ਪੰਜਾਬ ’ਚ ਕੋਰੋਨਾ ਦੀ ਰਫ਼ਤਾਰ ਪਈ ਮੱਠੀ, 14 ਮੌਤਾਂ ਤੇ 988 ਮਾਮਲੇ ਆਏ ਸਾਹਮਣੇ

Saturday, Feb 05, 2022 - 11:10 PM (IST)

ਪੰਜਾਬ ’ਚ ਕੋਰੋਨਾ ਦੀ ਰਫ਼ਤਾਰ ਪਈ ਮੱਠੀ, 14 ਮੌਤਾਂ ਤੇ 988 ਮਾਮਲੇ ਆਏ ਸਾਹਮਣੇ

ਚੰਡੀਗੜ੍ਹ (ਬਿਊਰੋ)-ਪੰਜਾਬ ’ਚ ਕੋਰੋਨਾ ਵਾਇਰਸ ਦਾ ਕਹਿਰ ਘਟ ਰਿਹਾ ਹੈ। ਇਸ ਦੌਰਾਨ ਪਿਛਲੇ 24 ਘੰਟਿਆਂ ਦੌਰਾਨ 988 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ, ਜਦਕਿ 14 ਲੋਕਾਂ ਦੀ ਇਸ ਬੀਮਾਰੀ ਕਾਰਨ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਪਿਛਲੇ 24 ਘੰਟਿਆਂ ’ਚ ਪਟਿਆਲਾ ’ਚ 28, ਲੁਧਿਆਣਾ ’ਚ 183, ਜਲੰਧਰ ’ਚ 101, ਐੱਸ. ਏ. ਐੱਸ. ਨਗਰ ’ਚ 139, ਪਠਾਨਕੋਟ ’ਚ 26, ਅੰਮ੍ਰਿਤਸਰ ’ਚ 44, ਫਤਿਹਗੜ੍ਹ ਸਾਹਿਬ ’ਚ 17, ਗੁਰਦਾਸਪੁਰ ’ਚ 25, ਹੁਸ਼ਿਆਰਪੁਰ ’ਚ 79, ਬਠਿੰਡਾ ’ਚ 70, ਰੋਪੜ ’ਚ 34, ਤਰਨਤਾਰਨ ’ਚ 21, ਫਿਰੋਜ਼ਪੁਰ ’ਚ 18, ਸੰਗਰੂਰ ’ਚ 22, ਮੋਗਾ ’ਚ 20, ਕਪੂਰਥਲਾ ’ਚ 35, ਬਰਨਾਲਾ ’ਚ 13, ਫਾਜ਼ਿਲਕਾ ’ਚ 45, ਸ਼ਹੀਦ ਭਗਤ ਸਿੰਘ ਨਗਰ 1, ਫਰੀਦਕੋਟ 20, ਮਾਨਸਾ 14, ਮੁਕਤਸਰ ’ਚ 33 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ।

ਇਹ ਵੀ ਪੜ੍ਹੋ : ਕਾਂਗਰਸ ਨੂੰ ਵੱਡਾ ਝਟਕਾ, ਸਾਬਕਾ ਕਾਂਗਰਸੀ ਵਿਧਾਇਕ ਜਸਬੀਰ ਸਿੰਘ ਜੱਸੀ ਖੰਗੂੜਾ ‘ਆਪ’ ਵਿਚ ਸ਼ਾਮਲ

ਦੱਸ ਦੇਈਏ ਕਿ ਹੁਣ ਤੱਕ ਪੰਜਾਬ ’ਚ ਕੋਰੋਨਾ ਦੇ 751246 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ’ਚੋਂ 17,408 ਲੋਕਾਂ ਦੀ ਮੌਤ ਹੋ ਚੁੱਕੀ ਹੈ। 721522 ਲੋਕ ਕੋਰੋਨਾ ਦੀ ਜੰਗ ਜਿੱਤ ਕੇ ਆਪਣੇ ਘਰਾਂ ਨੂੰ ਵਾਪਸ ਜਾ ਚੁੱਕੇ ਹਨ। ਕੋਰੋਨਾ ਤੋਂ ਬਚਣ ਲਈ ਲੋਕਾਂ ਨੂੰ ਕੋਰੋਨਾ ਦਾ ਟੀਕਾ ਲਗਾਉਣ ਲਈ ਕਿਹਾ ਗਿਆ ਹੈ। ਜ਼ਿਕਰਯੋਗ ਹੈ ਕਿ ਸੂਬੇ 'ਚ ਲਗਾਤਾਰ ਵਧ ਰਹੇ ਕੋਰੋਨਾ ਮਾਮਲਿਆਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਪੰਜਾਬ ਵਿਚ ਨਾਈਟ ਕਰਫਿਊ ਲਗਾ ਦਿੱਤਾ ਹੈ। ਇਸ ਦੇ ਨਾਲ ਹੀ ਸਕੂਲ, ਕਾਲਜ ਯੂਨੀਵਰਸਿਟੀਆਂ ਵੀ ਬੰਦ ਕਰ ਦਿੱਤੀਆਂ ਗਈਆਂ ਹਨ।

ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਚੋਣਾਂ : ਇਸ ਵਾਰ ਚੋਣ ਦੰਗਲ ’ਚ ਕਿਸਮਤ ਅਜ਼ਮਾਉਣ ਉਤਰਨਗੇ 1304 ਉਮੀਦਵਾਰ


author

Manoj

Content Editor

Related News