ਮ੍ਰਿਤਕ ਕਿਡਨੀ ਰੋਗੀ ਦੀ 'ਕੋਰੋਨਾ' ਰਿਪੋਰਟ ਆਈ ਪਾਜ਼ੇਟਿਵ

Saturday, Jul 18, 2020 - 06:07 PM (IST)

ਮ੍ਰਿਤਕ ਕਿਡਨੀ ਰੋਗੀ ਦੀ 'ਕੋਰੋਨਾ' ਰਿਪੋਰਟ ਆਈ ਪਾਜ਼ੇਟਿਵ

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਮੋਮੀ, ਜਸਵਿੰਦਰ) : ਅੱਜ ਅਹੀਆਪੁਰ ਦੇ ਇੱਕ ਵਿਅਕਤੀ ਦੀ ਸ਼ੱਕੀ ਹਲਾਤ 'ਚ ਮੌਤ ਹੋ ਗਈ। ਮੌਤ ਹੋਣ ਦੇ ਬਾਅਦ ਜਦੋਂ ਉਸ ਦਾ ਟੈਸਟ ਲਿਆ ਗਿਆ ਤਾਂ ਕੋਰੋਨਾ ਪਾਜ਼ੇਟਿਵ ਪਾਇਆ ਗਿਆ, ਜਿਸ ਕਾਰਨ ਅਹੀਆਪੁਰ ਵਿਖੇ ਅਫੜਾ-ਤਫੜੀ ਮੱਚ ਗਈ, ਜਿਸ ਦੇ ਚੱਲਦਿਆਂ ਸਿਹਤ ਮਹਿਕਮੇ ਨੂੰ ਵੀ ਹੱਥਾਂ ਪੈਰਾਂ ਦੀ ਪੈ ਗਈ। ਮ੍ਰਿਤਕ ਦੀ ਪਛਾਣ ਸੁਰਿੰਦਰ ਕੁਮਾਰ ਵਾਸੀ (58 ਸਾਲਾ) ਅਹੀਆਪੁਰ ਵਜੋਂ ਹੋਈ ਹੈ। ਜ਼ਿਕਰਯੋਗ ਹੈ ਕਿ ਮ੍ਰਿਤਕ ਸੁਰਿੰਦਰ ਕੁਮਾਰ ਨਿੱਜੀ  ਹਸਪਤਾਲ ਹੁਸ਼ਿਆਰਪੁਰ ਵਿਖੇ ਦਾਖਲ ਸੀ। ਮ੍ਰਿਤਕ ਪਿਛਲੇ 6-7 ਦਿਨਾਂ ਤੋਂ ਕਿਡਨੀ ਦੀ ਬੀਮਾਰੀ ਨਾਲ ਗ੍ਰਸਤ ਸੀ, ਜਿਸ ਕਾਰਨ ਨਿੱਜੀ ਹਸਪਤਾਲ 'ਚ ਜੇਰੇ ਇਲਾਜ ਸੀ। ਬੀਤੀ ਸ਼ਾਮ ਉਸ ਦੀ ਮੌਤ ਹੋ ਗਈ ਸੀ। ਹਸਪਤਾਲ ਪ੍ਰਬੰਧਕਾਂ ਵੱਲੋਂ ਸਰਕਾਰੀ ਹਦਾਇਤਾਂ ਦੇ ਪ੍ਰੋਟੋਕਾਲ ਮੁਤਾਬਕ ਜਦੋਂ ਉਸ ਦਾ ਕੋਰੋਨਾ ਟੈਸਟ ਕੀਤਾ ਗਿਆ ਤਾਂ ਅੱਜ ਉਸ ਦੀ ਰਿਪੋਰਟ ਅੱਜ ਪਾਜ਼ੇਟਿਵ ਆਈ ਹੈ। ਜਿਸਦੀ ਪੁਸ਼ਟੀ ਕੋਵਿਡ ਇੰਚਾਰਜ ਸਰਕਾਰੀ ਹਸਪਤਾਲ ਟਾਂਡਾ ਡਾਕਟਰ ਕੇ. ਆਰ. ਬਾਲੀ ਨੇ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸਿਹਤ ਮਹਿਕਮੇ ਦੇ ਨਿਰਦੇਸ਼ਾਂ ਮੁਤਾਬਕ ਇਸ ਵਿਆਕਤੀ ਦਾ ਅੰਤਿਮ ਸੰਸਕਾਰ ਕਰਵਾਇਆ ਜਾਵੇਗਾ। ਇਸ ਮ੍ਰਿਤਕ ਦੇ ਸੰਪਰਕ 'ਚ ਆਉਣ ਵਾਲੇ ਵਿਅਕਤੀਆਂ ਦਾ ਪਤਾ ਲਗਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ : 'ਕੋਰੋਨਾ' ਕਾਰਨ ਦਸੂਹਾ 'ਚ 70 ਸਾਲਾ ਬਜ਼ੁਰਗ ਦੀ ਗਈ ਜਾਨ, ਮਰਨ ਤੋਂ ਬਾਅਦ ਰਿਪੋਰਟ ਆਈ ਪਾਜ਼ੇਟਿਵ

