਧਾਰ ਨਾ ਹੋਣ ਕਾਰਨ ਬੀਤੇ ਦਿਨ ਤੋਂ ਉਸ ਨੂੰ ਵੈਂਟੀਲੇਟਰ 'ਤੇ ਰੱਖਿਆ ਗਿਆ ਸੀ। ਦੱਸ ਦੇਈਏ ਕਿ ਹੁਣ ਤੱਕ ਪੰਜਾਬ 'ਚ ਕੋਰੋਨਾ ਵਾਇਰਸ ਕਾਰਨ ਹੋਈਆਂ ਮੌਤਾਂ ਦਾ ਅੰਕੜਾ 14 'ਤੇ ਪਹੁੰਚ ਚੁੱਕਾ ਹੈ ਅਤੇ ਸੂਬੇ 'ਚ ਕੋਰੋਨਾ ਪੀੜਤਾਂ ਦੀ ਗਿਣਤੀ ਵਧ ਕੇ 191 ਹੋ ਗਈ ਹੈ।

ਇਹ ਵੀ ਪੜ੍ਹੋ : ਅੰਮ੍ਰਿਤਸਰ ਸਰਹੱਦ ਤੋਂ ਬੀ. ਐਸ. ਐਪ. ਜਵਾਨਾਂ ਵਲੋਂ 9 ਕਿੱਲੋ ਹੈਰੋਇਨ ਬਰਾਮਦ

 

