ਬਰਨਾਲਾ ਜ਼ਿਲ੍ਹੇ ''ਚ ਕੋਰੋਨਾ ਦਾ ਕਹਿਰ ਜਾਰੀ, 51 ਹੋਰ ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ

08/20/2020 8:09:21 PM

ਬਰਨਾਲਾ, (ਵਿਵੇਕ ਸਿੰਧਵਾਨੀ, ਰਵੀ)- ਜ਼ਿਲ੍ਹਾ ਬਰਨਾਲਾ ’ਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ। ਜ਼ਿਲ੍ਹੇ ’ਚ ਅੱਜ 51 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ ਜਿਸ ਨਾਲ ਜ਼ਿਲ੍ਹੇ ’ਚ ਕੋਰੋਨਾ ਮਰੀਜ਼ਾਂ ਦਾ ਅੰਕੜਾ 500 ਤੋਂ ਟੱਪ ਗਿਆ ਹੈ। ਹੁਣ ਤੱਕ ਜ਼ਿਲ੍ਹੇ ’ਚ 17846 ਲੋਕਾਂ ਦੇ ਸੈਂਪਲ ਲਏ ਗਏ ਹਨ, ਜਿਨ੍ਹਾਂ ’ਚੋਂ 16289 ਲੋਕਾਂ ਦੀ ਰਿਪੋਰਟ ਨੈਗੇਟਿਵ ਹੈ ਜਦਕਿ 729 ਲੋਕਾਂ ਦੇ ਨਤੀਜੇ ਦੀ ਅਜੇ ਉਡੀਕ ਹੈ। ਹੁਣ ਤੱਕ ਜ਼ਿਲ੍ਹੇ ’ਚ ਕੁੱਲ 828 ਲੋਕ ਕੋਰੋਨਾ ਪਾਜ਼ੇਟਿਵ ਹੋ ਚੁੱਕੇ ਹਨ ਜਿਨ੍ਹਾਂ ’ਚੋਂ 312 ਸਿਹਤਮੰਦ ਹੋ ਕੇ ਘਰ ਪਰਤ ਚੁੱਕੇ ਹਨ ਅਤੇ 501 ਜ਼ਿਲੇ ’ਚ ਐਕਟਿਵ ਕੋਰੋਨਾ ਪਾਜ਼ੇਟਿਵ ਕੇਸ ਹਨ। ਇਨ੍ਹਾਂ ’ਚੋਂ ਸਿਟੀ ਬਰਨਾਲਾ ਵਿਚ ਕੋਰੋਨਾ ਪਾਜ਼ੇਟਿਵ 304 ਐਕਟਿਵ ਕੇਸ ਸਨ ਜਦਕਿ ਅੱਠ ਮੌਤਾਂ ਹੋ ਚੁੱਕੀਆਂ ਹਨ।