'ਕੋਰੋਨਾ' ਕਾਰਨ ਦਸੂਹਾ 'ਚ 70 ਸਾਲਾ ਬਜ਼ੁਰਗ ਦੀ ਗਈ ਜਾਨ, ਮਰਨ ਤੋਂ ਬਾਅਦ ਰਿਪੋਰਟ ਆਈ ਪਾਜ਼ੇਟਿਵ
ਹੁਸ਼ਿਆਰਪੁਰ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸਾਂ 'ਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਜ਼ਿਲ੍ਹੇ 'ਚ ਜਿੱਥੇ ਪਾਜ਼ੇਟਿਵ ਕੇਸਾਂ ਦਾ ਅੰਕੜਾ 255 ਤੱਕ ਪਹੁੰਚ ਚੁੱਕਾ ਹੈ, ਉਥੇ ਹੀ ਮੌਤਾਂ ਦੀ ਗਿਣਤੀ 'ਚ ਵੀ ਵਾਧਾ ਹੋਇਆ ਹੈ। ਹੁਣ ਤੱਕ ਜ਼ਿਲ੍ਹੇ 'ਚ 8 ਮਰੀਜ਼ ਕੋਰੋਨਾ ਖ਼ਿਲਾਫ਼ ਜੰਗ ਲੜਦੇ ਹੋਏ ਮੌਤ ਦੇ ਮੂੰਹ 'ਚ ਜਾ ਚੁੱਕੇ ਹਨ। ਦਸੂਹਾ ਦੇ ਇਕ ਮਰੀਜ਼ ਦੀ ਰਿਪੋਰਟ ਉਸ ਦੀ ਮੌਤ ਤੋਂ ਬਾਅਦ ਕੋਰੋਨਾ ਪਾਜ਼ੇਟਿਵ ਪਾਈ ਗਈ। ਬੀਤੇ ਦਿਨ ਕੋਰੋਨਾ ਕਾਰਨ ਮਰੇ ਵਿਅਕਤੀ ਦੀ ਪਛਾਣ ਰਘਵੀਰ ਸਿੰਘ ਪੁੱਤਰ ਰਾਜ ਮੱਲ ਵਾਸੀ ਕਿਰਪਾਲ ਕਾਲੋਨੀ ਨਜ਼ਦੀਕ ਗਊਸ਼ਾਲਾ ਦੇ ਰੂਪ 'ਚ ਹੋਈ ਹੈ। ਉਕਤ ਵਿਅਕਤੀ ਦਾ ਬੀਤੇ ਦਿਨ ਸਿਹਤ ਮਹਿਕਮੇ ਦੀ ਟੀਮ ਵੱਲੋਂ ਅੰਤਿਮ ਸੰਸਕਾਰ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ : ਮੋਗਾ 'ਚ 'ਕੋਰੋਨਾ' ਦੇ 10 ਕੇਸ ਆਏ ਸਾਹਮਣੇ


author

Anuradha

Content Editor

Related News