ਕੋਰੋਨਾ ਪਾਜ਼ੇਟਿਵ ਪਤੀ ਪਤਨੀ ਦੇ ਸੰਪਰਕ 'ਚ ਆਉਣ ਵਾਲੇ ਕਈ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ
Thursday, Jul 02, 2020 - 03:08 PM (IST)
ਭਵਾਨੀਗੜ੍ਹ (ਕਾਂਸਲ,ਵਿਕਾਸ, ਸੰਜੀਵ): ਬਲਾਕ ਭਵਾਨੀਗੜ੍ਹ 'ਚ ਕੋਰੋਨਾ ਮਹਾਮਾਰੀ ਦੇ ਵੱਧਦੇ ਪ੍ਰਕੋਪ ਕਾਰਨ ਇਲਾਕੇ ਦੇ ਲੋਕਾਂ ਵਿਚ ਡਰ ਅਤੇ ਖ਼ੌਫ਼ ਲਗਾਤਾਰ ਬਰਕਰਾਰ ਹੈ। ਸਥਾਨਕ ਸਿਹਤ ਵਿਭਾਗ ਵਲੋਂ ਬੀਤੇ ਦਿਨ ਸਥਾਨਕ ਸ਼ਹਿਰ ਨੇੜਲੇ ਪਿੰਡ ਗਹਿਲਾ ਦੇ ਕੋਰੋਨਾ ਪਾਜ਼ੇਟਿਵ ਪਾਏ ਗਏ ਪਤੀ ਪਤਨੀ ਦੇ ਸੰਪਰਕ 'ਚ ਆਉਣ ਵਾਲੇ 52 ਵਿਅਕਤੀਆਂ ਸਮੇਤ ਕੁਲ 79 ਵਿਅਕਤੀਆਂ ਦੇ ਜਾਂਚ ਲਈ ਨਮੂਨੇ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ।
ਇਹ ਵੀ ਪੜ੍ਹੋ: ਸੜਕ ਕਿਨਾਰੇ ਲਟਕਦੀ ਵਪਾਰੀ ਦੀ ਲਾਸ਼ ਮਿਲਣ ਕਾਰਨ ਦਹਿਸ਼ਤ: ਕਤਲ ਦਾ ਖ਼ਦਸ਼ਾ
ਇਸ ਸਬੰਧੀ ਜਾਣਕਾਰੀ ਦਿੰਦਿਆਂ ਹੈਲਥ ਇੰਸਪੈਕਟਰ ਕਾਕਾ ਰਾਮ ਸ਼ਰਮਾ ਨੇ ਦੱਸਿਆ ਕਿ ਪਿੰਡ ਗਹਿਲਾਂ ਦੇ ਕੋਰੋਨਾ ਪਾਜ਼ੇਟਿਵ ਪਾਏ ਗਏ ਪਤੀ ਪਤਨੀ ਦੇ ਬਾਕੀ ਪਰਿਵਾਰਕ ਮੈਂਬਰਾਂ ਸਮੇਤ ਉਨ੍ਹਾਂ ਦੇ ਸੰਪਰਕ ਵਿਚ ਆਉਣ ਵਾਲੇ 52 ਦੇ ਕਰੀਬ ਵਿਅਕਤੀਆਂ ਦੇ ਜਾਂਚ ਲਈ ਨਮੂਨੇ ਗਏ ਹਨ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਜੋ ਕਿ ਪੁਲਸ ਕਰਮਚਾਰੀ ਹੈ ਦੇ ਬਾਕੀ ਪਰਿਵਾਰਕ ਮੈਂਬਰਾਂ ਅਤੇ ਪਿੰਡ ਦੇ ਸਰਪੰਚ ਸਮੇਤ ਸੰਪਰਕ ਵਿਚ ਆਉਣ ਵਾਲੇ 30 ਦੇ ਕਰੀਬ ਵਿਅਕਤੀਆਂ ਅਤੇ ਪੁਲਸ ਕਰਮਚਾਰੀ ਦੀ ਪਤਨੀ ਜੋ ਵੀ ਕੋਰੋਨਾ ਪਾਜ਼ੇਟਿਵ ਹੈ ਅਤੇ ਜੋ ਭਵਾਨੀਗੜ੍ਹ ਦੀ ਐੱਚ.ਡੀ.ਐੱਫ.ਸੀ ਬੈਂਕ ਵਿਖੇ ਨੌਕਰੀ ਕਰਦੀ ਹੈ ਦੇ ਕਾਰਨ ਬੈਂਕ ਦੀ ਸਾਖਾਂ ਦੇ ਮੈਨੇਜ਼ਰ ਸਮੇਤ ਬ੍ਰਾਂਚ ਵਿਚ ਕੰਮ ਕਰਨ ਵਾਲੇ ਸਟਾਫ ਦੇ 22 ਮੈਂਬਰਾਂ ਦੇ ਜਾਂਚ ਲਈ ਨਮੂਨੇ ਲਏ ਗਏ ਹਨ ਅਤੇ ਇਨ੍ਹਾਂ ਸਾਰੇ ਵਿਅਕਤੀਆਂ ਨੂੰ ਜਾਂਚ ਦੀ ਰਿਪੋਰਟ ਆਉਣ ਤੱਕ ਆਪਣੇ ਆਪਣੇ ਘਰਾਂ 'ਚ ਇਕਾਂਤਵਾਸ ਵਿਚ ਰਹਿਣ ਲਈ ਕਿਹਾ ਗਿਆ ਹੈ। ਉਨ੍ਹਾਂ ਇਨ੍ਹਾਂ ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਇਹ ਮੁੜ ਆਪਣੇ ਕੰਮਾਂ ਉਪਰ ਜਾ ਸਕਣਗੇ ਅਤੇ ਸਿਹਤ ਵਿਭਾਗ, ਸਿਵਲ ਪ੍ਰਸ਼ਾਸਨ ਅਤੇ ਕੋਵਿਡ-19 ਸਬੰਧੀ ਤਾਇਨਾਤ ਹੋਰ ਵਲੰਟੀਅਰਜ਼ ਵੱਲੋਂ ਇਨ੍ਹਾਂ ਦੀ ਨਿਗਰਾਨੀ ਕੀਤੀ ਜਾਵੇਗੀ ਅਤੇ ਜੋ ਰਿਪੋਰਟ 'ਚ ਜੋ ਵਿਅਕਤੀ ਪਾਜ਼ੇਟਿਵ ਪਾਇਆ ਜਾਵੇਗਾ ਉਸ ਨੂੰ ਇਲਾਜ ਲਈ ਕੋਵਿਡ-19 ਕੇਅਰ ਸੈਂਟਰ ਵਿਖੇ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਵਿਭਾਗ ਵੱਲੋਂ 27 ਹੋਰ ਵਿਅਕਤੀਆਂ ਦੇ ਨਮੂਨੇ ਵੀ ਜਾਂਚ ਲਈ ਭੇਜੇ ਗਏ ਹਨ।
ਇਹ ਵੀ ਪੜ੍ਹੋ: 2022 'ਚ ਪੰਜਾਬ ਦੀ ਰਾਜਨੀਤਕ ਪਿੱਚ 'ਤੇ ਖੁੱਲ੍ਹ ਕੇ ਬੈਟਿੰਗ ਕਰਨ ਦੇ ਰੌੰਅ 'ਚ ਨਵਜੋਤ ਸਿੱਧੂ