ਇਸ ਪਿੰਡ ਦੀ ਪੰਚਾਇਤ ਨੇ ਲਿਆ ਵੱਡਾ ਫ਼ੈਸਲਾ, ਪਿੰਡ ਵਾਸੀ ਨਹੀਂ ਕਰਾਉਣਗੇ ਕੋਰੋਨਾ ਟੈਸਟ

Saturday, Aug 29, 2020 - 06:08 PM (IST)

ਇਸ ਪਿੰਡ ਦੀ ਪੰਚਾਇਤ ਨੇ ਲਿਆ ਵੱਡਾ ਫ਼ੈਸਲਾ, ਪਿੰਡ ਵਾਸੀ ਨਹੀਂ ਕਰਾਉਣਗੇ ਕੋਰੋਨਾ ਟੈਸਟ

ਸ਼ੇਰਪੁਰ (ਸਿੰਗਲਾ): ਕੋਰੋਨਾ ਮਹਾਮਾਰੀ ਦੇ ਚੱਲਦਿਆਂ ਪਿੰਡਾਂ 'ਚ ਲੋਕਾਂ ਵਲੋਂ ਜਿੱਥੇ ਕੋਰੋਨਾ ਟੈਸਟ ਕਰਨ ਵਾਲੀਆਂ ਟੀਮਾਂ ਦਾ ਘਿਰਾਓ ਕੀਤਾ ਜਾ ਰਿਹਾ ਹੈ, ਉੱਥੇ ਹੁਣ ਪਿੰਡਾਂ 'ਚ ਪੰਚਾਇਤਾਂ ਤੇ ਆਮ ਲੋਕਾਂ ਵਲੋਂ ਜਨਤਕ ਇਕੱਠ ਕਰਕੇ ਕੋਰੋਨਾ ਟੈਸਟ ਨਾ ਕਰਵਾਉਣ ਦੇ ਫੈਸਲੇ ਵੀ ਕੀਤੇ ਜਾ ਰਹੇ ਹਨ। 

ਇਹ ਵੀ ਪੜ੍ਹੋ : ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਨਾਮਨਾ ਖੱਟਣ ਵਾਲੀਆਂ 11 ਪ੍ਰਮੁੱਖ ਸਿੱਖ ਸਖ਼ਸ਼ੀਅਤਾਂ ਨੂੰ ਕੀਤਾ ਜਾ ਸਕਦਾ ਹੈ ਸਨਮਾਨਿਤ

ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੀਦਾਰਗੜ੍ਹ ਦੇ ਨੌਜਵਾਨ ਆਗੂ ਚਮਕੌਰ ਸਿੰਘ ਅਤੇ ਸਰਪੰਚ ਸੰਦੀਪ ਸਿੰਘ ਥਿੰਦ ਨੇ ਦੱਸਿਆ ਕਿ ਅੱਜ ਪਿੰਡ ਦੇ ਲੋਕਾਂ ਦਾ ਇਕ ਜਨਤਕ ਇਕੱਠ ਪਿੰਡ ਦੇ ਸਾਂਝੇ ਦਰਵਾਜੇ ਹੋਇਆ, ਜਿੱਥੇ ਲੋਕਾਂ ਨੇ ਫੈਸਲਾ ਕੀਤਾ ਕਿ ਪਿੰਡ 'ਚ ਕਿਸੇ ਵੀ ਵਿਅਕਤੀ ਦਾ ਕੋਰੋਨਾ ਟੈਸਟ ਨਹੀਂ ਕਰਵਾਇਆ ਜਾਵੇਗਾ। ਜੇਕਰ ਕੋਈ ਵਿਅਕਤੀ ਬੀਮਾਰ ਹੁੰਦਾ ਹੈ ਤਾਂ ਉਸ ਦਾ ਇਲਾਜ ਪਿੰਡ 'ਚ ਹੀ ਕਰਵਾਇਆ ਜਾਵੇਗਾ। ਇਸ ਤੋਂ ਇਲਾਵਾ ਜੇਕਰ ਕਿਸੇ ਵੀ ਇਕ ਨੂੰ ਇਕਾਂਤਵਾਸ ਕਰਨ ਦੀ ਲੋੜ ਪੈਂਦੀ ਹੈ ਤਾਂ ਉਸ ਨੂੰ ਵੀ ਪਿੰਡ 'ਚ ਹੀ ਰੱਖਿਆ ਜਾਵੇਗਾ।ਇਸ ਮੌਕੇ ਬਲਾਕ ਸੰਮਤੀ ਮੈਂਬਰ ਰਵਿੰਦਰ ਕੌਰ, ਅਮਨਦੀਪ ਸਿੰਘ ਆਸ਼ਟ, ਸਾਬਕਾ ਸਰਪੰਚ ਪਵਿੱਤਰ ਸਿੰਘ, ਸਾਬਕਾ ਸਰਪੰਚ ਜੈਲ ਸਿੰਘ, ਨੌਜਵਾਨ ਆਗੂ ਸਰਬਜੀਤ ਸਿੰਘ ਕਾਲਾ, ਪ੍ਰੇਮ ਸਿੰਘ, ਬੰਤ ਸਿੰਘ, ਜਰਨੈਲ ਸਿੰਘ, ਦੇਵ ਸਿੰਘ ਤੋਂ ਇਲਾਵਾ ਹੋਰ ਵੀ ਪੰਚਾਇਤ ਤੇ ਪਿੰਡ ਦੇ ਆਗੂ ਹਾਜ਼ਰ ਸਨ।

ਇਹ ਵੀ ਪੜ੍ਹੋ : ਕੋਰੋਨਾ ਨਾਲ ਜੂਝ ਰਹੇ ਗੁਰਦਾਸਪੁਰ ਸ਼ਹਿਰ 'ਚ ਕਈ ਥਾਵਾਂ 'ਤੇ ਮਿਲਿਆ ਡੇਂਗੂ ਦਾ ਲਾਰਵਾ


author

Shyna

Content Editor

Related News