ਪੰਜਾਬ 'ਚ ਮੱਠੀ ਪੈਣ ਲੱਗੀ ਕੋਰੋਨਾ ਦੀ ਰਫ਼ਤਾਰ, 3096 ਨਵੇਂ ਮਾਮਲੇ ਆਏ ਸਾਹਮਣੇ ਤੇ 25 ਲੋਕਾਂ ਦੀ ਹੋਈ ਮੌਤ

Friday, Jan 28, 2022 - 09:49 PM (IST)

ਪੰਜਾਬ 'ਚ ਮੱਠੀ ਪੈਣ ਲੱਗੀ ਕੋਰੋਨਾ ਦੀ ਰਫ਼ਤਾਰ, 3096 ਨਵੇਂ ਮਾਮਲੇ ਆਏ ਸਾਹਮਣੇ ਤੇ 25 ਲੋਕਾਂ ਦੀ ਹੋਈ ਮੌਤ

ਚੰਡੀਗੜ੍ਹ (ਬਿਊਰੋ)-ਪੰਜਾਬ 'ਚ ਕੋਰੋਨਾ ਵਾਇਰਸ ਦੀ ਰਫ਼ਤਾਰ ਮੱਠੀ ਪੈ ਰਹੀ ਹੈ। ਇਸ ਦੌਰਾਨ ਪਿਛਲੇ 24 ਘੰਟਿਆਂ ਦੌਰਾਨ 3096 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ, ਜਦਕਿ 25 ਲੋਕਾਂ ਦੀ ਇਸ ਬੀਮਾਰੀ ਕਾਰਨ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਪਿਛਲੇ 24 ਘੰਟਿਆਂ ’ਚ ਪਟਿਆਲਾ ’ਚ 138, ਲੁਧਿਆਣਾ ’ਚ 467, ਜਲੰਧਰ ’ਚ 234, ਐੱਸ. ਏ. ਐੱਸ. ਨਗਰ ’ਚ 693, ਪਠਾਨਕੋਟ ’ਚ 28, ਅੰਮ੍ਰਿਤਸਰ ’ਚ 213, ਫਤਿਹਗੜ੍ਹ ਸਾਹਿਬ ’ਚ 68, ਗੁਰਦਾਸਪੁਰ ’ਚ 62, ਹੁਸ਼ਿਆਰਪੁਰ ’ਚ 140, ਬਠਿੰਡਾ ’ਚ 154, ਰੋਪੜ ’ਚ 127, ਤਰਨਤਾਰਨ ’ਚ 137, ਫਿਰੋਜ਼ਪੁਰ ’ਚ 22, ਸੰਗਰੂਰ ’ਚ 132, ਮੋਗਾ ’ਚ 77, ਕਪੂਰਥਲਾ ’ਚ 60, ਬਰਨਾਲਾ ’ਚ 28, ਫਾਜ਼ਿਲਕਾ ’ਚ 65, ਸ਼ਹੀਦ ਭਗਤ ਸਿੰਘ ਨਗਰ 62, ਫਰੀਦਕੋਟ 108, ਮਾਨਸਾ 41,  ਮੁਕਤਸਰ ’ਚ 40 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ।

ਇਹ ਵੀ ਪੜ੍ਹੋ : ਮਿਆਂਮਾਰ 'ਚ 2021 'ਚ 16 ਲੱਖ ਲੋਕਾਂ ਨੇ ਗੁਆਈਆਂ ਨੌਕਰੀਆਂ : ਆਈ.ਐੱਲ.ਓ.

ਦੱਸ ਦੇਈਏ ਕਿ ਹੁਣ ਤੱਕ ਪੰਜਾਬ ’ਚ ਕੋਰੋਨਾ ਦੇ 735139 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ’ਚੋਂ 17,159 ਲੋਕਾਂ ਦੀ ਮੌਤ ਹੋ ਚੁੱਕੀ ਹੈ। 684944 ਲੋਕ ਕੋਰੋਨਾ ਦੀ ਜੰਗ ਜਿੱਤ ਕੇ ਆਪਣੇ ਘਰਾਂ ਨੂੰ ਵਾਪਸ ਜਾ ਚੁੱਕੇ ਹਨ। ਕੋਰੋਨਾ ਤੋਂ ਬਚਣ ਲਈ ਲੋਕਾਂ ਨੂੰ ਕੋਰੋਨਾ ਦਾ ਟੀਕਾ ਲਗਾਉਣ ਲਈ ਕਿਹਾ ਗਿਆ ਹੈ। ਜ਼ਿਕਰਯੋਗ ਹੈ ਕਿ ਸੂਬੇ ਵਿਚ ਲਗਾਤਾਰ ਵਧ ਰਹੇ ਕੋਰੋਨਾ ਮਾਮਲਿਆਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਪੰਜਾਬ ਵਿਚ ਨਾਈਟ ਕਰਫਿਊ ਲਗਾ ਦਿੱਤਾ ਹੈ। ਇਸ ਦੇ ਨਾਲ ਹੀ ਸਕੂਲ, ਕਾਲਜ ਯੂਨੀਵਰਸਿਟੀਆਂ ਵੀ ਬੰਦ ਕਰ ਦਿੱਤੀਆਂ ਗਈਆਂ ਹਨ। ਨਾਈਟ ਕਰਫਿਊ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਲਾਗੂ ਰਹੇਗਾ।

ਇਹ ਵੀ ਪੜ੍ਹੋ : ਸਰਹੱਦੀ ਮੁੱਦੇ 'ਤੇ ਭਾਰਤ ਨਾਲ ਗੱਲਬਾਤ ਦਾ ਨਵਾਂ ਦੌਰ 'ਸਕਾਰਾਤਮਕ ਤੇ ਰਚਨਾਤਮਕ' ਰਿਹਾ : ਚੀਨ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

 


author

Karan Kumar

Content Editor

Related News