ਕੋਰੋਨਾ ਦਾ ਅਸਰ : ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਕੀਤੀ ਗਈ ਸਰਬੱਤ ਦੇ ਭਲੇ ਦੀ ਅਰਦਾਸ
Thursday, Mar 19, 2020 - 11:32 AM (IST)
ਤਲਵੰਡੀ ਸਾਬੋ (ਮੁਨੀਸ਼) - ਕੋਰੋਨਾ ਵਾਇਰਸ ਨਾਮਕ ਭਿਆਨਕ ਬੀਮਾਰੀ ਦੇ ਕਾਰਣ ਪੂਰੇ ਵਿਸ਼ਵ ’ਚ ਡਰ ਦਾ ਮਾਹੌਲ ਪਾਇਆ ਜਾ ਰਿਹਾ ਹੈ। ਕੋਰੋਨਾ ਵਾਇਰਸ ਦੇ ਅਸਰ ਕਾਰਨ ਪ੍ਰਭਾਵਿਤ ਹੋ ਰਹੇ ਲੋਕਾਂ ਦੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਿਰਦੇਸ਼ ’ਤੇ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਮੌਕੇ ਪਾਏ ਗਏ ਭੋਗ ਤੋਂ ਬਾਅਦ ਹੈੱਡ ਗ੍ਰੰਥੀ ਗਿਆਨੀ ਗੁਰਜੰਟ ਸਿੰਘ ਵਲੋਂ ਅਰਦਾਸ ਕੀਤੀ। ਕੋਰੋਨਾ ਵਾਇਰਸ ਦੇ ਕਾਰਨ ਕਰਵਾਏ ਗਏ ਇਸ ਸਮਾਗਮ ’ਚ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਦੱਸ ਦੇਈਏ ਕਿ ਸੰਸਾਰ ਭਰ ਵਿਚ ਫੈਲੇ ਕੋਰੋਨਾ ਵਾਇਰਸ ਦੇ ਵਧਦੇ ਪ੍ਰਕੋਪ ਕਾਰਨ ਹੁਣ ਐੱਸ. ਜੀ. ਪੀ. ਸੀ. ਨੇ ਵੱਡਾ ਫੈਸਲਾ ਲੈਂਦੇ ਹੋਏ ਸਿਹਤ ਵਿਭਾਗ ਦੇ ਸਹਿਯੋਗ ਨਾਲ ਸ੍ਰੀ ਦਰਬਾਰ ਸਾਹਿਬ 'ਚ ਆਉਣ ਵਾਲੀਆਂ ਸੰਗਤਾਂ ਦੀ ਸਕਰੀਨਿੰਗ ਸ਼ੁਰੂ ਕਰ ਦਿੱਤੀ ਹੈ। ਹੁਣ ਦਰਬਾਰ ਸਾਹਿਬ ਆਉਣ ਵਾਲੀਆਂ ਸੰਗਤਾਂ ਦਾ ਪਹਿਲਾਂ ਸਰੀਰਕ ਟੈਂਪਰੇਚਰ ਚੈੱਕ ਕੀਤਾ ਜਾਵੇਗਾ ਅਤੇ ਜੇਕਰ ਉਨ੍ਹਾਂ ਨੂੰ ਬੁਖਾਰ ਹੋਇਆ ਤਾਂ ਉਨ੍ਹਾਂ ਨੂੰ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਉਨ੍ਹਾਂ ਦਾ ਇਲਾਜ ਕਰਵਾਇਆ ਜਾਵੇਗਾ।
ਪੜ੍ਹੋ ਇਹ ਵੀ ਖਬਰ - ਐੱਸ. ਜੀ. ਪੀ. ਸੀ. ਦਾ ਵੱਡਾ ਫੈਸਲਾ, ਦਰਬਾਰ ਸਾਹਿਬ ਆਉਣ ਵਾਲੀ ਸੰਗਤ ਦੀ ਸਕਰੀਨਿੰਗ ਸ਼ੁਰੂ
