ਬੇਅਦਬੀ ਮਾਮਲੇ ’ਚ ਫੜ੍ਹੇ 2 ਦੋਸ਼ੀਆਂ ਨੂੰ ਹੋਇਆ ਕੋਰੋਨਾ, ਡੇਰਾ ਪ੍ਰੇਮੀਆਂ ਦੇ ਪਰਿਵਾਰਾਂ ਨੇ ਪੁਲਸ ’ਤੇ ਲਾਏ ਇਹ ਇਲਜ਼ਾਮ

Thursday, May 20, 2021 - 12:47 PM (IST)

ਬੇਅਦਬੀ ਮਾਮਲੇ ’ਚ ਫੜ੍ਹੇ 2 ਦੋਸ਼ੀਆਂ ਨੂੰ ਹੋਇਆ ਕੋਰੋਨਾ, ਡੇਰਾ ਪ੍ਰੇਮੀਆਂ ਦੇ ਪਰਿਵਾਰਾਂ ਨੇ ਪੁਲਸ ’ਤੇ ਲਾਏ ਇਹ ਇਲਜ਼ਾਮ

ਫ਼ਰੀਦਕੋਟ (ਜਗਤਾਰ): ਅਕਤੂਬਰ 2015 ’ਚ ਬਰਗਾੜੀ ਵਿਖੇ ਹੋਈ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਵਿਚ ਬੀਤੇ ਦਿਨੀਂ ਗ੍ਰਿਫ਼ਤਾਰ ਕੀਤੇ ਗਏ 6 ਡੇਰਾ ਪ੍ਰੇਮੀਆਂ ’ਚੋਂ 2 ਦੀ ਕੋਰੋਨਾ ਵਾਇਰਸ ਰਿਪੋਰਟ ਪਾਜ਼ੇਟਿਵ ਆਈ ਹੈ, ਜਿਸ ਦੇ ਚਲਦੇ ਜਿੱਥੇ ਪੁਲਸ ਵਲੋਂ ਉਨ੍ਹਾਂ ਨੂੰ ਇਲਾਜ ਲਈ ਫਰੀਦਕੋਟ GGS ਮੈਡੀਕਲ ਹਸਪਤਾਲ ਦੇ ਕੋਰੋਨਾ ਵਾਰਡ ’ਚ ਦਾਖ਼ਲ ਕਰਵਾਇਆ ਗਿਆ, ਉਥੇ ਹੀ ਦੋਹਾਂ ਡੇਰਾ ਪ੍ਰੇਮੀਆਂ ਦੇ ਪਰਿਵਾਰਾਂ ਨੇ ਪੁਲਸ ’ਤੇ ਇਲਜਾਮ ਲਗਾਏ ਹਨ ਕਿ ਪੁਲਸ ਪਰਿਵਾਰ ਨੂੰ ਉਨ੍ਹਾਂ ਨਾਲ ਮਿਲਣ ਨਹੀਂ ਦੇ ਰਹੀ। 

ਇਹ ਵੀ ਪੜ੍ਹੋ: ਪਤਨੀ ਨੇ ਗੁਆਂਢਣ ਨਾਲ ਹੋਟਲ 'ਚ ਰੰਗੇ ਹੱਥੀਂ ਫੜ੍ਹਿਆ ਪਤੀ, ਦੋਵਾਂ ਦੀ ਖ਼ੂਬ ਕੀਤੀ ਛਿੱਤਰ-ਪਰੇਡ

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਵਿਚ ਗ੍ਰਿਫ਼ਤਾਰ 6 ਡੇਰਾ ਪ੍ਰੇਮੀਆਂ ’ਚੋਂ ਸੁਖਜਿੰਦਰ ਸਨੀ ਅਤੇ ਨਿਸ਼ਾਨ ਸਿੰਘ ਦੀ ਕੋਰੋਨਾ ਵਾਇਰਸ ਰਿਪੋਰਟ ਪਾਜ਼ੇਟਿਵ ਆਈ ਹੈ। ਜਿਸ ਦੇ ਚੱਲਦੇ ਫਰੀਦਕੋਟ ਪੁਲਸ ਵਲੋਂ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਦੋਹਾਂ ਕਥਿਤ ਦੋਸ਼ੀਆਂ ਨੂੰ ਇਲਾਜ ਲਈ ਫਰੀਦਕੋਟ ਦੇ GGS ਮੈਡੀਕਲ ਕਾਲਜ ਅਤੇ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ। ਉਧਰ ਦੂਜੇ ਪਾਸੇ ਦੋਹਾਂ ਡੇਰਾ ਪ੍ਰੇਮੀਆਂ ਦੇ ਪਰਿਵਾਰਾਂ ਨੇ ਪੁਲਸ ਪਰ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਪੁਲਸ ਨੇ ਜਦ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਸੀ ਤਦ ਤਾਂ ਸਭ ਠੀਕ ਸਨ ਪਰ ਹੁਣ ਕਹਿ ਰਹੇ ਹਨ ਕਿ ਕੋਰੋਨਾ ਹੋ ਗਿਆ। ਉਨ੍ਹਾਂ ਕਿਹਾ ਕਿ ਸਾਨੂੰ ਮਿਲਣ ਵੀ ਨਹੀਂ ਦਿੱਤਾ ਜਾ ਰਿਹਾ।

ਇਹ ਵੀ ਪੜ੍ਹੋ: ਸਫ਼ਾਈ ਸੇਵਕਾਂ ਦੀ ਹੜਤਾਲ ਮਗਰੋਂ ਰਾਜਾ ਵੜਿੰਗ ਟਰੈਕਟਰ ਲੈ ਕੇ ਕੂੜੇ ਦੇ ਢੇਰ ਸਾਫ਼ ਕਰਨ ਖ਼ੁਦ ਨਿਕਲੇ


author

Shyna

Content Editor

Related News