ਸੰਗਰੂਰ ’ਚ ਕੋਰੋਨਾ ਦਾ ਕਹਿਰ, 1 ਦੀ ਮੌਤ ਤੇ 5 ਨਵੇਂ ਮਾਮਲੇ ਆਏ ਸਾਹਮਣੇ
Monday, Jan 03, 2022 - 07:46 PM (IST)
ਸੰਗਰੂਰ (ਵਿਜੈ ਕੁਮਾਰ ਸਿੰਗਲਾ)-ਜ਼ਿਲ੍ਹਾ ਸੰਗਰੂਰ ’ਚ ਕੋਰੋਨਾ ਦਾ ਕਹਿਰ ਵਧ ਰਿਹਾ ਹੈ। ਅੱਜ ਕੋਰੋਨਾ ਨਾਲ ਇਕ ਵਿਅਕਤੀ ਦੀ ਮੌਤ ਤੇ 5 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਜ਼ਿਲ੍ਹੇ ਅੰਦਰ ਹਾਹਾਕਾਰ ਮਚ ਗਈ ਹੈ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਸੰਗਰੂਰ ਇਕ ਵਾਰ ਪੂਰਨ ਤੌਰ ’ਤੇ ਕੋਰੋਨਾ ਮੁਕਤ ਹੋ ਗਿਆ ਸੀ ਪਰ ਹੁਣ ਕੁਝ ਦਿਨਾਂ ਤੋਂ ਕੋਰੋਨਾ ਦੀ ਰਫ਼ਤਾਰ ਲਗਾਤਾਰ ਵਧਦੀ ਨਜ਼ਰ ਆ ਰਹੀ ਹੈ। ਸੋਮਵਾਰ ਨੂੰ ਜਾਰੀ ਰਿਪੋਰਟਾਂ ਅਨੁਸਾਰ ਜ਼ਿਲ੍ਹੇ ਅੰਦਰ ਜਿੱਥੇ ਇਕ ਵਿਅਕਤੀ ਦੀ ਮੌਤ ਹੋਈ ਹੈ, ਉਥੇ ਹੀ ਕੋਰੋਨਾ ਨਾਲ ਸਬੰਧਤ ਪੰਜ ਨਵੇਂ ਮਾਮਲੇ ਆਏ ਹਨ।
ਇਹ ਵੀ ਪੜ੍ਹੋ : ਗ੍ਰਹਿ ਮੰਤਰੀ ਰੰਧਾਵਾ ਦੀ ਜਥੇਦਾਰ ਹਰਪ੍ਰੀਤ ਸਿੰਘ ਨੂੰ ਚਿੱਠੀ, ਪੰਥਕ ਇਕੱਠ ਨੂੰ ਲੈ ਕੇ 'ਬਾਦਲ ਦਲ' 'ਤੇ ਚੁੱਕੇ ਸਵਾਲ
ਇਸ ਨਾਲ ਹੁਣ ਜ਼ਿਲ੍ਹੇ ਅੰਦਰ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧ ਕੇ 16 ਹੋ ਗਈ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਜੋ ਅੱਜ 5 ਕੇਸ ਨਵੇਂ ਸਾਹਮਣੇ ਆਏ ਹਨ, ਉਹ ਸਾਰੇ ਹੀ ਸੰਗਰੂਰ ਬਲਾਕ ਨਾਲ ਸਬੰਧਤ ਹਨ। ਦੂਜੇ ਪਾਸੇ ਸਿਹਤ ਵਿਭਾਗ ਦੇ ਕੱਚੇ ਤੇ ਰੈਗੂਲਰ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਕੀਤੀ ਹੋਈ ਹੈ, ਜਿਸ ਕਰਕੇ ਅਜਿਹੇ ਹਾਲਾਤ ’ਚ ਕੋਰੋਨਾ ਦੇ ਕੇਸਾਂ ਦਾ ਵਧਣਾ ਆਮ ਲੋਕਾਂ ਲਈ ਡੂੰਘੀ ਚਿੰਤਾ ਦਾ ਵਿਸ਼ਾ ਵੀ ਬਣ ਰਿਹਾ ਹੈ।
ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