ਚੰਡੀਗੜ੍ਹ ''ਚ ''ਕੋਰੋਨਾ ਪਾਜ਼ੇਟਿਵ'' ਔਰਤ ਨੇ ਦਿੱਤਾ ਬੱਚੇ ਨੂੰ ਜਨਮ

Thursday, Apr 30, 2020 - 03:17 PM (IST)

ਚੰਡੀਗੜ੍ਹ ''ਚ ''ਕੋਰੋਨਾ ਪਾਜ਼ੇਟਿਵ'' ਔਰਤ ਨੇ ਦਿੱਤਾ ਬੱਚੇ ਨੂੰ ਜਨਮ

ਚੰਡੀਗੜ੍ਹ : ਕੋਰੋਨਾ ਵਾਇਰਸ ਦੇ ਕਹਿਰ ਨੇ ਚੰਡੀਗੜ੍ਹ ਨੂੰ ਪੂਰੀ ਤਰ੍ਹਾਂ ਆਪਣੀ ਲਪੇਟ 'ਚ ਲਿਆ ਹੋਇਆ ਹੈ ਅਤੇ ਸ਼ਹਿਰ 'ਚ ਕੁੱਲ ਕੋਰੋਨਾ ਪੀੜਤਾਂ ਦੀ ਗਿਣਤੀ 73 'ਤੇ ਪੁੱਜ ਗਈ ਹੈ। ਇਸ ਕਹਿਰ ਦੌਰਾਨ ਹੀ ਬਾਪੂਧਾਮ ਕਾਲੋਨੀ ਦੀ ਰਹਿਣ ਵਾਲੀ ਇਕ ਕੋਰੋਨਾ ਪਾਜ਼ੇਟਿਵ ਔਰਤ ਨੇ ਸੈਕਟਰ-16 ਦੇ ਹਸਪਤਾਲ 'ਚ ਬੱਚੇ ਨੂੰ ਜਨਮ ਦਿੱਤਾ ਹੈ। ਇਹ ਚੰਡੀਗੜ੍ਹ ਦਾ ਪਹਿਲਾ ਕੇਸ ਹੈ ਕਿ ਕੋਰੋਨਾ ਪਾਜ਼ੇਟਿਵ ਔਰਤ ਨੇ ਬੱਚੇ ਨੂੰ ਜਨਮ ਦਿੱਤਾ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ 'ਕੋਰੋਨਾ' ਨੇ ਮਚਾਇਆ ਕੋਹਰਾਮ, PU ਨੂੰ ਹੋਸਟਲ ਖਾਲੀ ਕਰਨ ਦੇ ਹੁਕਮ

ਦੱਸ ਦੇਈਏ ਕਿ ਬਾਪੂਧਾਮ ਕਾਲੋਨੀ ਕੋਰੋਨਾ ਦਾ ਗੜ੍ਹ ਬਣ ਚੁੱਕੀ ਹੈ। ਇਕੱਲੇ ਬਾਪੂਧਾਮ ਤੋਂ ਹੀ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਸਾਹਮਣੇ ਆ ਰਹੇ ਹਨ, ਜਿਸ ਤੋਂ ਬਾਅਦ ਬਾਪੂਧਾਮ ਕਾਲੋਨੀ ਅਤੇ ਸੈਕਟਰ-30 'ਚ 14 ਸੀ. ਸੀ. ਟੀ. ਵੀ. ਕੈਮਰੇ ਲਾਏ ਗਏ ਹਨ। ਇੱਥੇ ਜ਼ਰੂਰੀ ਸਮਾਨ ਦੀ ਸਪਲਾਈ ਦਾ ਜ਼ਿੰਮਾ ਨਗਰ ਨਿਗਮ ਨੂੰ ਸੌਂਪਿਆ ਗਿਆ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਕੋਰੋਨਾ ਨੇ ਫੜ੍ਹੀ ਰਫਤਾਰ, ਕੁੱਲ ਪੀੜਤਾਂ ਦੀ ਗਿਣਤੀ 73 ਹੋਈ


author

Babita

Content Editor

Related News