ਇਸ ਦੀ ਸ਼ੁਰੂਆਤ ਹਰਮਿੰਦਰ ਸਾਹਿਬ ਦੇ ਮੁੱਖ ਦਰਵਾਜ਼ੇ 'ਤੇ ਕੀਤੀ ਗਈ ਹੈ। ਐੱਸ. ਜੀ. ਪੀ. ਸੀ. ਵਲੋਂ ਡਾਕਟਰ ਰੂਪ ਸਿੰਘ ਅਤੇ ਪੰਜਾਬ ਸਰਕਾਰ ਵਲੋਂ ਬਣਾਈ ਗਈ ਵਿਸ਼ੇਸ਼ ਮੈਡੀਕਲ ਟੀਮ ਨੇ ਇਸ ਕੈਂਪ ਦੀ ਸ਼ੁਰੂਆਤ ਕੀਤੀ ਹੈ। ਡਾਕਟਰਾਂ ਦਾ ਇਹ ਕੈਂਪ 24 ਘੰਟੇ ਚੱਲੇਗਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੈਲਥ ਡਿਪਾਰਟਮੈਂਟ ਵਲੋਂ ਇੱਥੇ ਪਹੁੰਚਣ ਵਾਲੇ ਲੱਖਾਂ ਸ਼ਰਧਾਲੂਆਂ ਦੀ ਸਕਰੀਨਿੰਗ ਅਤੇ ਉਨ੍ਹਾਂ ਦੇ ਸੈਨੇਟਾਈਜ਼ਰ ਨਾਲ ਹੱਥ ਸਾਫ਼ ਕੀਤੇ ਜਾ ਰਹੇ ਹਨ ਤਾਂ ਜੋ ਇਸ ਨਾ-ਮੁਰਾਦ ਬਿਮਾਰੀ ਤੋਂ ਅਹਿਤਿਆਤ ਵਰਤਣ ਵਿਚ ਕੋਈ ਕਮੀ ਨਾ ਰਹਿ ਸਕੇ। ਇਸ ਤੋਂ ਇਲਾਵਾ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਬੋਰਡ ਵੀ ਲਗਾ ਦਿੱਤਾ ਗਿਆ ਹੈ, ਇਸ ਦੇ ਨਾਲ-ਨਾਲ ਡਬਲਯੂ. ਐੱਚ. ਓ. ਦੀਆਂ ਹਿਦਾਇਤਾਂ ਦਾ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ।
ਪੜ੍ਹੋ ਇਹ ਵੀ ਖਬਰ - ਕੋਰੋਨਾ ਵਾਇਰਸ : SGPC ਸਰਬੱਤ ਦੇ ਭਲੇ ਲਈ ਗੁਰਦੁਆਰਿਆਂ 'ਚ ਕਰਵਾਏਗੀ ਸ੍ਰੀ ਅਖੰਡ ਪਾਠ ਸਾਹਿਬ
ਦੱਸ ਦੇਈਏ ਕਿ ਕੋਰੋਨਾ ਵਾਇਰਸ ਦੇ ਕਾਰਣ ਪੂਰੀ ਦੁਨੀਆਂ ਦੇ ਲੋਕ ਡਰ ਦੇ ਮਾਹੌਲ ’ਚ ਰਹਿ ਰਹੇ ਹਨ। ਭਾਰਤ ਸਰਕਾਰ ਵਲੋਂ ਵੀ ਇਸ ਨੂੰ ਮਹਾਮਾਰੀ ਐਲਾਨੇ ਜਾਣ ਤੋਂ ਬਾਅਦ ਕਈ ਸਰਕਾਰੀ ਅਦਾਰਿਆਂ ’ਚ 31 ਮਾਰਚ ਤੱਕ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ। ਵੱਖ-ਵੱਖ ਥਾਵਾਂ ’ਤੇ ਹੋਰ ਵਾਲੇ ਬਹੁਤ ਸਾਰੇ ਪ੍ਰੋਗਰਾਮ 31 ਮਾਰਚ ਤੱਕ ਜਨਤਕ ਤੌਰ ’ਤੇ ਰੋਕ ਲਾਉਣ ਦੇ ਮੱਦੇਨਜ਼ਰ ਮੁਲਤਵੀ ਕਰ ਦਿੱਤੇ ਗਏ ਹਨ। ਇਸ ਦਰੌਾਨ ਦੇਸ਼ ’ਚ ਜਿਥੇ ਹਵਾਈ ਯਾਤਰਾ ਬੰਦ ਕੀਤੀ ਗਈ ਹੈ, ਉਥੇ ਬਾਕੀ ਸਾਧਨਾਂ ਰਾਹੀਂ ਯਾਤਰਾ ਕਰਨ ਵਾਲੇ ਲੋਕਾਂ ’ਚ ਦਹਿਸ਼ਤ ਦੇਖੀ ਜਾ ਰਹੀ ਹੈ।