ਪੰਜਾਬ 'ਚ ਕੋਰੋਨਾ ਨਾਲ ਹੋਈਆਂ ਮੌਤਾਂ ਦਾ ਵੇਰਵਾ
ਪਹਿਲੀ ਮੌਤ : ਸਭ ਤੋਂ ਪਹਿਲਾਂ 18 ਮਾਰਚ ਨੂੰ ਨਵਾਂਸ਼ਹਿਰ ਦੇ ਪਿੰਡ ਪਠਲਾਵਾ ਦੇ ਬਜ਼ੁਰਗ ਦੀ ਮੌਤ ਹੋਈ, ਜੋ ਬੀਤੇ ਦਿਨੀਂ ਜਰਮਨੀ ਤੋਂ ਵਾਇਆ ਇਟਲੀ ਹੁੰਦਾ ਹੋਇਆ ਪਰਤਿਆ ਸੀ। 
ਦੂਜੀ ਮੌਤ : 29 ਮਾਰਚ ਨੂੰ ਨਵਾਂਸ਼ਹਿਰ ਦੇ ਪਾਠੀ ਬਲਦੇਵ ਸਿੰਘ ਦੇ ਸੰਪਰਕ 'ਚ ਆਉਣ ਵਾਲੇ ਹੁਸ਼ਿਆਰਪੁਰ ਦੇ ਹਰਭਜਨ ਸਿੰਘ ਦੀ ਮੌਤ ਹੋਈ, ਜੋ ਅੰਮ੍ਰਿਤਸਰ ਦੇ ਹਸਪਤਾਲ 'ਚ ਦਾਖਲ ਸੀ। 
ਤੀਜੀ ਮੌਤ : 30 ਮਾਰਚ ਨੂੰ ਲੁਧਿਆਣਾ ਦੀ 42 ਸਾਲਾ ਔਰਤ ਪੂਜਾ ਨੇ ਪਟਿਆਲਾ ਦੇ ਰਾਜਿੰਦਰਾ ਹਸਪਤਾਲ 'ਚ ਦਮ ਤੋੜ ਦਿੱਤਾ। 
ਚੌਥੀ ਮੌਤ : 31 ਮਾਰਚ ਨੂੰ ਚੰਡੀਗੜ੍ਹ ਦੇ ਪੀ. ਜੀ. ਆਈ. 'ਚ ਭਰਤੀ ਮੋਹਾਲੀ ਦੇ 65 ਸਾਲਾ ਬਜ਼ੁਰਗ ਦੀ ਚੌਥੀ ਮੌਤ ਹੋਈ ਸੀ।
ਪੰਜਵੀਂ ਮੌਤ : 3 ਅਪ੍ਰੈਲ ਨੂੰ 5ਵੀਂ ਮੌਤ ਅੰਮ੍ਰਿਤਸਰ ਦੇ ਸਾਬਕਾ ਰਾਗੀ ਭਾਈ ਨਿਰਮਲ ਸਿੰਘ ਖਾਲਸਾ ਦੀ ਹੋਈ, ਜਿਨ੍ਹਾਂ ਨੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ 'ਚ ਦਮ ਤੋੜਿਆ।
ਛੇਵੀਂ ਮੌਤ : ਕੋਰੋਨਾ ਨਾਲ ਛੇਵੀਂ ਮੌਤ 5 ਅਪ੍ਰੈਲ ਨੂੰ ਲੁਧਿਆਣਾ ਵਿਖੇ 70 ਸਾਲ ਦੇ ਕਰੀਬ ਮਹਿਲਾ ਦੀ ਹੋਈ। ਉਸ ਨੂੰ 31 ਮਾਰਚ ਨੂੰ ਹਸਪਤਾਲ 'ਚ ਭਰਤੀ ਕਰਾਇਆ ਗਿਆ ਸੀ ਅਤੇ 2 ਅਪ੍ਰੈਲ ਨੂੰ ਉਸ ਦੀ ਰਿਪੋਰਟ ਪਾਜ਼ੇਟਿਵ ਆਈ ਸੀ।
ਸੱਤਵੀਂ ਮੌਤ : ਪਠਾਨਕੋਟ ਜ਼ਿਲੇ 'ਚ ਪਹਿਲਾ ਪਾਜ਼ੇਟਿਵ ਕੇਸ 75 ਸਾਲਾ ਔਰਤ ਦਾ ਆਇਆ, ਜਿਸ ਨੂੰ 1 ਅਪ੍ਰੈਲ ਨੂੰ ਪਠਾਨਕੋਟ ਤੋਂ ਅੰਮ੍ਰਿਤਸਰ ਰੈਫਰ ਕੀਤਾ ਗਿਆ ਸੀ। 4 ਅਪ੍ਰੈਲ ਨੂੰ ਉਸ 'ਚ ਕੋਰੋਨਾ ਦੀ ਪੁਸ਼ਟੀ ਹੋਈ, ਜਿਸ ਦੀ ਮੌਤ ਹੋ ਗਈ ਸੀ।
ਅੱਠਵੀਂ ਮੌਤ : 6 ਅਪ੍ਰੈਲ ਨੂੰ ਅੰਮ੍ਰਿਤਸਰ ਦੇ ਨਗਰ ਨਿਗਮ ਤੋਂ ਰਿਟਾਇਰ ਹੋ ਚੁੱਕੇ 65 ਸਾਲਾਂ ਇਕ ਵਿਅਕਤੀ ਨੇ ਦਮ ਤੋੜ ਦਿੱਤਾ। ਹਾਲਾਂਕਿ ਪਹਿਲਾਂ ਉਸ ਦੀ ਰਿਪੋਰਟ ਨੈਗੇਟਿਵ ਆਈ ਸੀ। 5 ਅਪ੍ਰੈਲ ਨੂੰ ਦੁਬਾਰਾ ਭਰਤੀ ਕੀਤੇ ਜਾਣ 'ਤੇ ਉਸ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਸੀ।
