''ਕੋਰੋਨਾ'' ਨੂੰ ਹਰਾ ਚੁੱਕੇ ''ਮਰੀਜ਼'' ਜ਼ਰੂਰ ਪੜ੍ਹਨ ਇਹ ਖ਼ਬਰ, ਸਿਹਤ ਵਿਭਾਗ ਨੇ ਕੀਤੀ ਖ਼ਾਸ ਅਪੀਲ

Friday, May 14, 2021 - 05:12 PM (IST)

''ਕੋਰੋਨਾ'' ਨੂੰ ਹਰਾ ਚੁੱਕੇ ''ਮਰੀਜ਼'' ਜ਼ਰੂਰ ਪੜ੍ਹਨ ਇਹ ਖ਼ਬਰ, ਸਿਹਤ ਵਿਭਾਗ ਨੇ ਕੀਤੀ ਖ਼ਾਸ ਅਪੀਲ

ਨਵਾਂਸ਼ਹਿਰ (ਤ੍ਰਿਪਾਠੀ) : ਜ਼ਿਲ੍ਹੇ ’ਚ ਤੇਜ਼ੀ ਨਾਲ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 'ਚ ਵਾਧਾ ਹੋ ਰਿਹਾ ਹੈ। ਇਸ ਦੇ ਮੱਦੇਨਜ਼ਰ ਕੋਰੋਨਾ ਨੂੰ ਹਰਾ ਚੁੱਕੇ ਮਰੀਜ਼ਾਂ ਨੂੰ ਸਿਹਤ ਵਿਭਾਗ ਵੱਲੋਂ ਖ਼ਾਸ ਅਪੀਲ ਕੀਤੀ ਗਈ ਹੈ। ਸਿਹਤ ਵਿਭਾਗ ਨੇ ਅਪੀਲ ਕੀਤੀ ਹੈ ਕਿ ਜਿਹੜੇ ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ, ਉਹ ਕੋਰੋਨਾ ਫਤਿਹ ਕਿੱਟ ਵਿੱਚ ਪਲਸ ਆਕਸੀਮੀਟਰ ਵਿਭਾਗ ਨੂੰ ਜਮ੍ਹਾਂ ਕਰਵਾਉਣ। ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਨੇ ਦੱਸਿਆ ਕਿ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਨਿਰਦੇਸ਼ਾਂ ’ਤੇ ਉਪਰੋਕਤ ਅਪੀਲ ਰਿਕਵਰ ਹੋ ਚੁੱਕੇ ਮਰੀਜ਼ਾਂ ਨੂੰ ਕੀਤੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ 'ਚ 'ਕੋਵਿਡ ਕਿੱਟ ਸਪਲਾਈ' 'ਚ ਵੱਡਾ ਖ਼ੁਲਾਸਾ, ਬਿਨਾਂ ਡਰੱਗ ਲਾਈਸੈਂਸ ਵਾਲੀ ਕੰਪਨੀ ਨੂੰ ਮਿਲੇ ਕਰੋੜਾਂ ਦੇ ਟੈਂਡਰ

ਉਨ੍ਹਾਂ ਦੱਸਿਆ ਕਿ ਕੋਰੋਨਾ ਮਹਾਮਾਰੀ ਦੀ ਦੂਜੀ ਲਹਿਰ ਵਿੱਚ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਉਨ੍ਹਾਂ ਕਿਹਾ ਕਿ ਪਲਸ ਆਕਸੀਮੀਟਰ ਕੋਰੋਨਾ ਮਰੀਜ਼ਾਂ ਦੇ ਆਕਸੀਜਨ ਪੱਧਰ ’ਤੇ ਨਿਗਰਾਨੀ ਰੱਖਣ ਲਈ ਬਹੁਤ ਜ਼ਰੂਰੀ ਉਪਕਰਨ ਹੈ ਅਤੇ ਇਸਦੀ ਮਦਦ ਨਾਲ ਮਰੀਜ਼ਾਂ ਦੀ ਸਿਹਤ ’ਤੇ ਗੰਭੀਰ ਅਸਰ ਪੈਣ ਤੋਂ ਪਹਿਲਾਂ ਸੰਭਾਲਿਆ ਜਾ ਸਕਦਾ ਹੈ। ਇਨ੍ਹਾਂ ਦੀ ਉਪਲੱਬਧਤਾ ਦੀ ਘਾਟ ਦੇ ਚੱਲਦਿਆਂ ਰਿਕਵਰ ਹੋ ਚੁੱਕੇ ਕੋਵਿਡ-19 ਮਰੀਜ਼ਾਂ ਤੋਂ ਉਪਰੋਕਤ ਪਲਸ ਆਕਸੀਮੀਟਰ ਜਮ੍ਹਾਂ ਕਰਵਾਉਣ ਦੀ ਅਪੀਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਲੁਧਿਆਣਾ 'ਚ ਵੱਡੀ ਵਾਰਦਾਤ, ਪਤਨੀ ਦਾ ਬੇਰਹਿਮੀ ਨਾਲ ਕਤਲ ਕਰਨ ਮਗਰੋਂ ਪਤੀ ਫ਼ਰਾਰ

ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਨੂੰ ਮੁਹੱਈਆ ਕੀਤੀ ਜਾ ਰਹੀ ਕੋਰੋਨਾ ਫਤਿਹ ਕਿੱਟ ਵਿੱਚ ਪਲਸ ਆਕਸੀਮੀਟਰ, ਡਿਜੀਟਲ ਥਰਮਾਮੀਟਰ, ਦਵਾਈਆਂ ਅਤੇ ਮਾਸਕ ਤੋਂ ਇਲਾਵਾ ਕੋਵਿਡ-19 ਨਾਲ ਸਬੰਧਿਤ ਜਾਗਰੂਕਤਾ ਸਮੱਗਰੀ ਸ਼ਾਮਲ ਹੈ।

ਇਹ ਵੀ ਪੜ੍ਹੋ : ਸਮਰਾਲਾ 'ਚ ਸੁਖਬੀਰ ਦੇ ਧਮਾਕੇ ਮਗਰੋਂ ਖੀਰਨੀਆਂ ਵੀ ਖੇਡਣਗੇ ਨਵਾਂ ਸਿਆਸੀ ਦਾਅ

ਡਾ. ਕਪੂਰ ਨੇ ਅਪੀਲ ਕਰਦਿਆਂ ਕਿਹਾ ਕਿ ਜਿਹੜੇ ਕੋਵਿਡ-19 ਪਾਜ਼ੇਟਿਵ ਮਰੀਜ਼ਾਂ ਨੇ ਪਹਿਲਾਂ ਪਲਸ ਆਕਸੀਮੀਟਰ ਹਾਸਲ ਕੀਤੇ ਹਨ ਅਤੇ ਹੁਣ ਕੋਵਿਡ ਤੋਂ ਪੂਰੀ ਤਰ੍ਹਾਂ ਸੁਰੱਖਿਅਤ ਹਨ, ਉਹ ਪਲਸ ਆਕਸੀਮੀਟਰਾਂ ਨੂੰ ਆਪਣੇ ਨੇੜਲੇ ਸਿਹਤ ਅਦਾਰਿਆਂ ’ਚ ਜਮ੍ਹਾਂ ਕਰਵਾ ਦੇਣ ਤਾਂ ਜੋ ਇਹ ਹੋਰ ਕੋਰੋਨਾ ਮਰੀਜ਼ਾਂ ਨੂੰ ਦਿੱਤੇ ਜਾ ਸਕਣ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


 


author

Babita

Content Editor

Related News