ਅਹਿਮ ਖ਼ਬਰ : ਪੰਜਾਬ ''ਚ ''ਕੋਰੋਨਾ ਟੈਸਟ'' ਦੀ ਰਿਪੋਰਟ ਨੂੰ ਲੈ ਕੇ ਜਾਰੀ ਕੀਤੇ ਗਏ ਇਹ ਹੁਕਮ

Friday, Apr 16, 2021 - 10:52 AM (IST)

ਅਹਿਮ ਖ਼ਬਰ : ਪੰਜਾਬ ''ਚ ''ਕੋਰੋਨਾ ਟੈਸਟ'' ਦੀ ਰਿਪੋਰਟ ਨੂੰ ਲੈ ਕੇ ਜਾਰੀ ਕੀਤੇ ਗਏ ਇਹ ਹੁਕਮ

ਚੰਡੀਗੜ੍ਹ (ਅਸ਼ਵਨੀ) : ਪੰਜਾਬ 'ਚ ਲਗਾਤਾਰ ਵੱਧ ਰਹੇ ਕੋਰੋਨਾ ਕੇਸਾਂ ਨੂੰ ਲੈ ਕੇ ਸਰਕਾਰ ਸਖ਼ਤੀ ਵਰਤ ਰਹੀ ਹੈ ਅਤੇ ਸਮੇਂ-ਸਮੇਂ 'ਤੇ ਸਰਕਾਰ ਵੱਲੋਂ ਲੋਕਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਇਸ ਦੇ ਤਹਿਤ ਹੁਣ ਮੁੱਖ ਸਕੱਤਰ ਪੰਜਾਬ ਵਿੰਨੀ ਮਹਾਜਨ ਨੇ ਸੂਬੇ ਦੇ ਮੈਡੀਕਲ ਸਿੱਖਿਆ ਅਤੇ ਖੋਜ ਮਹਿਕਮੇ ਨੂੰ ਨਿਰਦੇਸ਼ ਦਿੱਤੇ ਹਨ ਕਿ ਕੋਵਿਡ ਟੈਸਟ ਦੇ ਨਤੀਜੇ 24 ਘੰਟਿਆਂ ਦੇ ਅੰਦਰ-ਅੰਦਰ ਸਬੰਧਿਤ ਲੋਕਾਂ ਤੱਕ ਪਹੁੰਚਣੇ ਚਾਹੀਦੇ ਹਨ।

ਇਹ ਵੀ ਪੜ੍ਹੋ : ਵੱਡੀ ਖ਼ਬਰ : 'ਚੰਡੀਗੜ੍ਹ' 'ਚ ਕੋਰੋਨਾ ਦੇ ਨਵੇਂ ਸਟਰੇਨ 'UK ਵੇਰੀਐਂਟ' ਦੀ ਪੁਸ਼ਟੀ, 8 ਗੁਣਾ ਤੇਜ਼ੀ ਨਾਲ ਫੈਲ ਰਿਹੈ

ਉਨ੍ਹਾਂ ਯੋਗ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਟੀਕਾਕਰਨ ਲਈ ਅੱਗੇ ਆਉਣ ਤਾਂ ਜੋ ਕੋਵਿਡ-19 ਦੀ ਤੀਬਰਤਾ ਨੂੰ ਵੈਕਸੀਨ ਨਾਲ ਰੋਕਿਆ ਜਾ ਸਕੇ। ਪ੍ਰਬੰਧਕੀ ਸਕੱਤਰਾਂ, ਡਿਪਟੀ ਕਮਿਸ਼ਨਰਾਂ, ਸੀ. ਪੀਜ਼ ਅਤੇ ਐੱਸ. ਐੱਸ. ਪੀਜ਼ ਨਾਲ ਸੂਬੇ ਵਿਚ ਕੋਵਿਡ ਦੀ ਸਥਿਤੀ ਦੀ ਸਮੀਖਿਆ ਕਰਦਿਆਂ ਮੁੱਖ ਸਕੱਤਰ ਨੇ ਸਬੰਧਿਤ ਮਹਿਕਮਿਆਂ ਨੂੰ ਘਰੇਲੂ ਇਕਾਂਤਵਾਸ ਅਧੀਨ ਮਰੀਜ਼ਾਂ ਨੂੰ ਕੋਰੋਨਾ ਫਤਿਹ ਕਿੱਟ ਦੇ ਨਾਲ-ਨਾਲ ਫੂਡ ਕਿੱਟਾਂ ਵੀ ਮੁਹੱਈਆ ਕਰਵਾਉਣ ਲਈ ਕਿਹਾ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਸੁਖਬੀਰ ਮਗਰੋਂ ਹੁਣ 'ਹਰਸਿਮਰਤ ਬਾਦਲ' ਨੂੰ ਹੋਇਆ 'ਕੋਰੋਨਾ', ਖ਼ੁਦ ਨੂੰ ਘਰ 'ਚ ਕੀਤਾ ਇਕਾਂਤਵਾਸ

ਕੋਵਿਡ ਟੈਸਟ ਦਾ ਟੀਚਾ ਰੋਜ਼ਾਨਾ 50,000 ਟੈਸਟ ਤੱਕ ਯਕੀਨੀ ਕਰਦਿਆਂ ਮਹਾਜਨ ਨੇ ਕਿਹਾ ਕਿ ਸਾਰੇ ਸੰਪਰਕਾਂ ਦੀ ਤੁਰੰਤ ਆਰ. ਏ. ਟੀ. ਟੈਸਟਿੰਗ ਯਕੀਨੀ ਬਣਾਈ ਜਾਣੀ ਚਾਹੀਦੀ ਹੈ। ਉਨ੍ਹਾਂ ਡੀ. ਸੀਜ਼ ਅਤੇ ਸੀ. ਪੀਜ਼ ਸਮੇਤ ਐੱਸ. ਐੱਸ. ਪੀ. ਨੂੰ ਵੀ ਹਦਾਇਤ ਕੀਤੀ ਕਿ ਉਹ ਕੋਵਿਡ ਵਾਇਰਸ ਤੋਂ ਕੀਮਤੀ ਮਨੁੱਖੀ ਜਾਨਾਂ ਨੂੰ ਬਚਾਉਣ ਲਈ ਮੌਜੂਦਾ ਨਿਯਮਾਂ ਅਤੇ ਪਾਬੰਦੀਆਂ ਦੀ ਸਖਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ।
ਨੋਟ : ਕੋਰੋਨਾ ਕਹਿਰ ਦਰਮਿਆਨ ਸਰਕਾਰ ਵੱਲੋਂ ਚੁੱਕੇ ਜਾ ਰਹੇ ਠੋਸ ਕਦਮਾਂ ਬਾਰੇ ਦਿਓ ਆਪਣੀ ਰਾਏ


author

Babita

Content Editor

Related News