ਇਸੇ ਤਰ੍ਹਾਂ ਬਲਾਕ ਤਪਾ ’ਚ 111 ਐਕਟਿਵ ਕੇਸ ਸਨ ਜਦਕਿ ਤਿੰਨ ਮੌਤਾਂ ਹੋ ਚੁੱਕੀਆਂ ਹਨ ਜਦਕਿ ਬਲਾਕ ਧਨੌਲਾ ’ਚ 45 ਐਕਟਿਵ ਕੇਸ ਅਤੇ 2 ਮੌਤਾਂ ਹੋ ਚੁੱਕੀਆਂ ਹਨ ਅਤੇ ਬਲਾਕ ਮਹਿਲ ਕਲਾਂ ’ਚ 41 ਐਕਟਿਵ ਕੇਸ ਅਤੇ 2 ਮੌਤਾਂ ਹੋ ਚੁੱਕੀਆਂ ਹਨ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਮੱਖਣ ਸ਼ਰਮਾ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਉਣ ਤੋਂ ਬਾਅਦ ਜਿੱਥੇ ਨਗਰ ਸੁਧਾਰ ਟਰੱਸਟ ਦੇ ਦਫਤਰ ਨੂੰ ਬੰਦ ਕਰ ਦਿੱਤਾ ਗਿਆ ਸੀ ਉਥੇ ਹੀ ਸਿਵਲ ਸਰਜਨ ਬਰਨਾਲਾ ਨੇ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਪੱਤਰ ਭੇਜ ਕੇ 15 ਅਗਸਤ ਦੇ ਸਮਾਗਮ ’ਚ ਮੌਜੂਦ ਅਧਿਕਾਰੀਆਂ ਅਤੇ ਕਰਮਚਾਰੀਆਂ ਜਾਂ ਹੋਰ ਸਟਾਫ ਦੀ ਸੈਂਪਲਿੰਗ ਕਰਾਉਣ ਸਬੰਧੀ ਲਿਖਿਆ ਹੈ। ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਮੱਖਣ ਸ਼ਰਮਾ 15 ਅਗਸਤ ਦੇ ਸਰਕਾਰੀ ਸਮਾਗਮ ’ਚ ਸ਼ਾਮਲ ਹੋਏ ਸਨ ਜਿੱਥੇ ਕੈਬਨਿਟ ਮੰਤਰੀ ਨੇ ਝੰਡਾ ਲਹਿਰਾਇਆ ਸੀ ਅਤੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਜ਼ਿਲਾ ਪੁਲਸ ਮੁਖੀ ਸਮੇਤ ਵਿਭਾਗਾਂ ਦੇ ਵੱਡੇ ਅਧਿਕਾਰੀ ਮੌਜੂਦ ਸਨ। ਇਸੇ ਤਰ੍ਹਾਂ ਅੱਜ ਐੱਚ. ਡੀ. ਐੱਫ. ਸੀ. ਬੈਂਕ ਦੇ ਇਕ ਕਰਮਚਾਰੀ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਉਣ ਤੋਂ ਬਾਅਦ ਬੈਂਕ ਨੂੰ ਸੈਨੇਟਾਈਜ਼ ਕਰਨ ਤੋਂ ਬਾਅਦ ਬੰਦ ਕਰ ਦਿੱਤਾ ਗਿਆ ਹੈ।

ਪੁਲਸ ਥਾਣਾ ਸੰਦੌੜ ਦੇ ਚਾਰ ਮੁਲਾਜ਼ਮ ਕੋਰੋਨਾ ਦੀ ਲਪੇਟ ’ਚ

ਲੋਕਾਂ ਦੀ ਜਾਨ ਨੂੰ ਬਚਾਉਣ ਵਾਲੇ ਫਰੰਟਲਾਈਨ ’ਤੇ ਕੰਮ ਕਰ ਰਹੇ ਪੁਲਸ ਥਾਣਾ ਸੰਦੌੜ ਦੇ 4 ਮੁਲਾਜ਼ਮ ਵੀ ਕੋਰੋਨਾ ਦੀ ਲਪੇਟ ’ਚ ਆ ਗਏ ਹਨ। ਜਾਣਕਾਰੀ ਅਨੁਸਾਰ ਦੋ ਲੇਡੀ ਕਾਂਸਟੇਬਲ, ਇਕ ਮੇਲ ਪੁਲਸ ਮੁਲਾਜ਼ਮ ਅਤੇ ਇਕ ਥਾਣੇ ’ਚ ਖਾਣਾ ਬਣਾਉਣ ਦਾ ਕੰਮ ਕਰਨ ਵਾਲੀ ਬੀਬੀ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਜਾਣਕਾਰੀ ਅਨੁਸਾਰ ਇਨ੍ਹਾਂ ਨੂੰ ਇਕਾਂਤਵਾਸ ਕੇਂਦਰ ਭੋਗੀਵਾਲ ਵਿਖੇ ਭੇਜ ਦਿੱਤਾ ਗਿਆ ਹੈ।

