ਰੇਹੜੀ ਵਾਲੇ ਨੂੰ ਥੱਪੜ ਮਾਰਨ ਵਾਲੇ ਤਲਵੰਡੀ ਸਾਬੋ ਦੇ ਥਾਣਾ ਮੁਖੀ ਤੇ ਏ. ਐੱਸ. ਆਈ. ਦੇ ਡਿੱਗੀ ਗਾਜ

Saturday, Jun 12, 2021 - 06:24 PM (IST)

ਰੇਹੜੀ ਵਾਲੇ ਨੂੰ ਥੱਪੜ ਮਾਰਨ ਵਾਲੇ ਤਲਵੰਡੀ ਸਾਬੋ ਦੇ ਥਾਣਾ ਮੁਖੀ ਤੇ ਏ. ਐੱਸ. ਆਈ. ਦੇ ਡਿੱਗੀ ਗਾਜ

ਤਲਵੰਡੀ ਸਾਬੋ (ਮੁਨੀਸ਼) : ਕੋਰੋਨਾ ਨਿਯਮਾਂ ਦਾ ਉਲੰਘਣ ਕਰਨ ਦੇ ਮਾਮਲੇ ਵਿਚ ਰੇਹੜੀ ਵਾਲੇ ਦੇ ਥੱਪੜ ਮਾਰਨ ਦੇ ਮਾਮਲੇ ਵਿਚ ਤਲਵੰਡੀ ਸਾਬੋ ਥਾਣੇ ਦੇ ਮੁਖੀ ਅਵਤਾਰ ਸਿੰਘ ਐੱਸ. ਆਈ. ਅਤੇ ਏ. ਐੱਸ. ਆਈ. ਬੂਟਾ ਸਿੰਘ ਨੂੰ ਸਸਪੈਂਡ ਕਰਦਿਆਂ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ। ਦਰਅਸਲ ਘਟਨਾ ਲਗਭਗ ਇਕ ਹਫਤਾ ਪਹਿਲਾਂ ਦੀ ਹੈ, ਜਿਸ ਵਿਚ ਕੋਰੋਨਾ ਨਿਯਮਾਂ ਦਾ ਉਲੰਘਣ ਕਰਨ ਦੇ ਚੱਲਦੇ ਪੁਲਸ ਵਲੋਂ ਰੇਹੜੀ ਵਾਲੇ ਦੇ ਥੱਪੜ ਜੜਿਆ ਗਿਆ ਸੀ, ਇਸ ਘਟਨਾ ਦੀ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਖੂਬ ਵਾਇਰਲ ਹੋਈ ਸੀ।

ਇਹ ਵੀ ਪੜ੍ਹੋ : 2022 ਦੇ ਦੰਗਲ ’ਚ ਕੌਣ ਪਾਏਗਾ ਢੀਂਡਸਾ ਨਾਲ ਪੇਚਾ, ਸੁਖਬੀਰ ਜਾਂ ਚੰਦੂਮਾਜਰਾ?

ਉਧਰ ਮਾਮਲਾ ਜਦੋਂ ਉੱਚ ਅਧਿਕਾਰੀਆਂ ਦੇ ਧਿਆਨ ਵਿਚ ਆਇਆ ਤਾਂ ਜ਼ਿਲ੍ਹਾ ਪੁਲਸ ਮੁਖੀ ਬਠਿੰਡਾ ਨੇ ਕਾਰਵਾਈ ਕਰਦੇ ਹੋਏ ਤਲਵੰਡੀ ਸਾਬੋ ਥਾਣੇ ਦੇ ਮੁਖੀ ਅਵਤਾਰ ਸਿੰਘ ਐੱਸ. ਆਈ. ਅਤੇ ਏ. ਐੱਸ. ਆਈ. ਬੂਟਾ ਸਿੰਘ ਨੂੰ ਸਸਪੈਂਡ ਕਰਨ ਦੇ ਨਾਲ ਨਾਲ ਲਾਈਨ ਹਾਜ਼ਰ ਹੋਣ ਦੇ ਹੁਕਮ ਜਾਰੀ ਕਰ ਦਿੱਤੇ।

ਇਹ ਵੀ ਪੜ੍ਹੋ : ਪਟਿਆਲਾ ’ਚ ਕਹਿਰ ਬਣ ਕੇ ਵਰ੍ਹਿਆ ਮੀਂਹ, ਇਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

 


author

Gurminder Singh

Content Editor

Related News