ਪੰਜਾਬ 'ਚ ਘੱਟ ਰਿਹੈ ਕੋਰੋਨਾ ਦਾ ਕਹਿਰ, ਇਕ ਦਿਨ 'ਚ ਸਾਹਮਣੇ ਆਏ 454 ਮਾਮਲੇ

02/12/2022 2:18:47 AM

ਚੰਡੀਗੜ੍ਹ (ਬਿਊਰੋ)- ਪੰਜਾਬ ’ਚ ਕੋਰੋਨਾ ਵਾਇਰਸ ਦਾ ਕਹਿਰ ਘੱਟ ਰਿਹਾ ਹੈ। ਇਸ ਦੌਰਾਨ ਪਿਛਲੇ 24 ਘੰਟਿਆਂ ਦੌਰਾਨ 454 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ, ਜਦਕਿ 13 ਲੋਕਾਂ ਦੀ ਇਸ ਬੀਮਾਰੀ ਕਾਰਨ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਪਿਛਲੇ 24 ਘੰਟਿਆਂ ’ਚ ਪਟਿਆਲਾ ’ਚ 14, ਲੁਧਿਆਣਾ ’ਚ 18, ਜਲੰਧਰ ’ਚ 42, ਐੱਸ. ਏ. ਐੱਸ. ਨਗਰ ’ਚ 81, ਪਠਾਨਕੋਟ ’ਚ 36, ਅੰਮ੍ਰਿਤਸਰ ’ਚ 39, ਫਤਿਹਗੜ੍ਹ ਸਾਹਿਬ ’ਚ 6, ਗੁਰਦਾਸਪੁਰ ’ਚ 12, ਹੁਸ਼ਿਆਰਪੁਰ ’ਚ 29, ਬਠਿੰਡਾ ’ਚ 26, ਰੋਪੜ ’ਚ 5, ਤਰਨਤਾਰਨ ’ਚ 8, ਫਿਰੋਜ਼ਪੁਰ ’ਚ 15, ਮੋਗਾ ’ਚ 13, ਕਪੂਰਥਲਾ ’ਚ 9, ਬਰਨਾਲਾ ’ਚ 2, ਫਾਜ਼ਿਲਕਾ ’ਚ 44, ਫਰੀਦਕੋਟ 30, ਮਾਨਸਾ 1, ਮੁਕਤਸਰ ’ਚ 16 ਅਤੇ ਐੱਸ. ਬੀ. ਐੱਸ. 'ਚ 8 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਦੇ ਨਾਲ ਤੁਹਾਨੂੰ ਦੱਸ ਦੇਈਏ ਕਿ ਸੰਗਰੂਰ ਅਤੇ ਮਲੇਟਕੋਟਲਾ 'ਚ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਹੈ।

ਇਹ ਵੀ ਪੜ੍ਹੋ : ਕੇਜਰੀਵਾਲ ਪੰਜਾਬੀਆਂ ਨੂੰ ਉਹ ਵਾਅਦੇ ਕਰ ਰਿਹੈ ਜੋ ਕਦੇ ਦਿੱਲੀ 'ਚ ਲਾਗੂ ਨਹੀਂ ਕੀਤੇ : ਹਰਸਿਮਰਤ ਬਾਦਲ

ਦੱਸ ਦੇਈਏ ਕਿ ਹੁਣ ਤੱਕ ਪੰਜਾਬ ’ਚ ਕੋਰੋਨਾ ਦੇ 754812 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ’ਚੋਂ 17,575 ਲੋਕਾਂ ਦੀ ਮੌਤ ਹੋ ਚੁੱਕੀ ਹੈ। 732291 ਲੋਕ ਕੋਰੋਨਾ ਦੀ ਜੰਗ ਜਿੱਤ ਕੇ ਆਪਣੇ ਘਰਾਂ ਨੂੰ ਵਾਪਸ ਜਾ ਚੁੱਕੇ ਹਨ। ਕੋਰੋਨਾ ਤੋਂ ਬਚਣ ਲਈ ਲੋਕਾਂ ਨੂੰ ਕੋਰੋਨਾ ਦਾ ਟੀਕਾ ਲਗਾਉਣ ਲਈ ਕਿਹਾ ਗਿਆ ਹੈ। ਜ਼ਿਕਰਯੋਗ ਹੈ ਕਿ ਸੂਬੇ 'ਚ ਕੋਰੋਨਾ ਮਾਮਲਿਆਂ ਦੀ ਰਫ਼ਤਾਰ ਮੱਠੀ ਪੈ ਗਈ ਹੈ ਤੇ ਸਰਕਾਰ ਨੇ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਇਨ੍ਹਾਂ ਹਦਾਇਤਾਂ ਤਹਿਤ ਸਰਕਾਰ ਨੇ ਸਕੂਲ, ਕਾਲਜ ਤੇ ਯੂਨੀਵਰਸਿਟੀਆਂ ਖੋਲ੍ਹਣ ਦਾ ਕੀਤਾ ਗਿਆ ਹੈ। 6ਵੀਂ ਜਮਾਤ ਤੋਂ 12 ਜਮਾਤ ਦੇ ਵਿਦਿਆਰਥੀ ਸਕੂਲ ਜਾ ਸਕਣਗੇ। ਇਸ ਦੇ ਨਾਲ ਹੀ ਕੋਰੋਨਾ ਨੂੰ ਲੈ ਕੇ ਜ਼ਰੂਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਵੀ ਕਿਹਾ ਗਿਆ ਹੈ। ਫਿਲਹਾਲ ਪੰਜਾਬ ’ਚ ਨਾਈਟ ਕਰਫਿਊ ਜਾਰੀ ਹੈ। 

ਇਹ ਵੀ ਪੜ੍ਹੋ : ਸੈਮੀਕੰਡਕਟਰ ਦੀ ਕਮੀ ਕਾਰਨ ਜਨਵਰੀ ’ਚ ਯਾਤਰੀ ਵਾਹਨਾਂ ਦੀ ਥੋਕ ਵਿਕਰੀ 8 ਫੀਸਦੀ ਘਟੀ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

 

Harnek Seechewal

This news is Content Editor Harnek Seechewal