ਨੌਵੀਂ ਮੌਤ : 8 ਅਪ੍ਰੈਲ ਨੂੰ ਪੀ. ਜੀ. ਆਈ. 'ਚ ਭਰਤੀ ਰੋਪੜ ਦੇ 55 ਸਾਲਾ ਵਿਅਕਤੀ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ ਸੀ। ਪਿੰਡ ਚਤਾਮਲੀ ਦੇ ਉਕਤ ਵਿਅਕਤੀ ਨੂੰ ਸ਼ੂਗਰ ਕਾਰਨ 2 ਅਪ੍ਰੈਲ ਨੂੰ ਹਸਪਤਾਲ ਭਰਤੀ ਕਰਾਇਆ ਗਿਆ ਸੀ, ਜਿਸ ਦੀ ਰਿਪੋਰਟ ਪਾਜ਼ੇਟਿਵ ਆਈ ਸੀ।
ਦਸਵੀਂ ਮੌਤ : 9 ਅਪ੍ਰੈਲ ਨੂੰ ਜਲੰਧਰ 'ਚ ਕਾਂਗਰਸੀ ਨੇਤਾ ਦੇ 59 ਸਾਲਾ ਪਿਤਾ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ। ਬੀਤੇ ਬੁੱਧਵਾਰ ਸ਼ਾਮ ਨੂੰ ਹੀ ਉਨ੍ਹਾਂ ਦੇ ਕੋਰੋਨਾ ਪਾਜ਼ੇਟਿਵ ਹੋਣ ਦਾ ਪਤਾ ਲੱਗਿਆ ਸੀ, ਜਿਸ ਤੋਂ ਬਾਅਦ ਉਹ ਸਿਵਲ ਹਸਪਤਾਲ ਦੇ ਕੋਰੋਨਾ ਵਾਰਡ 'ਚ ਵੈਂਟੀਲੇਟਰ 'ਤੇ ਸਨ।
ਗਿਆਰਵੀਂ ਮੌਤ : ਇਸ ਦੇ ਨਾਲ ਹੀ 9 ਅਪ੍ਰੈਲ ਨੂੰ ਬਰਨਾਲਾ ਦੀ ਰਹਿਣ ਵਾਲੀ ਮਹਿਲਾ ਦੀ ਕੋਰੋਨਾ ਵਾਇਰਸ ਦੇ ਕਾਰਨ ਮੌਤ ਹੋ ਗਈ। ਇਸ ਮਹਿਲਾ ਨੇ ਲੁਧਿਆਣਾ ਦੇ ਹਸਪਾਤਲ 'ਚ ਦਮ ਤੋੜਿਆ ਸੀ।
ਬਾਰਵ੍ਹੀਂ ਮੌਤ : ਮੋਹਾਲੀ ਦੇ ਮੁੰਡੀ ਖਰੜ ਦੀ 74 ਸਾਲਾ ਔਰਤ ਦੀ 8 ਅਪ੍ਰੈਲ ਨੂੰ ਮੌਤ ਹੋ ਗਈ ਸੀ ਪਰ ਉਸ ਦੀ ਰਿਪੋਰਟ ਸ਼ੁੱਕਰਵਾਰ ਨੂੰ ਪਾਜ਼ੇਟਿਵ ਆਈ ਹੈ। ਪਹਿਲਾਂ ਉਕਤ ਔਰਤ ਦਾ ਕੋਰੋਨਾ ਟੈਸਟ ਨੈਗੇਟਿਵ ਦੱਸ ਕੇ ਉਸ ਨੂੰ ਹਸਪਤਾਲ ਤੋਂ ਘਰ ਭੇਜ ਦਿੱਤਾ ਗਿਆ ਸੀ। 8 ਅਪ੍ਰੈਲ ਨੂੰ ਅਚਾਨਕ ਉਸ ਦੀ ਹਾਲਤ ਵਿਗੜ ਗਈ ਅਤੇ ਉਸ ਦੀ ਮੌਤ ਹੋ ਗਈ। ਇਸ ਤੋਂ ਬਾਅਦ ਨਮੂਨਾ ਜਾਂਚ ਲਈ ਭੇਜਿਆ ਗਿਆ ਸੀ, ਜਿਸ 'ਚ ਉਹ ਪਾਜ਼ੇਟਿਵ ਪਾਈ ਗਈ ਸੀ। 
ਤੇਰਵੀਂ ਮੌਤ : ਪਿੰਡ ਕੋਟਲਾ ਹੇਰਾਂ ਜਲੰਧਰ ਦੀ ਇਕ ਔਰਤ ਨੂੰ ਮਾਮੂਲੀ ਬੀਮਾਰੀ ਕਾਰਨ ਮੌਤ ਹੋ ਗਈ ਸੀ ਪਰ ਬਾਅਦ 'ਚ ਉਸ ਦੀ ਕੋਰੋਨਾ ਸਬੰਧੀ ਰਿਪੋਰਟ ਪਾਜ਼ੇਟਿਵ ਪਾਈ ਗਈ ਸੀ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਈ ਪਾਸ ਜਾਰੀ ਕਰਨ ਲਈ ਓਲਾ ਨਾਲ ਕੀਤਾ ਸਮਝੌਤਾ
ਇਹ ਵੀ ਪੜ੍ਹੋ : ਕੋਰੋਨਾ ਵਾਇਰਸ : ਮਨੁੱਖਤਾ ਦੀ ਸੇਵਾ ਲਈ ਅੱਗੇ ਆਈ ਇਸ ਪਿੰਡ ਦੀ ਪੰਚਾਇਤ


 

Babita

This news is Content Editor Babita