ਪੰਜਾਬ ’ਚ ਇਕ ਦਿਨ ’ਚ ਕੋਰੋਨਾ ਨਾਲ ਹੋਈਆਂ 37 ਮੌਤਾਂ ਤੇ 1649 ਲੋਕਾਂ ਦੀ ਰਿਪੋਰਟ ਆਈ ਪਾਜ਼ੇਟਿਵ

Tuesday, Feb 01, 2022 - 09:53 PM (IST)

ਚੰਡੀਗੜ੍ਹ (ਬਿਊਰੋ)-ਪੰਜਾਬ ’ਚ ਕੋਰੋਨਾ ਵਾਇਰਸ ਦੀ ਰਫ਼ਤਾਰ ਮੱਠੀ ਪੈ ਰਹੀ ਹੈ। ਇਸ ਦੌਰਾਨ ਪਿਛਲੇ 24 ਘੰਟਿਆਂ ਦੌਰਾਨ 1649 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ, ਜਦਕਿ 37 ਲੋਕਾਂ ਦੀ ਇਸ ਬੀਮਾਰੀ ਕਾਰਨ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਪਿਛਲੇ 24 ਘੰਟਿਆਂ ’ਚ ਪਟਿਆਲਾ ’ਚ 73, ਲੁਧਿਆਣਾ ’ਚ 207, ਜਲੰਧਰ ’ਚ 116, ਐੱਸ. ਏ. ਐੱਸ. ਨਗਰ ’ਚ 380, ਪਠਾਨਕੋਟ ’ਚ 19, ਅੰਮ੍ਰਿਤਸਰ ’ਚ 144, ਫਤਿਹਗੜ੍ਹ ਸਾਹਿਬ ’ਚ 27, ਗੁਰਦਾਸਪੁਰ ’ਚ 53, ਹੁਸ਼ਿਆਰਪੁਰ ’ਚ 75, ਬਠਿੰਡਾ ’ਚ 106, ਰੋਪੜ ’ਚ 41, ਤਰਨਤਾਰਨ ’ਚ 56, ਫਿਰੋਜ਼ਪੁਰ ’ਚ 26, ਸੰਗਰੂਰ ’ਚ 44, ਮੋਗਾ ’ਚ 44, ਕਪੂਰਥਲਾ ’ਚ 62, ਬਰਨਾਲਾ ’ਚ 15, ਫਾਜ਼ਿਲਕਾ ’ਚ 29, ਸ਼ਹੀਦ ਭਗਤ ਸਿੰਘ ਨਗਰ 18, ਫਰੀਦਕੋਟ 59, ਮਾਨਸਾ 6, ਮੁਕਤਸਰ ’ਚ 49 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ।

ਇਹ ਵੀ ਪੜ੍ਹੋ : ਸਰਕਾਰ ਆਉਣ 'ਤੇ CM ਚੰਨੀ ਦੀਆਂ ਗ਼ੈਰ-ਕਾਨੂੰਨੀ ਸਰਗਰਮੀਆਂ ਦੀ ਕਰਾਂਗੇ ਜਾਂਚ: ਸੁਖਬੀਰ ਬਾਦਲ

ਦੱਸ ਦੇਈਏ ਕਿ ਹੁਣ ਤੱਕ ਪੰਜਾਬ ’ਚ ਕੋਰੋਨਾ ਦੇ 745129 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ’ਚੋਂ 17,292 ਲੋਕਾਂ ਦੀ ਮੌਤ ਹੋ ਚੁੱਕੀ ਹੈ। 706900 ਲੋਕ ਕੋਰੋਨਾ ਦੀ ਜੰਗ ਜਿੱਤ ਕੇ ਆਪਣੇ ਘਰਾਂ ਨੂੰ ਵਾਪਸ ਜਾ ਚੁੱਕੇ ਹਨ। ਕੋਰੋਨਾ ਤੋਂ ਬਚਣ ਲਈ ਲੋਕਾਂ ਨੂੰ ਕੋਰੋਨਾ ਦਾ ਟੀਕਾ ਲਗਾਉਣ ਲਈ ਕਿਹਾ ਗਿਆ ਹੈ। ਜ਼ਿਕਰਯੋਗ ਹੈ ਕਿ ਸੂਬੇ ਵਿਚ ਲਗਾਤਾਰ ਵਧ ਰਹੇ ਕੋਰੋਨਾ ਮਾਮਲਿਆਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਪੰਜਾਬ ਵਿਚ ਨਾਈਟ ਕਰਫਿਊ ਲਗਾ ਦਿੱਤਾ ਹੈ। ਇਸ ਦੇ ਨਾਲ ਹੀ ਸਕੂਲ, ਕਾਲਜ ਯੂਨੀਵਰਸਿਟੀਆਂ ਵੀ ਬੰਦ ਕਰ ਦਿੱਤੀਆਂ ਗਈਆਂ ਹਨ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਬਿਕਰਮ ਮਜੀਠੀਆ ਨੇ ਕਬੂਲੀ ਸਿੱਧੂ ਦੀ ਚੁਣੌਤੀ, ਸਿਰਫ ਅੰਮ੍ਰਿਤਸਰ ਪੂਰਬੀ ਤੋਂ ਲੜਨਗੇ ਚੋਣ (ਵੀਡੀਓ)


Manoj

Content Editor

Related News