‘ਹਕੀਮਪੁਰ’ ਵਿਖੇ ਇਕ ਦਿਨ ਦੀ ਬੱਚੀ ਵੀ ਕੋਰੋਨਾ ਪਾਜ਼ੇਟਿਵ

ਇਸੇ ਤਰ੍ਹਾਂ ਸੰਦੌੜ ਇਲਾਕੇ ਦੇ ਪਿੰਡ ਹਕੀਮਪੁਰ ’ਚੋਂ ਅੱਜ ਇਕ ਦਿਨ ਦੀ ਬੱਚੀ ਵੀ ਕੋਰੋਨਾ ਪਾਜ਼ੇਟਿਵ ਪਾਈ ਗਈ ਹੈ। ਇਸ ਸਬੰਧੀ ਪਰਿਵਾਰਕ ਮੈਂਬਰਾਂ ਦੇ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਨਵਜੰਮਿਆ ਬੱਚਾ ਲੜਕੀ ਹੈ ਜਿਸਦਾ ਜਨਮ ਸਰਕਾਰੀ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਹੋਇਆ ਹੈ ਅਤੇ ਉਥੇ ਹੀ ਜ਼ੇਰੇ ਇਲਾਜ ਹੈ। ਉਨ੍ਹਾਂ ਦੱਸਿਆ ਕੇ ਬੱਚੀ ਦੀ ਮਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

24 ਵਿਅਕਤੀ ਨੇ ਕੋਰੋਨਾ ਵਿਰੁੱਧ ਜਿੱਤੀ ਜੰਗ

ਕੋਰੋਨਾ ਵਾਇਰਸ ਦੀ ਮਹਾਮਾਰੀ ਦੇ ਚੱਲਦਿਆਂ ਸੰਗਰੂਰ ਜ਼ਿਲੇ ਲਈ ਅੱਜ ਵੱਡੀ ਰਾਹਤ ਵਾਲੀ ਖ਼ਬਰ ਆਈ ਜਦੋਂ ਮਿਸ਼ਨ ਫਤਿਹ ਤਹਿਤ 24 ਪਾਜ਼ੇਟਿਵ ਮਰੀਜ਼ਾਂ ਨੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਵੱਖ-ਵੱਖ ਕੋਵਿਡ ਕੇਅਰ ਸੈਂਟਰਾਂ ਤੋਂ ਆਪੋ-ਆਪਣੇ ਘਰਾਂ ਨੂੰ ਵਾਪਸੀ ਕੀਤੀ। ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਅੱਜ ਸਫ਼ਲ ਇਲਾਜ ਤੋਂ ਬਾਅਦ ਘਰਾਂ ਨੂੰ ਪਰਤੇ ਮਰੀਜ਼ਾਂ ’ਚੋਂ 8 ਕੋਵਿਡ ਕੇਅਰ ਸੈਂਟਰ ਘਾਬਦਾਂ ਤੋਂ ਜਦਕਿ 3 ਮਰੀਜ਼ ਸਿਵਲ ਹਸਪਤਾਲ ਸੰਗਰੂਰ , 2 ਮਰੀਜ਼ ਸਿਵਲ ਹਸਪਤਾਲ ਮਾਲੇਰਕੋਟਲਾ , 2 ਮਰੀਜ਼ ਭੋਗੀਵਾਲ , 1 ਮਰੀਜ਼ ਫੋਟਿਸ , 2 ਮਰੀਜ਼ ਡੀ.ਐੱਮ.ਸੀ. , 2 ਮਰੀਜ਼ ਜੀ.ਐੱਮ.ਸੀ. ਪਟਿਆਲਾ, 1 ਮਰੀਜ਼ ਪੀ.ਜੀ.ਆਈ ਅਤੇ 3 ਹੋਮਆਈਸੋਲੇਸ਼ਨ ਤੋਂ ਛੁੱਟੀ ਮਿਲਣ ਤੋਂ ਬਾਅਦ ਆਪੋ-ਆਪਣੇ ਘਰ ਪਰਤੇ ਹਨ।

Bharat Thapa

This news is Content Editor Bharat Thapa