ਵੱਡੀ ਖ਼ਬਰ : 'ਕੋਰੋਨਾ' ਨੂੰ ਲੈ ਕੇ ਪੰਜਾਬ 'ਚ ਲੱਗੀਆਂ ਸਾਰੀਆਂ ਪਾਬੰਦੀਆਂ ਨੂੰ ਹਟਾਉਣ ਦੇ ਹੁਕਮ ਜਾਰੀ

03/15/2022 2:30:00 PM

ਚੰਡੀਗੜ੍ਹ (ਰਮਨਜੀਤ) : ਸੂਬੇ 'ਚ ਕੋਰੋਨਾ ਦਾ ਕਹਿਰ ਘੱਟ ਹੋ ਗਿਆ ਹੈ। ਇਸ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਸਰਕਾਰ ਵੱਲੋਂ ਸੂਬੇ 'ਚ ਕੋਰੋਨਾ ਮਹਾਮਾਰੀ ਕਾਰਨ ਲਾਈਆਂ ਗਈਆਂ ਪਾਬੰਦੀਆਂ ਨੂੰ ਹਟਾ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਚੰਗੀ ਖ਼ਬਰ : ਜ਼ਿਲ੍ਹਾ ਲੁਧਿਆਣਾ 'ਚ ਬਣਿਆ ਵਿਸ਼ਵ ਦਾ ਸਭ ਤੋਂ ਵੱਡਾ 'ਸੋਲਰ ਟ੍ਰੀ', ਜਾਣੋ ਕੀ ਹੈ ਖ਼ਾਸੀਅਤ (ਤਸਵੀਰਾਂ)

ਪੰਜਾਬ ਸਰਕਾਰ ਵੱਲੋਂ ਮੰਗਲਵਾਰ ਨੂੰ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਦਿੱਤੇ ਹਨ ਕਿ ਕੋਰੋਨਾ ਦੇ ਮੱਦੇਨਜ਼ਰ ਲਾਈਆਂ ਗਈਆਂ ਪਾਬੰਦੀਆਂ ਨੂੰ ਪੂਰਨ ਤੌਰ 'ਤੇ ਹਟਾ ਦਿੱਤਾ ਜਾਵੇ। ਨਾਲ ਹੀ ਸਰਕਾਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਮਾਸਕ ਪਾ ਕੇ ਰੱਖਣ ਅਤੇ ਕੋਰੋਨਾ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਰਹਿਣ ਤਾਂ ਜੋ ਇਹ ਮਹਾਮਾਰੀ ਦੁਬਾਰਾ ਨਾ ਫੈਲ ਸਕੇ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਨੌਜਵਾਨ ਦੀ ਹਵਸ ਦਾ ਸ਼ਿਕਾਰ 11 ਸਾਲਾ ਬੱਚੀ ਨੇ ਮੁੰਡੇ ਨੂੰ ਦਿੱਤਾ ਜਨਮ, ਮਾਪਿਆਂ ਅੱਗੇ ਇੰਝ ਖੁੱਲ੍ਹਿਆ ਭੇਤ

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


Babita

Content Editor

Related News