ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ ਕਰਕੇ ਪ੍ਰਾਈਵੇਟ ਸਕੂਲ ਖ਼ਿਲਾਫ਼ ਸਰਕਾਰ ਦੀ ਵੱਡੀ ਕਾਰਵਾਈ, ਐੱਨ. ਓ. ਸੀ. ਰੱਦ

Monday, Apr 26, 2021 - 09:53 PM (IST)

ਚੰਡੀਗੜ੍ਹ : ਕੋਵਿਡ-19 ਮਹਾਮਾਰੀ ਦੌਰਾਨ ਸਰਕਾਰੀ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲੇ ਪ੍ਰਾਈਵੇਟ ਸਕੂਲਾਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਇਕ ਸਕੂਲ ਦਾ ਇਤਰਾਜ਼ਹੀਣਤਾ ਸਰਟੀਫ਼ਿਕੇਟ (ਐੱਨ. ਓ. ਸੀ) ਰੱਦ ਕਰ ਦਿੱਤਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਿੰਗਲਾ ਨੇ ਕਿਹਾ ਕਿ ਉਹ ਅਜਿਹੇ ਸਕੂਲਾਂ ਖ਼ਿਲਾਫ਼ ਆਉਣ ਵਾਲੀਆਂ ਸ਼ਿਕਾਇਤਾਂ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰ ਰਹੇ ਹਨ ਅਤੇ ਸ਼ਿਵਾਲਿਕ ਪਬਲਿਕ ਸਕੂਲ ਚੱਕ ਅਰਾਈਆਂ ਵਾਲਾ (ਜਲਾਲਾਬਾਦ) ਵੱਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ’ਤੇ ਐੱਨ. ਓ. ਸੀ. ਰੱਦ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਬੇਅਦਬੀ ਮਾਮਲੇ ’ਤੇ ਨਵਜੋਤ ਸਿੱਧੂ ਦਾ ‘12ਵਾਂ’ ਟਵੀਟ, ਫਿਰ ਕੀਤਾ ਵੱਡਾ ਧਮਾਕਾ

PunjabKesari

ਜ਼ਿਕਰਯੋਗ ਹੈ ਕਿ ਸਕੂਲ ਸਿੱਖਿਆ ਮੰਤਰੀ ਨੇ ਪ੍ਰਾਈਵੇਟ ਸਕੂਲ ਪ੍ਰਬੰਧਕਾਂ ਦੀਆਂ ਕਥਿਤ ਵਧੀਕੀਆਂ ਵਿਰੁੱਧ ਅਜਿਹੀਆਂ ਸ਼ਿਕਾਇਤਾਂ ਲਈ ਆਪਣੀ ਨਿੱਜੀ ਈਮੇਲ ਆਈਡੀ vijayindersingla@gmail.com ਜਾਰੀ ਕੀਤੀ ਸੀ। ਸਿੰਗਲਾ ਨੇ ਕਿਹਾ ਕਿ ਇਸ ਸਕੂਲ ਵਿਰੁੱਧ ਕੁਝ ਸ਼ਿਕਾਇਤਾਂ ਮਿਲੀਆਂ ਹਨ ਜਿਸ ਵਿਚ ਸਕੂਲ ਪ੍ਰਸ਼ਾਸਨ ਵੱਲੋਂ ਕੋਵਿਡ-19 ਮਹਾਮਾਰੀ ਦੌਰਾਨ ਮੁਲਾਜ਼ਮਾਂ ਨੂੰ ਤਨਖਾਹ ਨਹੀਂ ਦਿੱਤੀ ਜਾ ਰਹੀ ਜਾਂ ਘੱਟ ਤਨਖ਼ਾਹ ਦਿੱਤੀ ਜਾ ਰਹੀ ਸੀ।

ਇਹ ਵੀ ਪੜ੍ਹੋ : ਕੋਰੋਨਾ ਦੀ ਔਖੀ ਘੜੀ ’ਚ ‘ਖਾਲਸਾ ਏਡ’ ਵਾਲੇ ਰਵੀ ਸਿੰਘ ਦੀ ਪੰਜਾਬ ਸਰਕਾਰ ਨੂੰ ਵੱਡੀ ਪੇਸ਼ਕਸ਼

ਉਨ੍ਹਾਂ ਅੱਗੇ ਕਿਹਾ ਕਿ ਸਕੂਲ ਖ਼ਿਲਾਫ਼ ਸ਼ਿਕਾਇਤਾਂ ਮਿਲਣ ਉਪਰੰਤ ਸਿੱਖਿਆ ਵਿਭਾਗ ਨੇ ਸਕੂਲ ਪ੍ਰਬੰਧਨ ਨੂੰ ਨੋਟਿਸ ਜਾਰੀ ਕੀਤਾ ਅਤੇ ਉਨ੍ਹਾਂ ਦੇ ਜਵਾਬ ਨਾਲ ਸਹਿਮਤ ਨਾ ਹੁੰਦਿਆਂ ਉਨ੍ਹਾਂ ਦੀ ਐੱਨ. ਓ. ਸੀ. ਰੱਦ ਕਰ ਦਿੱਤੀ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸੇ ਵੀ ਸਕੂਲ ਪ੍ਰਬੰਧਕ ਨੂੰ ਕਰਮਚਾਰੀਆਂ ਦਾ ਸ਼ੋਸ਼ਣ ਕਰਨ ਜਾਂ ਕਿਸੇ ਹੋਰ ਹਦਾਇਤ ਦੀ ਉਲੰਘਣਾ ਨਹੀਂ ਕਰਨ ਦੇਵੇਗੀ।

ਇਹ ਵੀ ਪੜ੍ਹੋ : ਐੱਸ. ਆਈ. ਟੀ. ’ਤੇ ਆਏ ਹਾਈਕੋਰਟ ਦੇ ਫ਼ੈਸਲੇ ’ਤੇ ਸਿੱਧੂ ਨੇ ਤੋੜੀ ਚੁੱਪ, ਬਾਦਲਾਂ ਵਿਰੁੱਧ ਆਖੀ ਵੱਡੀ ਗੱਲ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Gurminder Singh

Content Editor

Related News