ਪੰਜਾਬ 'ਚ ਮੱਠੀ ਪੈਣ ਲੱਗੀ ਕੋਰੋਨਾ ਦੀ ਰਫ਼ਤਾਰ, 2803 ਨਵੇਂ ਮਾਮਲੇ ਆਏ ਸਾਹਮਣੇ ਤੇ 22 ਲੋਕਾਂ ਦੀ ਹੋਈ ਮੌਤ
Monday, Jan 31, 2022 - 01:29 AM (IST)
ਚੰਡੀਗੜ੍ਹ (ਬਿਊਰੋ)-ਪੰਜਾਬ 'ਚ ਕੋਰੋਨਾ ਵਾਇਰਸ ਦੀ ਰਫ਼ਤਾਰ ਮੱਠੀ ਪੈ ਰਹੀ ਹੈ। ਇਸ ਦੌਰਾਨ ਪਿਛਲੇ 24 ਘੰਟਿਆਂ ਦੌਰਾਨ 2803 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ, ਜਦਕਿ 22 ਲੋਕਾਂ ਦੀ ਇਸ ਬੀਮਾਰੀ ਕਾਰਨ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਪਿਛਲੇ 24 ਘੰਟਿਆਂ ’ਚ ਪਟਿਆਲਾ ’ਚ 75, ਲੁਧਿਆਣਾ ’ਚ 404, ਜਲੰਧਰ ’ਚ 351, ਐੱਸ. ਏ. ਐੱਸ. ਨਗਰ ’ਚ 412, ਪਠਾਨਕੋਟ ’ਚ 85, ਅੰਮ੍ਰਿਤਸਰ ’ਚ 224, ਫਤਿਹਗੜ੍ਹ ਸਾਹਿਬ ’ਚ 41, ਗੁਰਦਾਸਪੁਰ ’ਚ 80, ਹੁਸ਼ਿਆਰਪੁਰ ’ਚ 195, ਬਠਿੰਡਾ ’ਚ 164, ਰੋਪੜ ’ਚ 117, ਤਰਨਤਾਰਨ ’ਚ 56, ਫਿਰੋਜ਼ਪੁਰ ’ਚ 35, ਸੰਗਰੂਰ ’ਚ 22, ਮੋਗਾ ’ਚ 73, ਕਪੂਰਥਲਾ ’ਚ 66, ਬਰਨਾਲਾ ’ਚ 38, ਫਾਜ਼ਿਲਕਾ ’ਚ 157, ਸ਼ਹੀਦ ਭਗਤ ਸਿੰਘ ਨਗਰ 11, ਫਰੀਦਕੋਟ 70, ਮਾਨਸਾ 13, ਮੁਕਤਸਰ ’ਚ 114 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ।
ਇਹ ਵੀ ਪੜ੍ਹੋ : ਮਨਪ੍ਰੀਤ ਬਾਦਲ ਦਾ ਪੋਸਟਰ ਲਾਉਣ ਵਾਲੇ ਮਜ਼ਦੂਰ ਦੀ ਸਾਬਕਾ ਵਿਧਾਇਕ ਦੇ ਪੁੱਤਰ ਵੱਲੋਂ ਕੁੱਟਮਾਰ, ਮਾਮਲਾ ਦਰਜ
ਦੱਸ ਦੇਈਏ ਕਿ ਹੁਣ ਤੱਕ ਪੰਜਾਬ ’ਚ ਕੋਰੋਨਾ ਦੇ 741185 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ’ਚੋਂ 17,214 ਲੋਕਾਂ ਦੀ ਮੌਤ ਹੋ ਚੁੱਕੀ ਹੈ। 697180 ਲੋਕ ਕੋਰੋਨਾ ਦੀ ਜੰਗ ਜਿੱਤ ਕੇ ਆਪਣੇ ਘਰਾਂ ਨੂੰ ਵਾਪਸ ਜਾ ਚੁੱਕੇ ਹਨ। ਕੋਰੋਨਾ ਤੋਂ ਬਚਣ ਲਈ ਲੋਕਾਂ ਨੂੰ ਕੋਰੋਨਾ ਦਾ ਟੀਕਾ ਲਗਾਉਣ ਲਈ ਕਿਹਾ ਗਿਆ ਹੈ। ਜ਼ਿਕਰਯੋਗ ਹੈ ਕਿ ਸੂਬੇ ਵਿਚ ਲਗਾਤਾਰ ਵਧ ਰਹੇ ਕੋਰੋਨਾ ਮਾਮਲਿਆਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਪੰਜਾਬ ਵਿਚ ਨਾਈਟ ਕਰਫਿਊ ਲਗਾ ਦਿੱਤਾ ਹੈ। ਇਸ ਦੇ ਨਾਲ ਹੀ ਸਕੂਲ, ਕਾਲਜ ਯੂਨੀਵਰਸਿਟੀਆਂ ਵੀ ਬੰਦ ਕਰ ਦਿੱਤੀਆਂ ਗਈਆਂ ਹਨ। ਨਾਈਟ ਕਰਫਿਊ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਲਾਗੂ ਰਹੇਗਾ।
ਇਹ ਵੀ ਪੜ੍ਹੋ : ਉੱਤਰ ਕੋਰੀਆ ਨੇ ਸੰਭਾਵਿਤ ਰੂਪ ਤੋਂ ਸਭ ਤੋਂ ਲੰਬੀ ਦੂਰੀ ਦੀ ਮਿਜ਼ਾਈਲ ਦਾ ਕੀਤਾ ਪ੍ਰੀਖਣ
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।