ਪੰਜਾਬ ’ਚ ਮੁੜ ਪੈਰ ਪਸਾਰਨ ਲੱਗਾ ਕੋਰੋਨਾ, ਇਸ ਜ਼ਿਲ੍ਹੇ ’ਚ 6 ਮਰੀਜ਼ ਆਏ ਸਾਹਮਣੇ

Thursday, Mar 02, 2023 - 10:20 PM (IST)

ਪੰਜਾਬ ’ਚ ਮੁੜ ਪੈਰ ਪਸਾਰਨ ਲੱਗਾ ਕੋਰੋਨਾ, ਇਸ ਜ਼ਿਲ੍ਹੇ ’ਚ 6 ਮਰੀਜ਼ ਆਏ ਸਾਹਮਣੇ

ਪਟਿਆਲਾ (ਕੰਵਲਜੀਤ) : ਪਟਿਆਲਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਟਿਆਲਾ ’ਚ ਇਕ ਵਾਰ ਫਿਰ ਤੋਂ ਕੋਰੋਨਾ ਮਹਾਮਾਰੀ ਨੇ ਦਸਤਕ ਦਿੱਤੀ ਹੈ। ਜ਼ਿਲ੍ਹੇ ਦੇ ਨਾਭਾ ਵਿਧਾਨ ਸਭਾ ਹਲਕੇ ਵਿਚ 6 ਕੋਰੋਨਾ ਪਾਜ਼ੇਟਿਵ ਮਰੀਜ਼ ਮਿਲੇ ਹਨ। ਹਾਲਾਂਕਿ ਪਾਜ਼ੇਟਿਵ ਪਾਏ ਗਏ ਮਰੀਜ਼ਾਂ ਨੂੰ ਸਿਹਤ ਵਿਭਾਗ ਵੱਲੋਂ ਪਟਿਆਲਾ ਦੇ ਰਾਜਿੰਦਰਾ ਹਸਪਤਾਲ ’ਚ ਕੁਆਰੰਟਾਈਨ ਕਰ ਦਿੱਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : CM ਮਾਨ ਵੱਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ, ਪ੍ਰਿੰਸੀਪਲਾਂ ਨੂੰ ਲੈ ਕੇ ਅਹਿਮ ਖ਼ਬਰ, ਪੜ੍ਹੋ Top 10

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਗੁਰਦਾਸਪੁਰ ਤੋਂ 10 ਮਰੀਜ਼ ਸਾਹਮਣੇ ਆ ਚੁੱਕੇ ਹਨ, ਜਦਕਿ ਲੁਧਿਆਣਾ ਤੇ ਮਾਨਸਾ ਤੋਂ ਇਕ-ਇਕ ਮਰੀਜ਼ ਸਾਹਮਣੇ ਆਇਆ ਹੈ।

ਇਹ ਖ਼ਬਰ ਵੀ ਪੜ੍ਹੋ : ਸੁਖਬੀਰ ਬਾਦਲ ਨੇ ਕੇਂਦਰ ਦੇ ਰਾਜੋਆਣਾ ਬਾਰੇ ਸੁਪਰੀਮ ਕੋਰਟ ’ਚ ਸਟੈਂਡ ਬਦਲਣ ਦੀ ਕੀਤੀ ਨਿਖੇਧੀ


author

Manoj

Content Editor

Related News